???? ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਅੱਜ ਸਵੇਰੇ ਪੈਦਲ ਹੀ ਘਰੋਂ ਪਹੁੰਚੇ ਆਪਣੇ ਦਫਤਰ
???? ਵਾਤਾਵਰਨ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਅੱਜ ਮਨਾਇਆ ਜਾ ਰਿਹੈ ”ਨਾਨ ਮੋਟਰਾਇਜ਼ਡ-ਡੇ”
???? ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਨ ਨੂੰ ਸਾਫ ਰੱਖਣ ਲਈ ਸਮੂਹ ਲੋਕਾਂ ਨੂੰ ਕੀਤੀ ਸਹਿਯੋਗ ਦੀ ਅਪੀਲ
ਪਟਿਆਲਾ, 17 ਮਈ – ਸੁਨੀਤਾ ਵਰਮਾ/ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਵਾਤਾਵਰਨ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਸਮੂਹ ਲੋਕਾਂ ਨੂੰ ਜਾਗ੍ਰਿਤ ਕਰਨ ਲਈ ਇੱਕ ਵੱਡਾ ਤੇ ਵਧੀਆ ਉਪਰਾਲਾ ਕਰਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ”ਨਾਨ ਮੋਟਰਾਇਜ਼ਡ-ਡੇ” ਦੀ ਸ਼ੁਰੂਆਤ ਕਰਦਿਆਂ ਖੁਦ ਆਪਣੇ ਘਰੋਂ ਆਪਣੇ ਦਫਤਰ ਪਹੁੰਚੇ। ਜ਼ਿਕਰਯੋਗ ਹੈ ਕਿ ਲੀਲਾ ਭਵਨ ਵਿਖੇ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਮਿੰਨੀ ਸਕੱਤਰੇਤ ਵਿਖੇ ਉਨ੍ਹਾਂ ਦਾ ਦਫਤਰ ਕਾਫੀ ਦੂਰ ਹੈ।
ਡਿਪਟੀ ਕਮਿਸ਼ਨਰ ਨੇ ਬਾਈਟ ਦਿਨ ਹੀ ਇਸਦੀ ਜਾਣਕਾਰੀ ਦਿੰਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਹ ਦਿਹਾੜਾ ਮਨਾਉਣ ਦੇ ਆਦੇਸ਼ ਦਿੱਤੇ ਸਨ ਅਤੇ ਨਾਲ ਹੀ ਸਮੂਹ ਲੋਕਾਂ ਨੂੰ ਵੀ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਸੀ ਤੇ ਕਿਹਾ ਹੈ ਕਿ ਉਹ ਸਭ ਅੱਜ ਦੇ ਦਿਨ ਆਪਣੇ ਦਫਤਰ ਪੈਦਲ ਆਉਣ ਜਾਂ ਫੇਰ ਸਾਈਕਲ ਅਤੇ ਪਬਲਿਕ ਟਰਾਂਸਪੋਰਟ ਦਾ ਇਸਤੇਮਾਲ ਕਰਨ ਤਾਂਕਿ ਵਾਤਾਵਰਨ ਨੂੰ ਸਾਫ ਰੱਖਣ ਅਤੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿਚ ਸਭ ਦਾ ਯੋਗਦਾਨ ਪੈ ਸਕੇ।
Newsline Express