-ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਆਦੇਸ਼, ਸਬ ਡਵੀਜ਼ਨ ਪੱਧਰ ‘ਤੇ ਟੀਮਾਂ ਗਠਿਤ
ਪਟਿਆਲਾ, 13 ਜੂਨ: ਨਿਊਜ਼ਲਾਈਨ ਐਕਸਪ੍ਰੈਸ –
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗਿਊਲੇਸ਼ਨ ਐਕਟ, 2014 ਅਤੇ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮਗਲਿੰਗ ਰੂਲਜ, 2013 ਦੇ ਤਹਿਤ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਟਰੈਵਲ ਏਜੰਟਾਂ ਦੀ ਸਮੇਂ-ਸਮੇਂ ‘ਤੇ ਜਾਂਚ ਕਰਨ ਲਈ ਸਬ ਡਵੀਜਨ ਪੱਧਰ ‘ਤੇ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ।
ਇਸ ਸਬੰਧ ਵਿੱਚ ਸ਼੍ਰੀ ਅਦਿੱਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜੋ ਟਰੈਵਲ ਏਜੰਟ ਰਜਿਸਟਰਡ ਹਨ, ਇਹਨਾਂ ਸਾਰਿਆਂ ਦੀ ਸਮੇਂ-ਸਮੇਂ ‘ਤੇ ਜਾਂਚ ਕਰਨ ਲਈ ਟੀਮਾਂ ਗਠਿਤ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਪਟਿਆਲਾ, ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਅਤੇ ਦੁਧਨਸਾਧਾਂ ਟਰੈਵਲ ਏਜੰਟਾਂ ਦੀ ਜਾਂਚ ਕਰ ਸਕਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਾਰੀਆਂ ਟੀਮਾਂ ਆਪਸ ਵਿੱਚ ਤਾਲਮੇਲ ਕਰਕੇ ਰਜਿਸਟਰਡ ਟਰੈਵਲ ਏਜੰਟਾਂ ਦੀ ਜਾਂਚ ਕਰਨਗੀਆਂ ਕਿ ਉਹ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਏ ਕੰਮ ਕਰ ਰਹੇ ਹਨ ਜਾ ਨਹੀਂ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਰਜਿਸਟਰਡ ਟਰੈਵਲ ਏਜੰਟਾਂ ਤੋਂ ਹੀ ਆਪਣਾ ਕੰਮ ਕਰਵਾਉਣ ਪ੍ਰਤੀ ਵੀ ਜਾਗਰੂਕ ਕੀਤਾ ਜਾਵੇਗਾ।