newslineexpres

Joe Rogan Podcasts You Must Listen
Home Fitness ????ਜ਼ਿਲ੍ਹਾ ਕਚਹਿਰੀਆਂ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

????ਜ਼ਿਲ੍ਹਾ ਕਚਹਿਰੀਆਂ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

by Newslineexpres@1

ਪਟਿਆਲਾ, 21 ਜੂਨ: ਨਿਊਜ਼ਲਾਈਨ ਐਕਸਪ੍ਰੈਸ –
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਰੁਪਿੰਦਰਜੀਤ ਚਹਿਲ ਦੀ ਦੇਖ ਰੇਖ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜ਼ਿਲ੍ਹਾ ਕਚਹਿਰੀਆਂ, ਪਟਿਆਲਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਯੋਗਾ ਅਧਿਆਪਕ ਮਿਸ ਭਾਰਤੀ ਭਾਵਨਾ ਵੱਲੋਂ ਯੋਗਾ ਕਿਰਿਆਵਾਂ ਕਰਵਾਈਆਂ ਗਈਆਂ।
ਇਸ ਮੌਕੇ ਜੁਡੀਸ਼ੀਅਲ ਮੈਜਿਸਟਰੇਟ ਫ਼ਸਟ ਕਲਾਸ ਅਰੁਣ ਗੁਪਤਾ, ਦਵਿੰਦਰ ਸਿੰਘ, ਮਿਸ ਨੀਰਜ ਗੋਇਲ, ਜਨਰਲ ਸਕੱਤਰ, ਬਾਰ ਐਸੋਸੀਏਸ਼ਨ ਪਟਿਆਲਾ ਐਡਵੋਕੇਟ ਸਚਿਨ ਸ਼ਰਮਾ, ਰਿਟੇਨਰ ਐਡਵੋਕੇਟ ਮੋਹਿਤ ਕਾਂਸਲ ਅਤੇ ਹੋਰ ਵਕੀਲ ਸਾਹਿਬਾਨ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਤੋ ਇਲਾਵਾ ਜ਼ਿਲ੍ਹਾ ਕਚਹਿਰੀਆਂ ਦਾ ਸਟਾਫ਼ ਵੀ ਹਾਜ਼ਰ ਸੀ।
ਇਸ ਪ੍ਰੋਗਰਾਮ ਦੌਰਾਨ ਹਾਜ਼ਰੀਨ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਰਿਟੇਨਰ ਐਡਵੋਕੇਟ ਮੋਹਿਤ ਕਾਂਸਲ ਵੱਲੋਂ ਹਾਜ਼ਰੀਨ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਮਿਤੀ 9 ਸੰਤਬਰ 2023 ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਦੱਸਿਆ ਗਿਆ। ਇਸ ਪ੍ਰੋਗਰਾਮ ਵਿੱਚ ਕੁੱਲ 100 ਵਿਅਕਤੀਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਸਬ ਡਿਵੀਜ਼ਨਾਂ ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਵੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।

Related Articles

Leave a Comment