newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home ਪੰਜਾਬ ???? ਪੈਨਸ਼ਨਰਜ ਵੈਲਫੇਅਰ ਐਸੋਸੀਏਸਨ ਨੇ ਸਿਵਲ ਸਰਜਨ ਸੰਗਰੂਰ ਨੂੰ ਦਿੱਤਾ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ  

???? ਪੈਨਸ਼ਨਰਜ ਵੈਲਫੇਅਰ ਐਸੋਸੀਏਸਨ ਨੇ ਸਿਵਲ ਸਰਜਨ ਸੰਗਰੂਰ ਨੂੰ ਦਿੱਤਾ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ  

by Newslineexpres@1

ਸੰਗਰੂਰ, 13 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਆਲ ਪੈਨਸ਼ਨਰਜ ਵੈਲਫੇਅਰ ਐਸੋਸੀਏਸਨ ਜਿਲ੍ਹਾ ਸੰਗਰੂਰ ਦਾ ਵਿਸ਼ਾਲ ਵਫਦ ਸਰਪ੍ਰਸਤ ਜਗਦੀਸ ਸਰਮਾ ਦੀ ਅਗਵਾਈ ਵਿੱਚ ਸਿਵਲ ਸਰਜਨ ਸੰਗਰੂਰ ਡਾ.ਪਰਮਿੰਦਰ ਕੌਰ ਨੂੰ ਮਿਲਿਆ। ਪੈਨਸ਼ਨਰਾਂ/ਪਰਿਵਾਰਿਕ ਪੈਨਸ਼ਨਰਾਂ ਨੂੰ ਪ੍ਰਾਈਵੇਟ ਹਸਪਤਾਲਾਂ ਵੱਲੋਂ ਮੈਡੀਕਲ ਟਰੀਟਮੈਂਟ ਦੀ ਪ੍ਰਤੀ ਪੂਰਤੀ ਕਰਨ ਵਿੱਚ ਪੀ.ਜੀ.ਆਈ/ਏਮਜ/ਸੀ.ਜੀ.ਐਚ.ਐਸ (CG.HS) ਨਿਰਧਾਰਤ ਰੇਟਾਂ ਤੋਂ ਬਹੁਤ ਅਧਿਕ ਪੇਮੈਂਟ ਲਈ ਜਾਂਦੀ ਹੈ, ਪ੍ਰੰਤੂ ਸਰਕਾਰ ਵੱਲੋਂ ਪੂਰੀ ਰੀਬਰਸਮੈਂਟ ਨਹੀਂ ਕੀਤੀ ਜਾਂਦੀ ਹੈ ਜਿਸ ਕਰਕੇ ਪੈਨਸ਼ਨਰਜ ਨੂੰ ਬਹੁਤ ਨੁਕਸ਼ਾਨ ਹੁੰਦਾ ਹੈ। ਸਰਕਾਰ ਵੱਲੋਂ ਕੈਸ਼ਲੈਸ਼ ਟ੍ਰੀਟਮੈਂਟ ਸਕੀਮ ਬੰਦ ਕਰਨ ਕਰਕੇ ਨਿੱਜੀ ਹਸਪਤਾਲਾਂ ਦੇ ਮਾਲਕ ਮਨ-ਮਰਜੀ ਕਰਦੇ ਹਨ। ਮੁੱਖ ਮੰਤਰੀ ਪੰਜਾਬ, ਸਿਹਤ ਮੰਤਰੀ ਪੰਜਾਬ ਦੇ ਨਾਮ ਵਾਲਾ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਗਈ ਹੈ ਕਿ ਸਰਕਾਰ ਵੱਲੋਂ ਪੈਨਸ਼ਨਰ/ਪਰਿਵਾਰਿਕ ਪੈਨਸਨਰਾਂ ਨੂੰ ਇਲਾਜ ਵਿੱਚ ਰਿਆਇਤਾਂ ਦੇਣ ਲਈ ਨਿੱਜੀ ਹਸਪਤਾਲਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਣ।
ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਨਿੱਜੀ ਹਸਪਤਾਲ, ਫੌਰਟਿਸ, ਪੀ.ਜੀ.ਆਈ, ਸੀ.ਜੀ.ਐਚ.ਐਸ (CG.HS) ਹਸਪਤਾਲਾਂ ਵੱਲੋਂ ਪੈਨਸ਼ਨਰਾਂ ਨੂੰ ਕੰਨਸਲਟੈਂਸ ਫੀਸ ਵਿੱਚ 50%, ਇਲਾਜ ਵਿੱਚ 20% ਤੋਂ 30% ਤੱਕ ਕਨਸੈਸ਼ਨ ਦੇਣਾ ਮੰਨ ਗਏ ਹਨ ਤੇ ਪੈਨਸ਼ਨਰ ਇਹ ਲਾਭ ਲੈ ਰਹੇ ਹਨ। ਮੀਟਿੰਗ ਉਪਰੰਤ ਪ੍ਰੈਸ ਨੂੰ ਸੰਬੋਧਨ ਕਰਦਿਆਂ ਜਗਦੀਸ਼ ਸਰਮਾ ਸਰਪ੍ਰਸਤ, ਬਿੱਕਰ ਸਿੰਘ ਸਿਬੀਆ ਜਨਰਲ ਸਕੱਤਰ, ਮੋਹਨ ਸਿੰਘ ਬਾਵਾ ਨੇ ਦੱਸਿਆ ਕਿ ਇਸ ਮੰਗ ਸੰਬੰਧੀ ਬੀਤੇ ਦਿਨੀਂ ਸਿਹਤ ਮੰਤਰੀ ਪੰਜਾਬ ਸਰਕਾਰ ਡਾ. ਬਲਬੀਰ ਸਿੰਘ ਨੂੰ ਪੈਨਸ਼ਨਰ ਜੁਆਇੰਟ ਫਰੰਟ ਪੰਜਾਬ ਵੱਲੋਂ ਇਹ ਹਦਾਇਤਾਂ ਜਾਰੀ ਕਰਨ ਲਈ ਮਿਲਿਆ ਸੀ ਜਿਨ੍ਹਾਂ ਨੇ ਇਹ ਸਕੀਮ ਲਾਗੂ ਕਰਨ ਦਾ ਵਿਸਵਾਸ਼ ਦਿਵਾਇਆ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਸਿਵਲ ਹਸਪਤਾਲ ਸੰਗਰੂਰ ਵਿਖੇ ਕਰੌਨਿਕ ਬਿਮਾਰੀਆਂ ਦੇ ਸਰਟੀਫਿਕੇਟ ਬਣਾਉਣ ਵਿੱਚ ਪੈਨਸ਼ਨਰਾਂ ਨੂੰ ਬਹੁਤ ਖੱਜਲ-ਖੁਆਰ ਹੋਣਾ ਪੈਂਦਾ ਹੈ। ਉੱਥੇ ਪੈਨਸ਼ਨਰਾਂ ਨੂੰ ਉੱਚਿਤ ਢੰਗ ਨਾਲ ਡੀਲ ਨਹੀਂ ਕੀਤਾ ਜਾਂਦਾ, ਇਸ ਲਈ ਪ੍ਰਬੰਧ ਠੀਕ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਤਾਰਾ ਸਿੰਘ, ਸੁਖਦੇਵ ਸਿੰਘ, ਜਸਮੇਲ ਸਿੰਘ ਉੱਪਲੀ, ਗੁਰਚਰਨ ਸਿੰਘ ਟੋਹੜਾ ਭਗਵਾਨ ਦਾਸ, ਕੁਲਵੰਤ ਸਿੰਘ, ਜਗਦੇਵ ਸਿੰਘ, ਭੀਮ ਸੈਨ, ਹਵਾ ਸਿੰਘ ਆਦਿ ਹਾਜਰ ਸਨ।
Newsline Express

Related Articles

Leave a Comment