???? ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਤੇ ਹੋਰ ਆਗੂ ਪਹੁੰਚੇ ਪਿੰਡ ਬਾਦਲ
???? ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ ਸਮੇਤ ਸ.ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਨਾਲ ਮਿਲ ਕੇ ਕੀਤਾ ਦੁੱਖ ਦਾ ਪ੍ਰਗਟਾਵਾ
???? ਪ੍ਰਕਾਸ਼ ਸਿੰਘ ਬਾਦਲ ਨੇ ਹਿੰਦੁ-ਸਿੱਖ ਏਕਤਾ ਲਈ ਕੀਤੇ ਸ਼ਲਾਘਾਯੋਗ ਕੰਮ : ਪਵਨ ਗੁਪਤਾ
ਚੰਡੀਗੜ੍ਹ / ਪਟਿਆਲਾ, 2 ਮਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕਰਨ ਅਤੇ ਉਹਨਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਸ੍ਰੀ ਪਵਨ ਗੁਪਤਾ ਕੌਮੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ, ਆਪਣੇ ਸੀਨੀਅਰ ਪਾਰਟੀ ਆਗੂਆਂ ਨਾਲ, ਬਾਦਲ ਪਿੰਡ ਪਹੁੰਚੇ। ਉਹ ਉਥੇ ਸੁਖਬੀਰ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਮਿਲੇ ਅਤੇ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਹਮਦਰਦੀ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਵਨ ਗੁਪਤਾ ਤੇ ਹੋਰ ਆਗੂਆਂ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਚ ਹਿੰਦੂ-ਸਿੱਖ ਏਕਤਾ ਲਈ ਬਹੁਤ ਵੱਡਮੁੱਲਾ ਯੋਗਦਾਨ ਪਾਇਆ ਹੈ, ਉਨ੍ਹਾਂ ਦੀ ਸੋਚ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਸੀ, ਉਨ੍ਹਾਂ ਨੇ ਹਮੇਸ਼ਾ ਹੀ ਹਿੰਦੂ ਸਿੱਖ ਭਾਈਚਾਰਕ ਸਾਂਝ ਦੇ ਨਾਲ-ਨਾਲ ਪੰਜਾਬ ਅਤੇ ਦੇਸ਼ ਦੇ ਵਿਕਾਸ ਲਈ ਵੱਡਮੁੱਲਾ ਯੋਗਦਾਨ ਪਾਇਆ ਹੈ, ਖਾਸ ਕਰਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਗਊ ਵੰਸ਼ ਲਈ ਬਹੁਤ ਹੀ ਸ਼ਲਾਘਾਯੋਗ ਯੋਗਦਾਨ ਪਾਇਆ ਅਤੇ ਗਊ ਸੇਵਾ ਬੋਰਡ ਅਤੇ ਬਾਅਦ ਵਿੱਚ ਗਊ ਸੇਵਾ ਆਯੋਗ ਦੀ ਸਥਾਪਨਾ ਕੀਤੀ ਗਈ। ਉਨ੍ਹਾਂ ਨੇ ਹਿੰਦੂ ਸਮਾਜ ਨਾਲ ਸਬੰਧਤ ਮੰਦਰਾਂ ਨੂੰ ਸੁੰਦਰ ਬਣਾਉਣ ਵਿੱਚਵੀ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਪਵਨ ਗੁਪਤਾ ਨੇ ਅੱਗੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੀ ਸ਼ਖਸੀਅਤ ਹਰ ਵਿਚਾਰਧਾਰਾ ਤੋਂ ਉਪਰ ਉਠ ਕੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਵਾਲੀ ਸੀ, ਉਹ ਇੱਕ ਵਿਅਕਤੀ ਵਜੋਂ ਨਹੀਂ ਸਗੋਂ ਇੱਕ ਵੱਡੀ ਸੰਸਥਾ ਵਜੋਂ ਕੰਮ ਕਰ ਰਹੇ ਸੀ। ਇਸੇ ਕਰਕੇ ਪੰਜਾਬ ਦੇ ਹਰ ਵਰਗ ਦੇ ਲੋਕ ਉਨ੍ਹਾਂ ਨੂੰ ਦਿਲੋਂ ਪਿਆਰ ਕਰਦੇ ਹਨ ਜਿਸ ਕਰਕੇ ਅੱਜ ਪੰਜਾਬ ਤੋਂ ਹੀ ਨਹੀਂ, ਸਗੋਂ ਦੇਸ਼-ਵਿਦੇਸ਼ ਤੋਂ ਵੀ ਬਾਦਲ ਸਾਹਿਬ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ-ਪਿੰਡ ਪਹੁੰਚ ਰਹੇ ਹਨ। ਗੁਪਤਾ ਨੇ ਕਿਹਾ ਕਿ ਬਾਦਲ ਸਾਹਿਬ ਦੇ ਦੇਹਾਂਤ ਨਾਲ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਜਿਸ ਦੀ ਪੂਰਤੀ ਕੋਈ ਨਹੀਂ ਕਰ ਸਕਦਾ।
ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਸ਼੍ਰੀ ਕ੍ਰਿਸ਼ਨ ਸ਼ਰਮਾ ਰਾਸ਼ਟਰੀ ਜਨਰਲ ਸਕੱਤਰ, ਸ਼੍ਰੀਮਤੀ ਸਵਰਾਜ ਘੁੰਮਣ ਭਾਟੀਆ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਸ਼੍ਰੀਮਤੀ ਕਾਂਤਾ ਬਾਂਸਲ, ਮੀਤ ਪ੍ਰਧਾਨ ਉੱਤਰੀ ਭਾਰਤ, ਹਿੰਦੁਸਤਾਨ ਮਹਿਲਾ ਸੈਨਾ, ਸ਼੍ਰੀ ਸੰਜੀਵ ਦੇਵ, ਕਾਰਜਕਾਰੀ ਪ੍ਰਧਾਨ, ਪੰਜਾਬ, ਸ਼੍ਰੀ ਰਾਜਿੰਦਰ ਪਾਲ ਆਨੰਦ, ਸੇਵਾਮੁਕਤ ਡੀ.ਐਸ.ਪੀ, ਪੰਜਾਬ ਪੁਲਿਸ, ਸੀਨੀਅਰ ਮੀਤ ਪ੍ਰਧਾਨ, ਸ਼ਿਵ ਸੈਨਾ, ਹਿੰਦੁਸਤਾਨ ਪੰਜਾਬ ਰਾਜ, ਸ. ਅਮਰਜੀਤ ਬੰਟੀ ਸੂਬਾ ਇੰਚਾਰਜ ਹਿੰਦੁਸਤਾਨ ਯੁਵਾ ਸੈਨਾ ਪੰਜਾਬ, ਸ਼੍ਰੀ ਕੇ.ਕੇ ਗਾਬਾ, ਹਿੰਦੁਸਤਾਨ ਵਪਾਰ ਸੈਨਾ ਪੰਜਾਬ ਸੂਬਾ ਪ੍ਰਧਾਨ, ਐਡਵੋਕੇਟ ਸ਼੍ਰੀ ਪੰਕਜ ਗੌੜ ਪੰਜਾਬ ਸੂਬਾ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਸੈਨਾ, ਸ਼੍ਰੀ ਬੌਬੀ ਮਿੱਤਲ ਪੰਜਾਬ ਪ੍ਰਧਾਨ ਹਿੰਦੁਸਤਾਨ ਉਦਯੋਗ ਸੈਨਾ, ਸ. ਸੁਸ਼ੀਲ ਜੈਨ ਸੰਗਠਨ ਮੰਤਰੀ ਪੰਜਾਬ ਰਾਜ, ਸਰਵਣ ਕੁਮਾਰ ਜ਼ਿਲ੍ਹਾ ਮੀਤ ਪ੍ਰਧਾਨ ਪਟਿਆਲਾ ਆਦਿ ਸੀਨੀਅਰ ਆਗੂਆਂ ਨੇ ਵੀ ਬਾਦਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। Newsline Express