newslineexpres

Home Chandigarh ????PSEB ਨੇ ਐਲਾਨੇ 12ਵੀਂ ਦੇ ਨਤੀਜੇ; ਕੁੜੀਆਂ ਨੇ ਫਿਰ ਮਾਰੀ ਬਾਜ਼ੀ

????PSEB ਨੇ ਐਲਾਨੇ 12ਵੀਂ ਦੇ ਨਤੀਜੇ; ਕੁੜੀਆਂ ਨੇ ਫਿਰ ਮਾਰੀ ਬਾਜ਼ੀ

by Newslineexpres@1

ਮੋਹਾਲੀ, 24 ਮਈ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ 92.47% ਵਿਦਿਆਰਥੀ ਪ੍ਰੀਖਿਆ ਵਿੱਚ ਪਾਸ ਹੋਏ ਹਨ। ਕੁੱਲ 296709 ਉਮੀਦਵਾਰਾਂ ਵਿੱਚੋਂ 274378 ਉਮੀਦਵਾਰਾਂ ਨੇ ਪ੍ਰੀਖਿਆ ਪਾਸ ਕੀਤੀ। ਕੁੜੀਆਂ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਦਿੱਤਾ ਅਤੇ ਪਹਿਲੇ 3 ਸਥਾਨ ਪ੍ਰਾਪਤ ਕੀਤੇ।
ਹਿਊਮੈਨਟੀਜ਼ ਵਿੱਚੋਂ ਸੁਜਾਨ ਕੌਰ ਨੇ 500/500 (100%) ਅੰਕ ਪ੍ਰਾਪਤ ਕੀਤੇ। ਉਹ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਸਰਦੂਲਗੜ੍ਹ (ਮਾਨਸਾ) ਦੀ ਵਿਦਿਆਰਥਣ ਹੈ।
ਐੱਸਐੱਸਡੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਠਿੰਡਾ ਦੀ ਸ਼੍ਰੇਆ ਸਿੰਗਲਾ ਨੇ 498 ਅੰਕ (99.6%) ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ।
ਬੀਸੀਐਮ ਸੀਨੀਅਰ ਸੈਕੰਡਰੀ ਸਕੂਲ ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਨਵਪ੍ਰੀਤ ਕੌਰ ਨੇ 497 (99.4%) ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।

Related Articles

Leave a Comment