ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣਨਗੇ World Bank ਦੇ ਨਵੇਂ CEO
ਵਾਸ਼ਿੰਗਟਨ, 31 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23 ਫਰਵਰੀ ਨੂੰ ਨਾਮਜ਼ਦ ਕਰਦੇ ਹੋਏ ਰਾਸ਼ਟਰਪਤੀ ਜੋ ਬਾਈਡਨ ਨੇ ਕਿਹਾ ਸੀ ਕਿ ਬੰਗਾ ਕੋਲ ਸਾਡੇ ਸਮੇਂ ਦੀਆਂ ਸਭ ਤੋਂ ਜ਼ਰੂਰੀ ਚੁਣੌਤੀਆਂ ਜਿਸ ਵਿਚ ਜਲਵਾਯੂ ਤਬਦੀਲੀ, ਧਰਤੀ ਦਾ ਵੱਧ ਰਿਹਾ ਤਾਪਮਾਨ ਅਤੇ ਗਰੀਬੀ ਸ਼ਾਮਿਲ ਹੈ, ਨਾਲ ਨਜਿੱਠਣ ਦਾ ਵਧੀਆ ਤਜ਼ਰਬਾ ਹੈ। ਜ਼ਿਕਰਯੋਗ ਹੈ ਕਿ ਅਜੈ ਸਿੰਘ ਬੰਗਾ ਭਾਰਤੀ ਮੂਲ ਦੇ ਪਹਿਲੇ ਵਿਅਕਤੀ ਹਨ ਜੋ ਵਿਸ਼ਵ ਬੈਂਕ ਦੇ ਪ੍ਰਧਾਨ ਦੀ ਭੂਮਿਕਾ ਲਈ ਨਾਮਜ਼ਦ ਹੋਏ ਸਨ। ਵਿਸ਼ਵ ਬੈਂਕ ਦੇ ਮੌਜੂਦਾ ਪ੍ਰਧਾਨ ਡੇਵਿਡ ਮਾਲਪਾਸ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਉਹ ਜੂਨ ਵਿੱਚ ਅਹੁਦਾ ਛੱਡ ਦੇਣਗੇ।