newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Chandigarh ????ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ

????ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ

by Newslineexpres@1

????ਸਬੰਧਤ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ‘ਚ ਪੂਰਾ ਪੂਰਾ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ, 9 ਅਪ੍ਰੈਲ: ਨਿਊਜ਼ਲਾਈਨ ਐਕਸਪ੍ਰੈਸ –

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਪੈਡੀ ਸੀਜਨ ਦੌਰਾਨ ਰਣਜੀਤ ਸਾਗਰ ਡੈਮ ਬਿਜਲੀ ਪੂਰਤੀ ਲਈ ਆਪਣੀ ਪੂਰੀ ਸਮੱਰਥਾ ਨਾਲ ਕੰਮ ਕਰੇਗਾ।

ਬਿਜਲੀ ਮੰਤਰੀ ਨੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕਰਨ ਸਮੇਂ ਪੀ.ਐਸ.ਪੀ.ਸੀ.ਐਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਮਿੱਥੇ ਸਮੇ ਵਿੱਚ ਸ਼ਾਹਪੁਰਕੰਡੀ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ। ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਵਿੱਚ ਚੱਲ ਰਹੇ ਕਾਰਜਾਂ ਤੇ ਸੰਤੁਸ਼ਟੀ ਜਾਹਿਰ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਮਗਰੋਂ ਬਿਜਲੀ ਉਤਪਾਦਨ ਦੇ ਖੇਤਰ ‘ਚ ਅਹਿਮ ਰੋਲ ਅਦਾ ਕਰਨਗੇ।

ਇਸ ਮੌਕੇ ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਦੇ ਸ਼ਹੀਦੀ ਸਮਾਰਕ ‘ਤੇ ਜਾ ਕੇ ਇਸ ਡੈਮ ਦੀ ਉਸਾਰੀ ਸਮੇਂ ਸ਼ਹੀਦ ਹੋਏ ਕਰਮਚਾਰੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।

ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਮੁੱਖ ਇੰਜੀਨੀਅਰ ਹਾਈਡਲ ਪ੍ਰੋਜੈਕਟਸ ਇੰਦਰਪਾਲ ਸਿੰਘ, ਉਪ ਮੁੱਖ ਇੰਜੀਨੀਅਰ ਰਵਿੰਦਰ ਕੁਮਾਰ, ਜਲ ਸਰੋਤ ਵਿਭਾਗ ਦੇ ਇੰਜੀਨੀਅਰ ਜਸਵੀਰ ਪਾਲ ਅਤੇ ਕਾਰਜਕਾਰੀ ਇੰਜੀਨੀਅਰ ਲਖਵਿੰਦਰ ਸਿੰਘ ਹਾਜ਼ਰ ਸਨ।

Related Articles

Leave a Comment