ਨਵੀਂ ਦਿੱਲੀ, 25 ਜੂਨ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਭਾਰਤ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 51,667 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਹਿਣਤੀ 3,01,34,445 ਹੋਈ। 1,329 ਨਵੀਂ ਮੌਤਾਂ ਤੋਂ ਬਾਅਦ ਕੁੱਲ ਮੌਤਾਂ ਦੀ ਗਿਣਤੀ 3,93,310 ਹੋ ਗਈ ਹੈ। 64,527 ਨਵੇਂ ਡਿਸਚਾਰਜ ਤੋਂ ਬਾਅਦ ਕੁੱਲ ਡਿਸਚਾਰਜ ਦੀ ਗਿਣਤੀ 2,91,28,267 ਹੋਈ ਹੈ। ਦੇਸ਼ ’ਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ 6,12,868 ਹੈ।