newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Latest News ???? ਰੌਟਰੀ ਕਲੱਬ ਪਟਿਆਲਾ ਮਿਡ ਟਾਊਨ ਵਲੋਂ ਰੋਟਰੀ ਕਮਿਉਨਿਟੀ ਵੈਲਫੇਅਰ ਐਵਾਰਡ ਸਮਾਰੋਹ ਆਯੋਜਿਤ

???? ਰੌਟਰੀ ਕਲੱਬ ਪਟਿਆਲਾ ਮਿਡ ਟਾਊਨ ਵਲੋਂ ਰੋਟਰੀ ਕਮਿਉਨਿਟੀ ਵੈਲਫੇਅਰ ਐਵਾਰਡ ਸਮਾਰੋਹ ਆਯੋਜਿਤ

by Newslineexpres@1
ਭਗਵਾਨ ਦਾਸ ਗੁਪਤਾ ਪ੍ਰਧਾਨ ਰੌਟਰੀ ਕਲੱਬ ਪਟਿਆਲਾ ਮਿਡ ਟਾਊਨ, ਡਾ. ਸੰਜੀਵ ਅਰੋੜਾ, ਡਾ. ਵਿਕਾਸ ਗੋਇਲ, ਡਾ. ਪਰਨੀਤ ਕੌਰ ਅਤੇ ਰਾਕੇਸ਼ ਗੁਪਤਾ ਐਵਾਰਡੀਆਂ ਦੇ ਨਾਲ।
Newsline Express

???? ਰੌਟਰੀ ਕਲੱਬ ਪਟਿਆਲਾ ਮਿਡ ਟਾਊਨ ਵਲੋਂ ਰੋਟਰੀ ਕਮਿਉਨਿਟੀ ਵੈਲਫੇਅਰ ਐਵਾਰਡ ਸਮਾਰੋਹ ਆਯੋਜਿਤ

???? ਕੋਵਿਡ ਮਹਾਂਮਾਰੀ ਦਰਮਿਆਨ ਨਰਸਾਂ, ਏ.ਐਨ.ਐਮਜ਼ ਤੇ ਆਸ਼ਾ ਵਰਕਰਾਂ ਵਲੋਂ ਕੀਤਾ ਬੇਮਿਸਾਲ ਕੰਮ ਸ਼ਲਾਘਾਯੋਗ : ਡਾ.ਸੰਜੀਵ ਅਰੋੜਾ

ਪਟਿਆਲਾ, 1 ਜੁਲਾਈ – ਰਵਿੰਦਰ ਬਾਲੀ / ਨਿਊਜ਼ਲਾਈਨ ਐਕਸਪ੍ਰੈਸ – ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਅੰਤਰਰਾਸ਼ਟਰੀ ਡਿਸਟ੍ਰਿਕਟ 3090 ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਨੈਸ਼ਨਲ਼ ਡਾਕਟਰ ਦਿਵਸ ਦੀ ਪੂਰਵ ਸੰਧਿਆ ਮੌਕੇ ਨਰਸਾਂ, ਏ.ਐਨ.ਐਮਜ਼ ਤੇ ਆਸ਼ਾ ਵਰਕਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨ ਲਈ ਰੋਟਰੀ ਕਮਿਊਨਿਟੀ ਵੈਲਫੇਅਰ ਐਵਾਰਡ ਵੰਡ ਸਮਾਰੋਹ ਸ਼ਹਿਰੀ ਮੁੱਢਲਾ ਸਿਹਤ ਕੇਂਦਰ ਬਿਸ਼ਨ ਨਗਰ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ।
ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ. ਸੰਜੀਵ ਅਰੋੜਾ ਐਮ.ਡੀ (ਆਰਥੋਪੈਡਿਕ) ਸੀਨੀਅਰ ਮੈਡੀਕਲ ਅਫ਼ਸਰ, ਇੰਚਾਰਜ ਕਮਿਊਨਿਟੀ ਹੈਲਥ ਸੈਂਟਰ ਤ੍ਰਿਪੜੀ, ਪਟਿਆਲਾ ਸਨ ਜਦਕਿ ਡਾ. ਵਿਕਾਸ ਗੋਇਲ ਐਮ.ਡੀ ਸਿਵਲ ਸਰਜਨ ਦਫ਼ਤਰ ਪਟਿਆਲਾ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ।
ਮੁੱਖ ਮਹਿਮਾਨ ਡਾ. ਸੰਜੀਵ ਅਰੋੜਾ ਨੇ ਜਿਥੇ ਅੰਤਰਰਾਸ਼ਟਰੀ ਡਾਕਟਰ ਦਿਵਸ ਦੀ ਪੂਰਵ ਸੰਧਿਆ ਸਮੇਂ ਸਨਮਾਨ ਸਮਾਰੋਹ ਆਯੋਜਿਤ ਕਰਨ ਲਈ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੀ ਸ਼ਲਾਘਾ ਕਰਦਿਆਂ ਸਾਰਿਆਂ ਨੂੰ ਅੰਤਰਰਾਸ਼ਟਰੀ ਡਾਕਟਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕੋਵਿਡ ਮਹਾਂਮਾਰੀ ਦੌਰਾਨ ਡਾਕਟਰਾਂ ਦੇ ਨਾਲ ਨਰਸਾਂ, ਏ.ਐਨ.ਐਮ ਤੇ ਆਸ਼ਾ ਵਰਕਰਾਂ ਵਲੋਂ ਕੀਤੇ ਬੇਮਿਸਾਲ ਕੰਮਾਂ ਦਾ ਵਿਸ਼ੇਸ਼ ਜ਼ਿਕਰ ਕੀਤਾ
ਰੋਟੇਰੀਅਨ ਭਗਵਾਨ ਦਾਸ ਗੁਪਤਾ ਪ੍ਰਧਾਨ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ, ਰਮੇਸ਼ ਸਿੰਗਲਾ ਸਕੱਤਰ, ਡਾ. ਪਰਨੀਤ ਕੌਰ ਮੈਡੀਕਲ ਅਫਸਰ ਇੰਚਾਰਜ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਿਸ਼ਨ ਨਗਰ, ਸੀਨੀਅਰ ਆਗੂ ਆਮ ਆਦਮੀ ਪਾਰਟੀ ਰਾਕੇਸ਼ ਗੁਪਤਾ ਪ੍ਰਧਾਨ ਵਪਾਰ ਮੰਡਲ ਪਟਿਆਲਾ ਅਤੇ ਰਾਮ ਆਸਰਾ ਗਰਚਾ ਵੀ ਹਾਜ਼ਰ ਸਨ। Newsline Express

Related Articles

Leave a Comment