newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Chandigarh ????ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ 25 ਜੇਲ੍ਹਾਂ ‘ਚ ਬੰਦੀਆਂ ਦੀ ਸਿਹਤ ਜਾਂਚ ਲਈ ਪਟਿਆਲਾ ਤੋਂ ਕਰਵਾਈ ਰਾਜ ਪੱਧਰੀ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ

????ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ 25 ਜੇਲ੍ਹਾਂ ‘ਚ ਬੰਦੀਆਂ ਦੀ ਸਿਹਤ ਜਾਂਚ ਲਈ ਪਟਿਆਲਾ ਤੋਂ ਕਰਵਾਈ ਰਾਜ ਪੱਧਰੀ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ

by Newslineexpres@1

-ਟੀ.ਬੀ., ਪੀਲੀਏ, ਏਡਜ਼ ਤੇ ਯੌਨ ਰੋਗਾਂ ਦੀ ਜਾਂਚ ਕਰਕੇ ਬੰਦੀਆਂ ਦਾ ਹੋਵੇਗਾ ਇਲਾਜ-ਸਿਹਤ ਮੰਤਰੀ

-ਬੰਦੀਆਂ ਨੂੰ ਜੇਲ੍ਹਾਂ ‘ਚੋਂ ਰਿਹਾਅ ਹੋਣ ਮਗਰੋਂ ਸਮਾਜ ਲਈ ਕੁਝ ਕਰਨ ਦਾ ਪ੍ਰਣ ਲੈਣ ਦਾ ਵੀ ਸੱਦਾ

ਪਟਿਆਲਾ, 15 ਜੂਨ: ਨਿਊਜ਼ਲਾਈਨ ਐਕਸਪ੍ਰੈਸ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਰਾਜ ਸਮਾਗਮ ਦੌਰਾਨ ਸੂਬੇ ਦੀਆਂ 25 ਜੇਲਾਂ ਅੰਦਰ ਬੰਦੀਆਂ ਦੀ ਜਾਂਚ ਲਈ ਮਹੀਨਾ ਭਰ ਚੱਲਣ ਵਾਲੀ ਸੂਬਾ ਪੱਧਰੀ ਸਕਰੀਨਿੰਗ ਮੁਹਿੰਮ ਦਾ ਆਗਾਜ਼ ਕਰਵਾਇਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ 3 ਕਰੋੜ ਲੋਕਾਂ ਨੂੰ ਸਿਹਤਮੰਦ ਬਣਾਉਣ ਲਈ ਵਚਨਬੱਧਤਾ ਪੂਰੀ ਸ਼ਿਦਤ ਨਾਲ ਨਿਭਾਅ ਰਹੀ ਹੈ।


ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਅੰਦਰ ਬੰਦ 30494 ਕੈਦੀਆਂ ਤੇ ਹਵਾਲਾਤੀਆਂ ਦੀ ਸਿਹਤ ਜਾਂਚ ਕਰਵਾਕੇ ਇੰਟੈਗਰੇਟਿਡ ਯੌਨ ਰੋਗ, ਐਚ.ਆਈ.ਵੀ, ਟੀ.ਬੀ ਅਤੇ ਵਾਇਰਲ ਹੈਪੇਟਾਈਟਸ ਮਰੀਜਾਂ ਦੀ ਸ਼ਨਾਖ਼ਤ ਕਰਨ ਲਈ ਇਹ ਮੁਹਿੰਮ ਅਰੰਭੀ ਗਈ ਹੈ। ਸਿਹਤ ਮੰਤਰੀ ਦੇ ਨਾਲ ਏ.ਡੀ.ਜੀ.ਪੀ. ਜੇਲਾਂ ਅਰੁਣਪਾਲ ਸਿੰਘ ਤੇ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਆਡੱਪਾ ਕਾਰਥਿਕ ਵੀ ਮੌਜੂਦ ਸਨ।


ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਜੇਲ੍ਹਾਂ ਦੇ ਬੰਦੀਆਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣ ਲਈ ਮਨੋਰੋਗਾਂ ਦੇ ਮਾਹਰਾਂ ਤੇ ਕੌਂਸਲਰਾਂ ਦੀਆਂ ਸੇਵਾਵਾਂ ਲੈਣ ਸਮੇਤ ਬੰਦੀਆਂ ਦੀ ਲਗਾਤਾਰ ਸਿਹਤ ਜਾਂਚ ਲਈ ਆਈ.ਐਮ.ਏ. ਅਤੇ ਪ੍ਰਾਈਵੇਟ ਡਾਕਟਰਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਇਸ ਤੋਂ ਬਿਨ੍ਹਾਂ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਟੈਲੀਮੈਡੀਸਿਨ ਜਰੀਏ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਜੇਲ੍ਹਾਂ ਵਿੱਚ ਮੈਡੀਕਲ ਕੈਂਪ ਵੀ ਲਗਾਏ ਜਾਣਗੇ।
ਕੇਂਦਰੀ ਜੇਲ ਵਿਖੇ ਬੰਦੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕੈਦੀਆਂ ਤੇ ਹਵਾਲਾਤੀਆਂ ਨੂੰ ਜੇਲ੍ਹਾਂ ਅੰਦਰ ਬੰਦ ਰਹਿਣ ਦੇ ਸਮੇਂ ਦੀ ਸਦਵਰਤੋਂ ਸਵੈ-ਸੁਧਾਰ ਅਤੇ ਹੁਨਰ ਵਿਕਾਸ ਵੱਲ ਲਗਾਉਣ ਦੀ ਪ੍ਰੇਰਣਾ ਕਰਦਿਆਂ ਸੱਦਾ ਦਿੱਤਾ ਕਿ ਉਹ ਰਿਹਾਅ ਹੋਣ ਮਗਰੋਂ ਸਮਾਜ ਅੰਦਰ ਇੱਕ ਰੋਲ ਮਾਡਲ ਬਣਕੇ ਵਿਚਰਨ ਤਾਂ ਕਿ ਉਨ੍ਹਾਂ ਦੇ ਪੁਰਾਣੇ ਜੀਵਨ ਦੀ ਝਲਕ ਨਵੇਂ ਜੀਵਨ ਉਤੇ ਨਾ ਪਵੇ।


ਸਿਹਤ ਮੰਤਰੀ ਨੇ ਜੇਲ੍ਹਾਂ ਦੇ ਬੰਦੀਆਂ ਨੂੰ ਸੱਦਾ ਦਿੱਤਾ ਕਿ ਉਹ ਅਦਾਲਤ ਵੱਲੋਂ ਸੁਣਾਈ ਜੇਲ੍ਹ ਦੀ ਸਜਾ ਦੇ ਨਾਲ-ਨਾਲ ਆਪਣੇ ਆਪ ਸਹੇੜੀ ਬਿਮਾਰੀਆਂ ਵਾਲੀ ਸਜਾ ਭੁਗਤਣ ਤੋਂ ਬਚਣ ਲਈ ਇਸ ਸਕਰੀਨਿੰਗ ਮੁਹਿੰਮ ਦਾ ਲਾਭ ਉਠਾਉਣ, ਕਿਉਂਕਿ ਅਜਿਹੀਆਂ ਬਿਮਾਰੀਆਂ ਸਜਾ-ਏ-ਮੌਤ ਤੋਂ ਘੱਟ ਨਹੀਂ ਹੁੰਦੀਆਂ ਅਤੇ ਇਸ ਦਾ ਖਾਮਿਆਜ਼ਾ ਕੈਦੀ ਦੇ ਨਾਲ-ਨਾਲ ਉਸਦਾ ਪਰਿਵਾਰ ਵੀ ਭੁਗਤਦਾ ਹੈ।


ਡਾ. ਬਲਬੀਰ ਸਿੰਘ ਨੇ ਦੱਸਿਆਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਅਧੀਨ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਵੱਲੋਂ ਇੰਟੈਗਰੇਟਿਡ ਯੌਨ ਰੋਗ, ਐਚ.ਆਈ.ਵੀ, ਟੀ.ਬੀ ਅਤੇ ਵਾਇਰਲ ਹੈਪੇਟਾਈਟਸ ਦੇ ਮਰੀਜਾਂ ਦੀ ਸ਼ਨਾਖ਼ਤ ਕਰਨ ਲਈ ਜੇਲਾਂ ਦੇ ਬੰਦੀਆਂ ਦੀ ਅਜਿਹੇ ਰੋਗਾਂ ਦੀ ਜਾਂਚ ਲਈ ਸਕਰੀਨਿੰਗ ਮੁਹਿੰਮ 14 ਜੁਲਾਈ 2023 ਤੱਕ ਤਾਂ ਵਿਧੀਵਤ ਢੰਗ ਨਾਲ ਚੱਲੇਗੀ ਹੀ ਬਲਕਿ ਇਸ ਤੋਂ ਬਾਅਦ ਵੀ ਇਸ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਇਨ੍ਹਾਂ ਬੀਮਾਰੀਆਂ ਸਬੰਧੀ ਕਾਉਂਸਲਿੰਗ ਤੇ ਸਕਰੀਨਿੰਗ ਦਾ ਮੁੱਖ ਉਦੇਸ਼ ਅਜਿਹੇ ਮਰੀਜ਼ਾਂ ਦੀ ਭਾਲ ਤੇ ਸਮੇਂ ਸਿਰ ਇਲਾਜ ਕਰਵਾ ਕੇ ਬੀਮਾਰੀ ਦੇ ਫੈਲਾਅ ਨੂੰ ਰੋਕਣਾ ਹੈ।
ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਦੱਸਿਆ ਕਿ ਸੂਬੇ ਅੰਦਰ 25 ਜੇਲ੍ਹਾਂ ਵਿੱਚ 29000 ਮਰਦ, 1493 ਮਹਿਲਾ ਬੰਦ ਹਨ ਜਦਕਿ 6 ਸਾਲ ਤੱਕ ਦੀ ਉਮਰ ਦੇ 35 ਬੱਚੇ ਵੀ ਆਪਣੀਆਂ ਮਾਵਾਂ ਨਾਲ ਰਹਿ ਰਹੇ ਹਨ, ਜਿਨ੍ਹਾਂ ਦੀ ਸਿਹਤ ਦੇ ਮੌਲਿਕ ਅਧਿਕਾਰ ਨੂੰ ਬਰਕਰਾਰ ਰੱਖਣ ਲਈ ਸਿਹਤ ਵਿਭਾਗ ਜੇਲ ਵਿਭਾਗ ਦਾ ਪੂਰਾ ਸਾਥ ਦੇ ਰਿਹਾ ਹੈ। ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਅਡੱਪਾ ਕਾਰਥਿਕ ਨੇ ਕਿਹਾ ਕਿ ਕੈਦੀ ਤੇ ਬੰਦ ਥਾਵਾਂ ‘ਤੇ ਰਹਿਣ ਵਾਲੇ ਨਾਗਰਿਕਾਂ ਨੂੰ ਬਿਮਾਰੀਆਂ ਦਾ ਖ਼ਤਰਾ ਵਧੇਰੇ ਹੁੰਦਾ ਹੈ, ਜਿਸ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਤਾਂ ਕਿ ਬੰਦੀ ਜੇਲ੍ਹਾਂ ਤੋਂ ਤੰਦਰੁਸਤ ਹੋਕੇ ਹੀ ਬਾਹਰ ਜਾਣ ਤੇ ਇੱਕ ਨਿਰੋਏ ਸਮਾਜ ਦਾ ਹਿੱਸਾ ਬਣਨ।
ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਡੀ.ਆਈ.ਜੀ. ਜੇਲਾਂ ਸੁਰਿੰਦਰ ਸਿੰਘ ਸੈਣੀ, ਐਸ.ਐਸ.ਪੀ. ਵਰੁਣ ਸ਼ਰਮਾ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ, ਜੇਲ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਕਰਨਲ ਜੇ.ਵੀ., ਪਰਦੀਪ ਜੋਸਨ ਤੇ ਸੁਰਜੀਤ ਗਾਂਧੀ, ਡਾ. ਜਤਿੰਦਰ ਕਾਂਸਲ, ਐਸ.ਪੀ. ਸਿਟੀ ਡਾ. ਮੁਹੰਮਦ ਸਰਫ਼ਰਾਜ ਆਲਮ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਸਿਵਲ ਸਰਜਨ ਡਾ. ਰਮਿੰਦਰ ਕੌਰ, ਪ੍ਰਿੰਸੀਪਲ ਜੇਲ੍ਹ ਟ੍ਰੇਨਿੰਗ ਸਕੂਲ ਪਰਵਿੰਦਰ ਸਿੰਘ, ਜੇਲ੍ਹ ਦੇ ਵਧੀਕ ਸੁਪਰਡੈਂਟ ਐਚ.ਐਸ. ਗਿੱਲ, ਡਿਪਟੀ ਸੁਪਰਡੈਂਟ ਅਪੇਕਸ਼ਾ ਸ਼ਰਮਾ, ਮੁਕੇਸ਼ ਕੁਮਾਰ, ਜੈਦੀਪ ਸਿੰਘ ਤੇ ਹਰਪ੍ਰੀਤ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਡਾ. ਕੌਮੀ ਏਡਜ਼ ਕੰਟਰੋਲ ਸੁਸਾਇਟੀ ਤੋਂ ਪਰਸ਼ਾਂਤ ਪਾਤਰਾ, ਪੰਜਾਬ ਸਟੇਟ ਏਡਜ ਕੰਟਰੋਲ ਸੋਸਾਇਟੀ ਦੇ ਸੰਯੁਕਤ ਡਾਇਰੈਕਟਰ ਡਾ. ਮੀਨੂੰ ਤੇ ਪਵਨ ਰੇਖਾ, ਵਧੀਕ ਪ੍ਰਾਜੈਕਟ ਡਾਇਰੈਕਟਰ ਡਾ. ਬੋਬੀ ਗੁਲਾਟੀ, ਡਿਪਟੀ ਡਾਇਰੈਕਟਰ ਮੰਨੂ ਲਾਲੀਆ, ਮਨੀਸ਼ ਕੁਮਾਰ, ਗਗਨਪ੍ਰੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਸੁਮਿਤ ਸਿੰਘ ਅਤੇ ਡਾ. ਦਿਵਜੋਤ ਸਿੰਘ ਵੀ ਹਾਜਰ ਸਨ। ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਨੇ ਮੰਚ ਸੰਚਾਲਣ ਕੀਤਾ। ਜਦਕਿ ਏਡਜ਼ ਤੇ ਨਸ਼ਿਆਂ ਤੋਂ ਸਾਵਧਾਨ ਰਹਿਣ ਲਈ ਇੱਕ ਨੁਕੜ ਨਾਟਕ ਦਾ ਵੀ ਮੰਚਨ ਕੀਤਾ ਗਿਆ ਅਤੇ ਇੱਕ ਬੰਦੀ ਨੇ ਦੇਸ਼ ਭਗਤੀ ਦਾ ਗੀਤ ਸੁਣਾਇਆ।


Related Articles

Leave a Comment