???? ਅੰਤਰਰਾਸ਼ਟਰੀ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਵੱਲੋਂ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ
???? ਰਾਜੋਆਣਾ ਅਤੇ ਅਫਜ਼ਲ ਗੁਰੂ ਵਿੱਚ ਕੋਈ ਫਰਕ ਨਹੀਂ, ਇਸ ਲਈ ਜਲਦੀ ਹੋਵੇ ਫਾਂਸੀ: ਵਿਜੇ ਕਪੂਰ
???? ਅੰਤਰਰਾਸ਼ਟਰੀ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਵੱਲੋਂ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ
???? ਮੁੱਖ ਮੰਤਰੀ ਨੂੰ ਮਾਰਨ ਵਾਲੇ ਲਈ ਰਹਿਮ ਦੀ ਕੋਈ ਗੁੰਜਾਇਸ਼ ਨਹੀਂ ਹੋਣੀ ਚਾਹੀਦੀ
???? ਰਾਜੋਆਣਾ ਦੀ ਫਾਂਸੀ ‘ਤੇ ਕੇਂਦਰ ਸਰਕਾਰ ਆਪਣਾ ਸਟੈਂਡ ਸਪੱਸ਼ਟ ਕਰੇ : ਵਿਜੈ ਕਪੂਰ
ਪਟਿਆਲਾ, 3 ਮਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਰਾਜੋਆਣਾ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਕੀਤੀ ਸੀ। ਸੁਪਰੀਮ ਕੋਰਟ ਨੇ ਅਪੀਲ ਖਾਰਜ ਕਰ ਦਿੱਤੀ ਹੈ ਅਤੇ ਫੈਸਲਾ ਕੇਂਦਰ ‘ਤੇ ਛੱਡ ਦਿੱਤਾ ਹੈ।
ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਅਤੇ ਰਾਸ਼ਟਰੀ ਬਜਰੰਗ ਦਲ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਵਿਜੇ ਕਪੂਰ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਇੱਕ ਦਹਿਸ਼ਤਗਰਦ ਅੱਤਵਾਦੀ ਸੀ ਜਿਸ ਨੇ 1995 ਵਿੱਚ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਬਾਹਰ ਇੱਕ ਧਮਾਕੇ ਵਿੱਚ ਪੰਜਾਬ ਦੇ ਓਸ ਸਮੇਂ ਦੇ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰਾਂ ਦੀ ਹੱਤਿਆ ਕਰ ਦਿੱਤੀ ਸੀ। ਉਸ ਨੂੰ ਹੇਠਲੀ ਅਦਾਲਤ ਨੇ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2010 ਵਿੱਚ ਉਸਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ ਅਤੇ ਅੱਜ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਨੂੰ ਰੱਦ ਕਰਦਿਆਂ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ।
ਕਪੂਰ ਨੇ ਕਿਹਾ ਕਿ ਇਸ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕੇਂਦਰ ਸਰਕਾਰ ਨੂੰ ਰਾਜੋਆਣਾ ਵਰਗੇ ਦੇਸ਼ ਧ੍ਰੋਹੀ ਅਤੇ ਕਾਤਲ ਅੱਤਵਾਦੀ ਦੀ ਪਟੀਸ਼ਨ ਨੂੰ ਰੱਦ ਕਰਕੇ ਉਸ ਨੂੰ ਦਿੱਤੀ ਗਈ ਸਜ਼ਾ ਨੂੰ ਜਲਦੀ ਤੋਂ ਜਲਦੀ ਲਾਗੂ ਕਰਨਾ ਚਾਹੀਦਾ ਹੈ।
ਕਪੂਰ ਨੇ ਕਿਹਾ ਕਿ ਅਫਜ਼ਲ ਗੁਰੂ ਜਿਸ ਨੂੰ 2001 ਵਿਚ ਕਰਵਾਏ ਸੰਸਦ ਹਮਲੇ ਦੇ ਜੁਰਮ ਵਿਚ ਫਾਂਸੀ ਦਿੱਤੀ ਗਈ ਸੀ, ਅਤੇ ਬਲਵੰਤ ਸਿੰਘ ਰਾਜੋਆਣਾ ਵਿਚ ਕੋਈ ਫਰਕ ਨਹੀਂ ਹੈ,। ਇਨ੍ਹਾਂ ਦੋਵਾਂ ਨੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਅਤੇ ਰਾਜੋਆਣਾ ਨੇ ਬੰਬ ਧਮਾਕੇ ਕਰਕੇ ਸਾਬਕਾ ਮੁੱਖ ਮੰਤਰੀ ਅਤੇ ਕਈ ਬੇਕਸੂਰ ਲੋਕਾਂ ਦੀ ਜਾਨ ਵੀ ਲਈ। ਅਜਿਹੇ ਖੌਫਨਾਕ ਅੱਤਵਾਦੀ ਨੂੰ ਰਿਹਾਅ ਕਰਨ ਦੀ ਸਿਫਾਰਿਸ਼ ਕਰਨਾ ਵੀ ਮਨੁੱਖਤਾ ਦੇ ਖਿਲਾਫ ਹੈ।
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਾਜੋਆਣਾ ਨੂੰ ਜਲਦੀ ਤੋਂ ਜਲਦੀ ਫਾਂਸੀ ਦੇ ਕੇ ਪੰਜਾਬ ਅਤੇ ਦੇਸ਼ ਦੇ ਦੁਸ਼ਮਣਾਂ ਨੂੰ ਸਖ਼ਤ ਸੰਦੇਸ਼ ਦਿੱਤਾ ਜਾਵੇ।
ਕਪੂਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਰਾਜਪਾਲ ਸ਼੍ਰੀ ਬਨਵਾਰੀਲਾਲ ਪੁਰੋਹਿਤ ਜੀ ਨੂੰ ਪਿਛਲੇ ਸਾਲ ਅੰਤਰਰਾਸ਼ਟਰੀ ਹਿੰਦੂ ਪਰਿਸ਼ਦ ਦਾ ਇੱਕ ਵਫਦ ਬੰਦੀ ਅੱਤਵਾਦੀਆਂ ਦੀ ਰਿਹਾਈ ਦੇ ਖਿਲਾਫ ਮਿਲਿਆ ਸੀ ਅਤੇ ਭਵਿੱਖ ਵਿੱਚ ਵੀ ਪਰਿਸ਼ਦ ਇਹਨਾਂ ਅੱਤਵਾਦੀ ਕਾਤਲਾਂ ਖਿਲਾਫ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੇ ਕਪੂਰ ਦੇ ਨਾਲ ਰਾਸ਼ਟਰੀ ਬਜਰੰਗ ਦਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ੀਸ਼ ਕਪੂਰ, ਏ.ਐਚ.ਪੀ ਦੇ ਦਰਵੇਸ਼ ਗੋਇਲ, ਪ੍ਰਦੀਪ ਪਜਨੀ, ਬਲਜੀਤ ਸਿੰਘ, ਸੰਜੀਵ ਕੁਮਾਰ ਮਿੰਟੂ, ਪ੍ਰੇਮ ਕੁਮਾਰ, ਪੰਕਜ ਗੁਪਤਾ, ਰਵੀ ਸ਼ਰਮਾ ਅਤੇ ਹੋਰ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Newsline Express