newslineexpres

Home Accident ???? ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਖੱਡ ਚ ਡਿੱਗੀ; ਕਈ ਸਵਾਰੀਆਂ ਦੀ ਮੌਤ

???? ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਖੱਡ ਚ ਡਿੱਗੀ; ਕਈ ਸਵਾਰੀਆਂ ਦੀ ਮੌਤ

by Newslineexpres@1

???? ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਖੱਡ ਚ ਡਿੱਗੀ; ਕਈ ਸਵਾਰੀਆਂ ਦੀ ਮੌਤ

ਜੰਮੂ, 30 ਮਈ – ਨਿਊਜ਼ਲਾਈਨ ਐਕਸਪ੍ਰੈਸ – ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਦੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ ਜਦਕਿ 4 ਹੋਰ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਸਵੇਰੇ ਇਹ ਮੰਦਭਾਗੀ ਬੱਸ ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਸੀ। ਜਦੋਂ ਇਹ ਬੱਸ ਨੈਸ਼ਨਲ ਹਾਈਵੇ 44 ਉਤੇ ਝੱਜਰ ਕੋਟਲੀ ਕੋਲ ਪਹੁੰਚੀ ਤਾਂ ਕੰਟਰੋਲ ਤੋਂ ਬਾਹਰ ਹੋ ਕੇ ਹੇਠਾਂ ਖੱਡ ਵਿੱਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਕਰੀਬ 75 ਸਵਾਰੀਆਂ ਸਵਾਰ ਸਨ।
Newsline Express

Related Articles

Leave a Comment