newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Latest News ???? ਭਗੌੜੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਪੰਜਾਬ ਪੁਲਿਸ ਲਈ ਵੱਡੀ ਸਫਲਤਾ ; ???? ਅੰਮ੍ਰਿਤਪਾਲ ਸਿੰਘ ਅਤੇ ਉਸਦੇ ਵਿਦੇਸ਼ੀ ਆਕਾ ਆਪਣੇ ਨਾਪਾਕ ਇਰਾਦਿਆਂ ਵਿੱਚ ਸਫਲ ਨਹੀਂ ਹੋ ਸਕੇ : ਵਿਜੇ ਕਪੂ

???? ਭਗੌੜੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਪੰਜਾਬ ਪੁਲਿਸ ਲਈ ਵੱਡੀ ਸਫਲਤਾ ; ???? ਅੰਮ੍ਰਿਤਪਾਲ ਸਿੰਘ ਅਤੇ ਉਸਦੇ ਵਿਦੇਸ਼ੀ ਆਕਾ ਆਪਣੇ ਨਾਪਾਕ ਇਰਾਦਿਆਂ ਵਿੱਚ ਸਫਲ ਨਹੀਂ ਹੋ ਸਕੇ : ਵਿਜੇ ਕਪੂ

by Newslineexpres@1

*???? ਭਗੌੜੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਪੰਜਾਬ ਪੁਲਿਸ ਲਈ ਵੱਡੀ ਸਫਲਤਾ: ਵਿਜੇ ਕਪੂਰ*

*???? ਅੰਮ੍ਰਿਤਪਾਲ ਸਿੰਘ ਅਤੇ ਉਸਦੇ ਵਿਦੇਸ਼ੀ ਆਕਾ ਆਪਣੇ ਨਾਪਾਕ ਇਰਾਦਿਆਂ ਵਿੱਚ ਸਫਲ ਨਹੀਂ ਹੋ ਸਕੇ*

*???? ਪੰਜਾਬ ਹੁਣ ਅਮਨ-ਸ਼ਾਂਤੀ ਵੱਲ ਵਧ ਰਿਹਾ ਹੈ: ਕਪੂਰ*

ਪਟਿਆਲਾ, 25 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਪੰਜਾਬ ਪੁਲਿਸ ਵੱਲੋਂ ਖਾਲਿਸਤਾਨੀ ਸਮਰਥਕ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ ਜੋਕਿ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਸੀ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਵਿਜੇ ਕਪੂਰ ਦਾ ਬਿਆਨ ਸਾਹਮਣੇ ਆਇਆ ਹੈ। ਵਿਜੈ ਕਪੂਰ ਨੇ ਭਗਵੰਤ ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਬਾਹਰੀ ਏਜੰਸੀਆਂ ਦੀ ਮਦਦ ਨਾਲ ਪੰਜਾਬ ‘ਚ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਪੰਜਾਬ ਆਇਆ ਸੀ। ਉਸ ਦਾ ਮਕਸਦ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਅਤੇ ਦੰਗੇ ਭੜਕਾਉਣਾ ਅਤੇ ਖੂਨ-ਖਰਾਬਾ ਕਰਨਾ ਸੀ। ਪਿਛਲੇ ਇਕ ਸਾਲ ਤੋਂ ਖਤਰਨਾਕ ਹਥਿਆਰ ਅਤੇ ਬੰਦੂਕਾਂ ਲੈ ਕੇ ਇਹ ਸਮਾਜ ਵਿਰੋਧੀ ਅਨਸਰ ਗੁਰੂ ਘਰਾਂ ਅਤੇ ਪੰਜਾਬ ਦੀਆਂ ਸੜਕਾਂ ‘ਤੇ ਖੁੱਲ੍ਹੇਆਮ ਘੁੰਮ ਰਹੇ ਸਨ, ਜਿਸ ਨਾਲ ਸੂਬੇ ਦਾ ਮਾਹੌਲ ਦੂਸ਼ਿਤ ਹੋ ਰਿਹਾ ਸੀ। ਭਾਰਤ ਵਿਰੋਧੀ ਏਜੰਸੀਆਂ ਵਲੋਂ ਅੰਮ੍ਰਿਤਪਾਲ ਨੂੰ ਪੰਜਾਬ ਭੇਜਣ ਦਾ ਮਕਸਦ ਖਾਲਿਸਤਾਨ ਦੀ ਆੜ ਵਿਚ ਪੰਜਾਬ ਨੂੰ ਇਕ ਵਾਰ ਫਿਰ ਅੱਤਵਾਦ ਦੀ ਅੱਗ ਵਿਚ ਸੁੱਟਣਾ ਸੀ ਅਤੇ ਹਿੰਦੂ ਸਿੱਖ ਭਾਈਚਾਰੇ ਵਿੱਚ ਪਾੜ ਪਾਉਣਾ ਸੀ, ਜਿਸ ਨੂੰ ਅੰਮ੍ਰਿਤਪਾਲ ਚੰਗੀ ਤਰ੍ਹਾਂ ਅੰਜਾਮ ਦੇਣ ਵਿਚ ਲੱਗਾ ਹੋਇਆ ਸੀ। ਅੰਮ੍ਰਿਤਪਾਲ ਯੋਜਨਾਬੱਧ ਤਰੀਕੇ ਨਾਲ ਨੌਜਵਾਨਾਂ ਨੂੰ ਸਰਕਾਰ ਅਤੇ ਕਾਨੂੰਨੀ ਪ੍ਰਣਾਲੀ ਵਿਰੁੱਧ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸਦੀ ਉਦਾਹਰਨ ਅਜਨਾਲਾ ਥਾਣੇ ਉਤੇ  ਹਥਿਆਰਬੰਦ ਹਮਲਾ ਅਤੇ ਪੁਲਸ ਅਧਿਕਾਰੀਆਂ ‘ਤੇ ਹਮਲਾ ਕਰਨਾ ਸੀ। ਪਰ ਪੰਜਾਬ ਪੁਲਿਸ ਨੇ ਬੜੀ ਸੂਝ-ਬੂਝ ਨਾਲ ਹਾਲਾਤ ਨੂੰ ਸੰਭਾਲਿਆ। ਇੰਝ ਜਾਪਦਾ ਸੀ ਕਿ ਪੰਜਾਬ ਵਿਚ ਰਹਿਣਾ ਸੁਰੱਖਿਅਤ ਨਹੀਂ ਹੈ, ਪਰ ਭਗਵੰਤ ਮਾਨ ਦੀ ਸਰਕਾਰ ਅਤੇ ਪੰਜਾਬ ਪੁਲਿਸ ਨੇ ਇਨ੍ਹਾਂ ਗੱਦਾਰਾਂ ਦੀਆਂ ਸਰਗਰਮੀਆਂ ‘ਤੇ ਨਕੇਲ ਕੱਸੀ ਅਤੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਹੋਣ ਤੋਂ ਬਚਾਇਆ। 

ਵਿਜੈ ਕਪੂਰ ਨੇ ਕਿਹਾ ਕਿ ਪੰਜਾਬ ਪੁਲਿਸ ਆਪਣੀ ਕਾਰਵਾਈ ਲਈ ਵਧਾਈ ਦੀ ਪਾਤਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੰਜਾਬ ਪੁਲਸ ਨੇ ਇਹ ਕਾਰਵਾਈ ਕਰਕੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖਿਲਾਫ ਸਖਤ ਕਾਰਵਾਈ ਕਰੇਗੀ ਤਾਂ ਜੋ ਕੋਈ ਹੋਰ ਪੰਜਾਬ ਦਾ ਮਾਹੌਲ ਖਰਾਬ ਕਰਨ ਬਾਰੇ ਸੋਚ ਵੀ ਨਾ ਸਕੇ।

ਕਪੂਰ ਨੇ ਕਿਹਾ ਕਿ ਪੰਜਾਬ ਦੇ ਲੋਕ ਵੀ ਹੁਣ ਸਿਆਣੇ ਹੋ ਗਏ ਹਨ, ਜਿਨ੍ਹਾਂ ਨੇ ਅੰਮ੍ਰਿਤਪਾਲ ਵਰਗੇ ਸ਼ਰਾਰਤੀ ਅਨਸਰਾਂ ਨੂੰ ਨਕਾਰ ਦਿੱਤਾ ਹੈ ਜਿਸ ਕਾਰਨ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਵਿਦੇਸ਼ੀ ਆਕਾ ਆਪਣੇ ਨਾਪਾਕ ਇਰਾਦਿਆਂ ਵਿੱਚ ਸਫਲ ਨਹੀਂ ਹੀ ਸਕੇ। Newsline Express

**

Related Articles

Leave a Comment