newslineexpres

Home ਰਾਸ਼ਟਰੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮਨ ਕੀ ਬਾਤ, ਮਿਲਖਾ ਸਿੰਘ ਨੂੰ ਵੀ ਯਾਦ ਕੀਤਾ

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮਨ ਕੀ ਬਾਤ, ਮਿਲਖਾ ਸਿੰਘ ਨੂੰ ਵੀ ਯਾਦ ਕੀਤਾ

by Newslineexpres@1

ਨਵੀਂ ਦਿੱਲੀ, 27 ਜੂਨ – ਨਿਊਜ਼ਲਾਈਨ ਐਕਸਪ੍ਰੈਸ ਬਿਓਰੋ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨਾਲ ‘ਮਨ ਕੀ ਬਾਤ’ ਕੀਤੀ। ਉਨ੍ਹਾਂ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਕੋਰੋਨਾ ਖ਼ਿਲਾਫ਼ ਲੜਾਈ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕੋਰੋਨਾ ਟੀਕਾਕਰਨ ਲਈ ਲੋਕਾਂ ਨੂੰ ਜਾਗਰੂਕ ਰਹਿਣ ਤੇ ਅਫ਼ਵਾਹਾਂ ਤੋਂ ਦੂਰ ਰਹਿਣ ਲਈ ਕਿਹਾ ਹੈ। ਪ੍ਰਧਾਨ ਮੰਤਰੀ ਨੇ ਟੋਕੀਓ ਓਲੰਪਿਕ ‘ਚ ਹਿੱਸਾ ਲੈਣ ਜਾ ਰਹੇ ਖਿਡਾਰੀਆਂ ਦਾ ਮਨੋਬਲ ਵਧਾਇਆ। ਉਨ੍ਹਾਂ ਨੇ ਇਸ ਮੌਕੇ ਮਿਲਖਾ ਸਿੰਘ ਨੂੰ ਵੀ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਕੋਰੋਨਾ ਖਿਲਾਫ ਸਾਡੇ ਦੇਸ਼ ਵਾਸੀਆਂ ਦੀ ਲੜਾਈ ਚੱਲ ਰਹੀ ਹੈ, ਪਰ ਇਸ ਲੜਾਈ ਵਿੱਚ ਮਿਲ ਕੇ ਅਸੀਂ ਕਈ ਅਸਧਾਰਨ ਮੀਲ ਪੱਥਰ ਵੀ ਹਾਸਲ ਕਰ ਰਹੇ ਹਾਂ। ਕੁਝ ਦਿਨ ਪਹਿਲਾਂ ਸਾਡੇ ਦੇਸ਼ ਨੇ ਇੱਕ ਬੇਮਿਸਾਲ ਕੰਮ ਕੀਤਾ ਹੈ। ਟੀਕਾ ਮੁਹਿੰਮ ਦਾ ਅਗਲਾ ਪੜਾਅ 21 ਜੂਨ ਨੂੰ ਸ਼ੁਰੂ ਹੋਇਆ ਸੀ ਤੇ ਉਸੇ ਦਿਨ ਦੇਸ਼ ਨੇ 86 ਲੱਖ ਤੋਂ ਵੱਧ ਲੋਕਾਂ ਨੂੰ ਮੁਫਤ ਟੀਕਾ ਮੁਹੱਈਆ ਕਰਵਾਉਣ ਦਾ ਰਿਕਾਰਡ ਵੀ ਬਣਾਇਆ ਸੀ ਤੇ ਉਹ ਵੀ ਇੱਕੋ ਦਿਨ ਵਿੱਚ। ‘ਮਨ ਕੀ ਬਾਤ’ ਦਾ ਸਿੱਧਾ ਪ੍ਰਸਾਰਣ ਬੀਜੇਪੀ ਦੇ ਯੂ-ਟਿਊਬ ਚੈਨਲ ਤੇ ਪ੍ਰਧਾਨ ਮੰਤਰੀ ਦਫਤਰ ਦੀ ਵੈੱਬਸਾਈਟ ‘ਤੇ ਕੀਤਾ ਗਿਆ। ਇਹ ਆਲ ਇੰਡੀਆ ਰੇਡੀਓ, ਦੂਰਦਰਸ਼ਨ ਦੇ ਪੂਰੇ ਨੈੱਟਵਰਕ ਤੇ ਆਲ ਇੰਡੀਆ ਰੇਡੀਓ ਨਿਊਜ਼ ਵੈੱਬਸਾਈਟ ਤੇ ਮੋਬਾਈਲ ਐਪ ‘ਤੇ ਵੀ ਪ੍ਰਸਾਰਿਤ ਕੀਤਾ ਗਿਆ।

Related Articles

Leave a Comment