newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Information ????ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਕੀਤਾ ਰੱਦ, ਲਏ ਲਾਭ ਹੋਣਗੇ ਵਾਪਿਸ: ਡਾ.ਬਲਜੀਤ ਕੌਰ

????ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਕੀਤਾ ਰੱਦ, ਲਏ ਲਾਭ ਹੋਣਗੇ ਵਾਪਿਸ: ਡਾ.ਬਲਜੀਤ ਕੌਰ

by Newslineexpres@1

????ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ

ਚੰਡੀਗੜ੍ਹ, 19 ਜੂਨ: ਨਿਊਜ਼ਲਾਈਨ ਐਕਸਪ੍ਰੈਸ –

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਕੁਮਾਰ ਪੁੱਤਰ  ਸੁਦਾਮਾ ਸਿੰਘ  ਮਕਾਨ ਨੰ. 3, ਉਂਕਾਰ  ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ  ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦ ਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਿਲ ਨਹੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 98  ਮਿਤੀ 01.02.1989 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ ਅਤੇ ਜੇਕਰ ਸਬੰਧਤ ਵੱਲੋਂ ਐਸ.ਸੀ.ਸਰਟੀਫਿਕੇਟ ਦਾ ਲਾਭ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ।

Related Articles

Leave a Comment