???? ਨੰਗਲ ਵਿਚ ਹਾਦਸਾ; ਸਕੂਲ ਨੇੜੇ ਫੈਕਟਰੀ ਤੋਂ ਹੋਈ ਗੈਸ ਲੀਕ, ਛੋਟੇ ਬੱਚਿਆਂ ਸਮੇਤ ਕਈ ਲੋਕਾਂ ਦੀ ਵਿਗੜੀ ਸਹਿਤ ; ਹਸਪਤਾਲ ਦਾਖਲ
ਨੰਗਲ,11 ਮਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਅਤੇ ਹਿਮਾਚਲ ਸਰਹੱਦ ‘ਤੇ ਸਥਿਤ ਨੰਗਲ ਸ਼ਹਿਰ ‘ਚ ਅੱਜ ਵੀਰਵਾਰ ਨੂੰ ਇੱਕ ਸਕੂਲ ਦੇ ਨੇੜੇ ਫੈਕਟਰੀ ਤੋਂ ਗੈਸ ਲੀਕ ਹੋ ਗਈ। ਗੈਸ ਲੀਕ ਹੋਣ ਕਾਰਨ ਛੋਟੇ ਬੱਚਿਆਂ ਅਤੇ ਕੁਝ ਲੋਕਾਂ ਦੇ ਗਲੇ ਅਤੇ ਸਿਰ ਵਿੱਚ ਦਰਦ ਹੋਇਆ, ਜਿਸ ‘ਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਹ ਖੁਦ ਵੀ ਮੌਕੇ ਉਤੇ ਪਹੁੰਚ ਰਹੇ ਹਨ। ਮੁੱਢਲੀ ਜਾਣਕਾਰੀ ਅਨੁਸਾਰ ਗੈਸ ਲੀਕ ਹੋਣ ਕਾਰਨ ਛੋਟੇ ਬੱਚਿਆਂ ਅਤੇ ਕੁਝ ਲੋਕਾਂ ਨੂੰ ਗਲੇ ‘ਚ ਦਰਦ, ਸਿਰ ਦਰਦ ਆਦਿ ਦੀ ਸ਼ਿਕਾਇਤ ਹੋਈ ਹੈ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਜਿੱਥੇ ਗੈਸ ਲੀਕ ਹੋਈ ਹੈ, ਉੱਥੇ ਹਰ ਸਮੇਂ 300 ਤੋਂ 400 ਲੋਕ ਮੌਜੂਦ ਰਹਿੰਦੇ ਹਨ।
Newsline Express