ਪਟਿਆਲਾ, 26 ਜੂਨ: ਨਿਊਜ਼ਲਾਈਨ ਐਕਸਪ੍ਰੈਸ –
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਮਿਤੀ 27 ਅਤੇ 30 ਜੂਨ ਨੂੰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੱਗਣ ਵਾਲੇ ਪਲੇਸਮੈਂਟ ਕੈਂਪ ਵਿੱਚ ਜੀ.ਸੀ.ਐਮ. ਕਾਨਵੈਂਟ ਸਕੂਲ ਵੱਲੋਂ ਟੀਚਿੰਗ ਅਤੇ ਨਾਨ ਟੀਚਿੰਗ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਜੀ.ਸੀ.ਐਮ. ਕਾਨਵੈਂਟ ਸਕੂਲ ਵੱਲੋਂ ਪੀ.ਆਰ.ਟੀ, ਟੀ.ਜੀ.ਟੀ., ਪੀ.ਜੀ.ਟੀ., ਵਾਇਸ ਪ੍ਰਿੰਸੀਪਲ, ਅਕਾਦਮਿਕ ਕੁਆਰਡੀਨੇਟਰ, ਕੰਪਿਊਟਰ ਅਪਰੇਟਰ, ਰਿਸੈਪਸ਼ਨਿਸਟ ਅਤੇ ਅਕਾਊਂਟੈਂਟ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਰੋਜ਼ਗਾਰ ਕੈਂਪ ਵਿੱਚ ਜਿਨ੍ਹਾਂ ਉਮੀਦਵਾਰ ਨੇ ਬੀ.ਏ, ਐਮ.ਏ, ਬੀ.ਐਸ.ਸੀ., ਐਮ.ਐਸ.ਸੀ, ਬੀ.ਕਾਮ, ਐਮ ਕਾਮ, ਈ.ਟੀ.ਟੀ., ਐਨ.ਟੀ.ਟੀ., ਜਾ ਬੀ.ਐਡ ਪਾਸ ਕੀਤੀ ਹੋਵੇ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮ ਨਾਲ ਲੈ ਕੇ ਮਿਤੀ 27 ਅਤੇ 30 ਜੂਨ ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 98776-10877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।