????ਯੋਗਸ਼ਾਲਾ ਸਾਡੀਆਂ ਵੱਧ ਰਹੀਆਂ ਬਿਮਾਰੀਆਂ ਨੂੰ ਠੱਲ ਪਾਉਣ ‘ਚ ਅਹਿਮ ਰੋਲ ਅਦਾ ਕਰੇਗੀ : ਅਜੀਤਪਾਲ ਸਿੰਘ ਕੋਹਲੀ
ਪਟਿਆਲਾ, 3 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ –
ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਭਲਕੇ 5 ਅਪ੍ਰੈਲ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਯੋਗਸ਼ਾਲਾ ਦਾ ਉਦਘਾਟਨ ਕਰਨ ਲਈ ਹੋਣ ਵਾਲੀ ਆਮਦ ਸਬੰਧੀ ਅੱਜ ਇਥੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਅਜੀਤਪਾਲ ਕੋਹਲੀ ਨੇ ਕਿਹਾ ਕਿ ਇਹ ਯੋਗਸ਼ਾਲਾਵਾਂ ਸਰੀਰਕ ਤੇ ਮਾਨਿਸਕ ਤੌਰ ਉਤੇ ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਵਿਚ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕੇ ਪਾਇਲਟ ਪ੍ਰਾਜੈਕਟ ਵਜੋਂ ਇਸ ਦੀ ਸ਼ੁਰੂਆਤ ਪਟਿਆਲਾ ਸਮੇਤ ਹੋਰ ਸ਼ਹਿਰਾਂ ਤੋਂ ਕੀਤੀ ਜਾਵੇਗੀ ਜਿੱਥੇ ਸਿਖਲਾਈਯਾਫਤਾ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਵਿਚ ਲੋਕਾਂ ਨੂੰ ਮੁਫ਼ਤ ਯੋਗਾ ਸਿਖਲਾਈ ਮਿਲੇਗੀ। ਉਨਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸਿਹਤਮੰਦ, ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੀ ਵੱਧ ਤੋਂ ਵੱਧ ਭਾਈਵਾਲੀ ਰਾਹੀਂ ਜਨਤਕ ਮੁਹਿੰਮ ਨੂੰ ਯਕੀਨੀ ਬਣਾਉਣਾ ਹੈ। ਸਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਨੂੰ ਯੋਗਾ ਰਾਹੀਂ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨ ਵਿਚ ਮਹੱਤਵਪੂਰਨ ਰੋਲ ਅਦਾ ਕਰੇਗੀ।ਉਨ੍ਹਾਂ ਕਿਹਾ ਕਿ ਲੋਕਾਂ ਉਤੇ ਵਧ ਰਿਹਾ ਤਣਾਅ ਸਾਡੇ ਸਾਰਿਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਯੋਗਾ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ।
ਤੇਜਿੰਦਰ ਮਹਿਤਾ ਜਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ, ਵੀਰਪਾਲ ਕੌਰ ਜਿਲ੍ਹਾ ਪ੍ਰਧਾਨ ਮਹਿਲਾਂ ਵਿੰਗ,ਪਰਮਜੀਤ ਕੌਰ ਚਹਲ, ਰਾਜਿੰਦਰ ਮੋਹਨ, ਰਾਜਵੀਰ ਸਿੰਘ, ਸੁਸ਼ੀਲ ਮਿੱਡਾ, ਜਸਵਿੰਦਰ ਰਿਮਪਾਂ,ਸਿਮਰਨਪ੍ਰੀਤ ਸਿੰਘ, ਜਗਤਾਰ ਸਿੰਘ ਤਾਰੀ ਸਿਮਰਨ ਮਿੱਡਾ ਸਨੀ ਡਾਬੀ ਬਲਵਿੰਦਰ ਜੀਤ ਸੰਧੂ ਮੌਜੂਦ ਸਨ।