ਪਟਿਆਲਾ, 16 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਅੱਜ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਸੀ.ਪੀ.ਐੱਫ. ਕਰਮਚਾਰੀਆਂ ਵਲੋਂ ਵਿਸ਼ਾਲ ਰੈਲੀ ਕੀਤੀ ਗਈ। ਵੱਖ ਵੱਖ ਵਿਭਾਗਾਂ ਤੋਂ ਆਏ ਮੁਲਾਜਮਾਂ ਨੇ ਨਾਰੇਬਾਜ਼ੀ ਕਰਦੇ ਹੋਏ ਸਰਕਾਰ ਤੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਹਲਕਾ ਪਟਿਆਲਾ ਅਤੇ ਡੀ.ਐਮ.ਡਬਲਿਊ. ਇੰਪਲਾਈਜ਼ ਯੂਨੀਅਨ ਪਟਿਆਲਾ ਸਾਥੀਆਂ ਨੇ ਵੀ ਇਸ ਮੌਕੇ ਸ਼ਮੂਲੀਅਤ ਕੀਤੀ। ਇਸ ਮੌਕੇ ਸੀ.ਪੀ.ਐੱਫ ਯੂਨੀਅਨ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਜੋ ਕਿ ਹੁਣ ਵੀ ਜਾਰੀ ਹੈ।
ਇਸ ਰੈਲੀ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮਨਿਸਟੀਰੀਅਲ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਲੁਬਾਣਾ, ਚੇਅਰਮੈਨ ਪ੍ਰਿੰਸ ਕੁਮਾਰ, ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਭੱਟੀ, ਵਿੱਤ ਸਕੱਤਰ ਸੰਜੀਵ ਕੁਮਾਰ ਅਤੇ ਹਲਕਾ ਪਟਿਆਲਾ ਦੇ ਹੋਰ ਸਮੂਹ ਸਟਾਫ ਨੇ ਅਹਿਮ ਭੂਮਿਕਾ ਨਿਭਾਈ।