ਅੰਮ੍ਰਿਤਸਰ, 28 ਜੂਨ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਯੂਥ ਅਕਾਲੀ ਦਲ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਦਾ ਘਿਰਾਓ ਕੀਤਾ ਗਿਆ। ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਜੋਧ ਸਿੰਘ ਸਮਰਾ ਦੀ ਅਗਵਾਈ ਵਿਚ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਮੌਕੇ ਯੂਥ ਅਕਾਲੀ ਆਗੂਆਂ ਦੀ ਪੁਲਿਸ ਨਾਲ ਵੀ ਝੜਪ ਹੋਈ। ਪ੍ਰਦਰਸ਼ਨਕਾਰੀ ਆਪ ਆਗੂ ਕੁੰਵਰ ‘ਤੇ ਆਪਣੇ ਇਕ ਖ਼ਾਸ ਰਾਜਨੀਤਕ ਆਗੂ ਤੇ ਮੈਡੀਕਲ ਨਸ਼ਿਆਂ ‘ਚ ਫਸੇ ਰਾਜੀਵ ਭਗਤ ਦੀ ਪੁਸ਼ਤ ਪਨਾਹੀ ਦੇ ਦੋਸ਼ ਲਗਾਉਂਦਿਆਂ ਨਾਅਰੇਬਾਜ਼ੀ ਕਰ ਰਹੇ ਸਨ।