newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Chandigarh ????ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ ਦਾ SDO ਤੇ ਉਸਦਾ ਡਰਾਈਵਰ 40,000 ਰੁ: ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

????ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ ਦਾ SDO ਤੇ ਉਸਦਾ ਡਰਾਈਵਰ 40,000 ਰੁ: ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

by Newslineexpres@1

ਚੰਡੀਗੜ੍ਹ, 19 ਅਪ੍ਰੈਲ: ਨਿਊਜ਼ਲਾਈਨ ਐਕਸਪ੍ਰੈਸ –

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਪਲਾਟਾਂ/ਉਸਾਰੀ ਅਧੀਨ ਮਕਾਨਾਂ ਵਿੱਚ ਭਰਤ ਪਾਉਣ ਖਾਤਰ ਮਿੱਟੀ ਨਾਲ ਭਰੀਆਂ ਟਰਾਲੀਆਂ ਨੂੰ ਲਿਆਉਣ ਤੇ ਲਿਜਾਣ ਦਾ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਐਸ.ਡੀ.ਓ. ਅਤੇ ਉਸ ਦੇ ਡਰਾਈਵਰ ਨੇ ਉਸ ਨੂੰ ਆਪਣਾ ਕੰਮਕਾਜ ਨਿਰਵਿਘਨ ਚਲਦਾ ਰੱਖਣ ਲਈ 40,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਰਿਸ਼ਵਤ ਦੀ ਰਕਮ ਵੀ ਮੌਕੇ ‘ਤੇ ਹੀ ਬਰਾਮਦ ਕਰ ਲਈ।

ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Comment