newslineexpres

Home Elections ???? ਵਿਧਾਇਕ ਅਜੀਤਪਾਲ ਕੋਹਲੀ ਨੇ ਜਲੰਧਰ ਜਿਮਨੀ ਚੋਣ ‘ਚ ਸੰਭਾਲਿਆ ਮੋਰਚਾ

???? ਵਿਧਾਇਕ ਅਜੀਤਪਾਲ ਕੋਹਲੀ ਨੇ ਜਲੰਧਰ ਜਿਮਨੀ ਚੋਣ ‘ਚ ਸੰਭਾਲਿਆ ਮੋਰਚਾ

by Newslineexpres@1

*????ਵਿਧਾਇਕ ਅਜੀਤਪਾਲ ਕੋਹਲੀ ਨੇ ਜਲੰਧਰ ਜਿਮਨੀ ਚੋਣ ‘ਚ ਸੰਭਾਲਿਆ ਮੋਰਚਾ*

???? ਪਾਰਟੀ ਵੱਲੋਂ ਲੱਗੀ ਡਿਉਟੀ ਤਨਦੇਹੀ ਨਾਲ ਨਿਭਾਵਾਂਗਾ: ਅਜੀਤਪਾਲ ਕੋਹਲੀ

ਪਟਿਆਲਾ, 26 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਲੋਕ ਸਭਾ ਹਲਕਾ ਜਲੰਧਰ ਦੀ ਹੋਣ ਵਾਲੀ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸੀਲ ਕੂਮਾਰ ਰਿੰਕੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਟਿਆਲਾ ਸਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੋਰਚਾ ਸੰਭਾਲ ਲਿਆ ਹੈ। ਇਸ ਦੋਰਾਨ ਉਨਾਂ ਦੇ ਨਾਲ ਚੋਣ ਪ੍ਰਚਾਰ ਸਮੇਂ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਤੇ ਅੰਮ੍ਰਿਤਸਰ ਤੋਂ ਵਿਧਾਇਕ ਜੀਵਨਜੋਤ ਕੌਰ ਵੀ ਮੌਜੂਦ ਰਹੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾਕਿ ਪਾਰਟੀ ਵੱਲੋਂ ਜੋ ਵੀ ਉਨਾ ਦੀ ਡਿਉਟੀ ਲੱਗੀ ਹੋਈ ਹੈ। ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਏਗਾ ਅਤੇ ਜਿਥੇ ਵੀ ਡਿਊਟੀ ਲਗਾਈ ਗਈ ਹੈ, ਊਥੇ ਹਰ ਇਕ ਘਰਘਰ ਵਿਚ ਜਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਟਿਆਲਾ ਸਹਿਰੀ ਹਲਕੇ ਤੋਂ ਵੱਡੀ ਗਿਣਤੀ ਚ ਵਲੰਟੀਅਰ ਵੀ ਇਥੇ ਪਾਰਟੀ ਲਈ ਕੰਮ ਕਰ ਰਹੇ ਹਨ ਅਤੇ ਵੋਟਾਂ ਤੱਕ ਇਹ ਵਲੰਟੀਅਰ ਵਾਰੀ ਵਾਰੀ ਡਿਊਟੀ ਦੇ ਕੇ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਚ ਚੋਣ ਪ੍ਰਚਾਰ ਕਰਦੇ ਰਹਿਣਗੇ।ਉਨਾ ਕਿਹਾ ਕਿ ਜੋ ਕੰਮ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਹਰ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕਰਦੀਆਂ ਸਨ, ਉਸ ਤੋਂ ਵੀ ਕਿਤੇ ਵਧ ਕੇ ਕੰਮ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰਸੀ ਸੰਭਾਲਦਿਆਂ ਹੀ ਕਰਨੇ ਸ਼ੁਰੂ ਕਰ ਦਿੱਤੇ ਸਨ। ਉਨਾਂ ਕਿਹਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਲ ਵਿਚ ਪੰਜਾਬ ਤੇ ਪੰਜਾਬੀਅਤ ਪ੍ਰਤੀ ਡੂੰਘਾ ਦਰਦ ਹੈ, ਜਿਸ ਕਰਕੇ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਸਦਕਾ ਪੰਜਾਬ ਦੇ ਵਿਕਾਸ ਦੇ ਲੀਹੋਂ ਲੱਥੀ ਗੱਡੀ ਨੂੰ ਪੰਜਾਬ ਦੀ ਮਾਨ ਸਰਕਾਰ ਹੀ ਲੀਹਾਂ ’ਤੇ ਲਿਆਵੇਗੀ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿਚ ਪੰਜਾਬ ਦੇ ਉੱਜਵਲ ਭਵਿੱਖ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਨੌਕਰੀਆਂ ਦੇਣੀਆਂ, ਲੱਖਾਂ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਉਣੇ, ਦਿੱਲੀ ਵਾਂਗ ਪੰਜਾਬ ਵਿਚ ਸੈਂਕੜੇ ਮੁਹੱਲਾ ਕਲੀਨਿਕ ਖੋਲ੍ਹਣੇ ਆਦਿ ਸ਼ਾਮਿਲ ਹਨ। ਜਨਤਾ ਦੇ ਹਿੱਤ ਲਈ ਲਏ ਅਜਿਹੇ ਫ਼ੈਸਲਿਆ ਕਾਰਨ ਸੂਬੇ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ’ਤੇ ਸੰਤੁਸ਼ਟ ਹੈ, ਇਹੀ ਕਾਰਨ ਹੈ ਕਿ ਜਲੰਧਰ ਲੋਕ ਸਭਾ ਦੀ ਉਪ ਚੋਣ ਵਿਚ ਆਮ ਆਦਮੀ ਪਾਰਟੀ ਵਧੀਆ ਪ੍ਰਦਰਸ਼ਨ ਕਰਦੇ ਹੋਏ ਇਤਿਹਾਸਕ ਜਿੱਤ ਦਰਜ ਕਰੇਗੀ। ਵਿਧਾਇਕ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕੇ ਪੂਰਾ ਦੇਸ਼ ਦਿੱਲੀ, ਪੰਜਾਬ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਨੂੰ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਦੇਖਣਾ ਚਾਹੁੰਦਾ ਹੈ, ਜਿਸ ਲਈ ਲੋਕ 2024 ਦੀਆਂ ਲੋਕ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਅਤੇ ਜਲੰਧਰ ਜਿਮਨੀ ਚੋਣ ਵਿਚ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਦੀ ਜਮਾਨਤ ਜਬਤ ਹੋੲੈਗੀ।
Newsline Express

Related Articles

Leave a Comment