ਵੀਰ ਹਕੀਕਤ ਰਾਏ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧੇ ਵਿਚ ਪਾਈਆਂ ਧੁੰਮਾਂ
ਪਟਿਆਲਾ, 11 ਮਈ – ਨਿਊਜ਼ਲਾਈਨ ਐਕਸਪ੍ਰੈਸ – ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹਾ ਉਤਸਵ ਤਹਿਤ ਜ਼ਿਲ੍ਹਾ ਪਟਿਆਲਾ ਦੇ ਏਸ਼ੀਅਨ ਕਾਲਜ ਵਿਖੇ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਪਟਿਆਲਾ ਵੱਲੋਂ ਯੁਵਾ ਉਤਸਵ ਇੰਡੀਆ@2047 ਦੇ ਅਧੀਨ ਕਰਵਾਏ ਵੱਖ ਵੱਖ ਪ੍ਰੋਗਰਾਮਾਂ ਵਿਚ ਵੀਰ ਹਕੀਕਤ ਰਾਏ ਸਕੂਲ ਦੀਆਂ ਵਿਦਿਆਰਥਣਾਂ ਨੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਵਿਚ ਲੋਕ ਨਾਚ ਗਿੱਧਾ, ਪੇਂਟਿੰਗ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ। ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧੇ ਵਿੱਚ ਅਜਿਹੀਆਂ ਧੁੰਮਾਂ ਪਾਈਆਂ ਕੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਤੋਂ ਆਈਆਂ ਲੋਕ ਨਾਚਾਂ ਦੀਆਂ ਟੀਮਾਂ ਵਿੱਚ ਤੀਜਾ ਸਥਾਨ ਹਾਸਿਲ ਕਰਕੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਮਾਣਯੋਗ ਮਹਾਰਾਣੀ ਪਰਨੀਤ ਕੌਰ ਜੀ, ਡਿਸਟਿਕ ਯੂਥ ਅਫਸਰ ਨੇਹਾ ਸ਼ਰਮਾ, ਪ੍ਰੋਗਰਾਮ ਸੁਪਰਵਾਈਜ਼ਰ ਅਮਰਜੀਤ ਕੌਰ, ਸ੍ਰੀ ਹਰਿੰਦਰ ਸਿੰਘ ਨਿਰਮਾਨ ( ਗੱਜੂ ਮਾਜਰਾ) ਡ. ਦਿਲਬਰ ਸਿੰਘ ਅਸਿਸਟੈਂਟ ਡਾਇਰੈਕਟਰ ਯੂਥ ਸਰਵਿਸਿਜ਼ ਪਟਿਆਲਾ ਦੇ ਰਾਹੀਂ ਨਗਦ ਇਨਾਮ ਅਤੇ ਟਰਾਫੀ ਹਾਸਲ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਪ੍ਰੋਗਰਾਮ ਅਫਸਰ ਐੱਨ ਐੱਸ ਐੱਸ ਰਵਿੰਦਰ ਕੌਰ ਵੀ ਸ਼ਾਮਿਲ ਰਹੇ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਨੇ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਹਮੇਸ਼ਾ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਅੰਤਰ ਸਕੂਲ ਮੁਕਾਬਲਿਆਂ ਵਿੱਚ ਭਾਗ ਲੈ ਕੇ ਸਕੂਲ ਦਾ ਨਾਂ ਰੌਸ਼ਨ ਕਰਦੇ ਰਹਿੰਦੇ ਹਨ। ਵਿਦਿਆਰਥੀਆਂ ਦੀ ਬਹੁਪੱਖੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਸਕੂਲ ਵੱਲੋਂ ਹਮੇਸ਼ਾ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ।