newslineexpres

Breaking News
🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
Home International ???? ਸ਼ਿਵ ਸੈਨਾ ਹਿੰਦੁਸਤਾਨ ਦੇ ਲੀਗਲ ਸੈੱਲ ਦਾ ਵਿਸਤਾਰ, ਕਈ ਹੋਰ ਵਕੀਲ ਸੈਨਾ ‘ਚ ਹੋਏ ਸ਼ਾਮਲ ; ਜ਼ਰੂਰਤਮੰਦਾਂ ਤੇ ਪੀੜਤ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ  : ਪਵਨ ਗੁਪਤਾ 

???? ਸ਼ਿਵ ਸੈਨਾ ਹਿੰਦੁਸਤਾਨ ਦੇ ਲੀਗਲ ਸੈੱਲ ਦਾ ਵਿਸਤਾਰ, ਕਈ ਹੋਰ ਵਕੀਲ ਸੈਨਾ ‘ਚ ਹੋਏ ਸ਼ਾਮਲ ; ਜ਼ਰੂਰਤਮੰਦਾਂ ਤੇ ਪੀੜਤ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ  : ਪਵਨ ਗੁਪਤਾ 

by Newslineexpres@1

???? ਦਿੱਲੀ ਵਿਖੇ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਪਹਿਲਵਾਨਾਂ ਨੂੰ ਮਿਲਣ ਜਾਵੇਗਾ ਮਹਿਲਾ ਵਿੰਗ

ਫੋਟੋ ਕੈਪਸਨ : ਸ਼ਿਵ ਸੈਨਾ ਹਿੰਦੁਸਤਾਨ ਦੇ ਲੀਗਲ ਸੈੱਲ ਵਿਚ ਨਵੇਂ ਸ਼ਾਮਿਲ ਹੋਏ ਵਕੀਲਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਪਵਨ ਗੁਪਤਾ 
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ।
  ਪਟਿਆਲਾ ਕਲੱਬ ਵਿਖੇ ਪਹੁੰਚਣ ਉਤੇ ਪਵਨ ਗੁਪਤਾ ਦਾ ਸਨਮਾਨ ਤੇ ਸਵਾਗਤ ਕਰਦੇ ਹੋਏ ਲੀਗਲ ਸੈਲ ਦੇ ਅਹੁਦੇਦਾਰ ਤੇ ਹੋਰ।    Newsline Express

*???? ਸ਼ਿਵ ਸੈਨਾ ਹਿੰਦੁਸਤਾਨ ਦੇ ਲੀਗਲ ਸੈੱਲ ਦਾ ਵਿਸਤਾਰ, ਕਈ ਹੋਰ ਵਕੀਲ ਸੈਨਾ ‘ਚ ਹੋਏ ਸ਼ਾਮਲ*

*???? ਜ਼ਰੂਰਤਮੰਦਾਂ ਤੇ ਪੀੜਤ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ  : ਪਵਨ ਗੁਪਤਾ*

*???? ਦਿੱਲੀ ਵਿਖੇ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਪਹਿਲਵਾਨਾਂ ਨੂੰ ਮਿਲਣ ਜਾਵੇਗਾ ਮਹਿਲਾ ਵਿੰਗ*

ਪਟਿਆਲਾ, 2 ਜੂਨ – ਨਿਊਜ਼ਲਾਈਨ ਐਕਸਪ੍ਰੈਸ –  ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਕੁਮਾਰ ਗੁਪਤਾ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਵਿਚ ਲਗਾਤਾਰ ਵਿਸਤਾਰ ਹੁੰਦਾ ਜਾ ਰਿਹਾ ਹੈ। ਇਸੇ ਕੜੀ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੇ ਲੀਗਲ ਸੈੱਲ ਪੰਜਾਬ ਦੇ ਪ੍ਰਧਾਨ ਐਡਵੋਕੇਟ ਪੰਕਜ ਗੌੜ ਦੀ ਅਗਵਾਈ ਵਿੱਚ ਬਾਈਟ ਦਿਨ ਪਟਿਆਲਾ ਵਿਖੇ ਇੱਕ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਗਈ ਜਿਸ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਕੁਮਾਰ ਗੁਪਤਾ, ਮਹਿਲਾ ਵਿੰਗ ਦੀ ਪ੍ਰਧਾਨ ਸਵਰਾਜ ਘੁੰਮਣ, ਸ਼ਿਵ ਸੈਨਾ ਹਿੰਦੁਸਤਾਨ ਦੇ ਮੀਤ ਪ੍ਰਧਾਨ ਡੀਐਸਪੀ (ਰਿਟਾਇਰਡ) ਰਾਜਿੰਦਰ ਪਾਲ ਆਨੰਦ ਸਮੇਤ ਪਟਿਆਲਾ ਦੇ ਪ੍ਰਧਾਨ ਤੇ ਹੀਰ ਆਗੂ ਵੀ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਇਸ ਪ੍ਰੈਸ ਕਾਨਫਰੰਸ ਦੌਰਾਨ ਲੀਗਲ ਸੈੱਲ ਦੇ ਪ੍ਰਧਾਨ ਪੰਕਜ ਗੌੜ ਨੇ ਕਈ ਹੋਰ ਵਕੀਲਾਂ ਨੂੰ ਸ਼ਿਵ ਸੈਨਾ ਹਿੰਦੁਸਤਾਨ ਵਿੱਚ ਸ਼ਾਮਿਲ ਕਰਵਾਇਆ, ਜਿਨ੍ਹਾਂ ਦਾ ਪਵਨ ਗੁਪਤਾ ਨੇ ਸਰੋਪੇ ਪਾ ਕੇ ਸਨਮਾਨ ਤੇ ਸਵਾਗਤ ਕੀਤਾ। ਇਸ ਮੌਕੇ ਕੁਝ ਨਵੇਂ ਮੈਂਬਰਾਂ ਨੂੰ ਅਹੁਦੇ ਦੇ ਕੇ ਜਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਜਿਨ੍ਹਾਂ ਨੇ ਪਾਰਟੀ ਦੀ ਤਰੱਕੀ ਤੇ ਲੋਕ ਭਲਾਈ ਲਈ ਲਗਨ ਤੇ ਮਿਹਨਤ ਨਾਲ ਕੰਮ ਕਰਨ ਦਾ ਭਰੋਸਾ ਦੁਆਇਆ।

   ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਲੋੜਵੰਦ ਤੇ ਪੀੜ੍ਹਤ ਲੋਕਾਂ ਨੂੰ ਬਿਨਾ ਕਿਸੇ ਭੇਦਭਾਵ ਦੇ ਇਨਸਾਫ਼ ਦੁਆਉਣ ਲਈ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਦੀ ਰਹੇਗੀ। ਉਨ੍ਹਾਂ ਨੇ ਦਿੱਲੀ ਦੇ ਜੰਤਰ ਮੰਤਰ ਵਿਖੇ ਪਿਛਲੇ ਕਈ ਦਿਨਾਂ ਤੋਂ ਇਨਸਾਫ ਲਈ ਰੋਸ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਪਹਿਲਵਾਨਾਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਵੀ ਸਮਰਥਨ ਦੇਣ ਦੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਮਹਿਲਾ ਪਹਿਲਵਾਨਾਂ ਨੂੰ ਮਿਲਣ ਲਈ ਸ਼ਿਵ ਸੈਨਾ ਹਿੰਦੁਸਤਾਨ ਦੇ ਮਹਿਲਾ ਵਿੰਗ ਵਿਸ਼ੇਸ਼ ਤੌਰ ਉਤੇ ਇਕ ਜਥਾ ਜਲਦੀ ਹੀ ਰਵਾਨਾ ਕਰ ਰਿਹਾ ਹੈ।  ਪਵਨ ਗੁਪਤਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਹੈ ਕਿ ਬੇਸ਼ੱਕ ਉਹ ਦੇਸ਼ ਤੇ ਹਿੰਦੂ ਸਮਾਜ ਲਈ ਸ਼ਲਾਘਯੋਗ ਕੰਮਕਾਰ ਰਹੇ ਹਨ, ਪਰ ਦੇਸ਼ ਦਾ ਨਾਮ ਰੌਸ਼ਨ ਕਰ ਰਹੀਆਂ ਮਹਿਲਾ ਪਹਿਲਵਾਨਾਂ ਨੂੰ ਵੀ ਤੁਰੰਤ ਇਨਸਾਫ ਦੁਆਉਣ, ਉਹ ਮਹਿਲਾਵਾਂ ਦੇ ਸੋਸ਼ਣ ਮਾਮਲੇ ਉਤੇ ਚੁੱਪ ਨਹੀ ਰਹਿਣਗੇ। ਉਨ੍ਹਾਂ ਕਿਹਾ ਕਿ ਧੀਆਂ ਭੈਣਾਂ ਸਭ ਦੀਆਂ ਸਾਂਝੀਆਂ ਹੁੰਦੀਆਂ ਹਨ, ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਮੀਡੀਆ ਨਾਲ ਗੱਲਬਾਤ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਕਾਰਕੁਨਾਂ ਵਿਚ ਭਾਰੀ ਜੋਸ਼ ਦੇਖਣ ਨੂੰ ਮਿਲਿਆ ਜਿਨ੍ਹਾਂ ਵਲੋਂ ਲਗਾਤਾਰ ਸ਼ਿਵ ਸੈਨਾ ਹਿੰਦੁਸਤਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਜਾਂਦੀ ਰਹੀ। । *Newsline Express*

Related Articles

Leave a Comment