???? ਪਟਿਆਲਾ ਪੁਲਿਸ ਨੇ ਗਰੀਬ ਅਤੇ ਲੋੜਵੰਦ ਬੱਚਿਆਂ ਦੀ ਸਹਾਇਤਾ ਲਈ ਸਟੇਸ਼ਨਰੀ ਵੰਡੀ
???? ਬੱਚੇ ਹੀ ਸਾਡਾ ਆਉਣ ਵਾਲਾ ਭਵਿੱਖ ਹਨ : ਐਸ.ਐਸ.ਪੀ. ਵਰੁਣ ਸ਼ਰਮਾ
ਪਟਿਆਲਾ, 4 ਜੁਲਾਈ – ਗਰੋਵਰ, ਸਕਸੈਨਾ, ਰਾਕੇਸ਼ / ਨਿਊਜ਼ਲਾਈਨ ਐਕਸਪ੍ਰੈਸ – ਸ੍ਰੀ ਵਰੂਣ ਸ਼ਰਮਾ ਆਈ.ਪੀ.ਐਸ, ਸੀਨੀਅਰ ਕਪਾਤਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਮਾਣਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਕਮਿਊਨਿਟੀ ਅਫੇਅਰ ਡਵੀਜ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਪੁਲਿਸ ਅਤੇ ਪਬਲਿਕ ਦੀ ਸਾਂਝ ਨੂੰ ਮਜ਼ਬੂਤ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਲੜੀ ਵਿੱਚ ਬੀਤੇ ਕੱਲ੍ਹ ਨੂੰ, ਸ੍ਰੀ ਵਰੂਣ ਸ਼ਰਮਾ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਅਤੇ ਮੈਡਮ ਹਰਵੰਤ ਕੌਰ ਐਸ ਪੀ ਹੈੱਡ ਕੁਆਰਟਰ ਪਟਿਆਲਾ-ਕਮ-ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ, ਪਟਿਆਲਾ ਵੱਲੋਂ ਪੁਲਿਸ ਲਾਈਨ ਪਟਿਆਲਾ ਦੇ ਕਾਨਫ਼ੰਸ ਹਾਲ ਪਟਿਆਲਾ ਵਿਖੇ ਗਰੀਬ ਅਤੇ ਲੋੜਵੰਦ ਬੱਚਿਆਂ ਦੀ ਸਹਾਇਤਾ ਕਰਦੇ ਹੋਏ ਉਨ੍ਹਾਂ ਨੂੰ ਪੜਾਈ ਦੇ ਖੇਤਰ ਵਿੱਚ ਅੱਗੇ ਵਧਣ ਲਈ ਜ਼ਰੂਰੀ ਸਮਾਨ ਜਿਵੇਂ ਕਿ ਸਕੂਲ ਬੈਗ, ਸਟੇਸ਼ਨਰੀ, ਲੰਚ ਬਾਕਸ, ਪਾਣੀ ਦੀ ਬੋਤਲ ਅਤੇ ਹੋਰ ਪੜ੍ਹਾਈ ਦਾ ਲੋੜੀਂਦਾ ਸਾਮਾਨ, ਪਹਿਲੀ ਤੋਂ ਦਸਵੀਂ ਜਮਾਤ ਦੇ ਲਗਭਗ 300 ਵਿਦਿਆਰਥੀਆਂ ਨੂੰ ਮੁਹੱਈਆ ਕਰਵਾਇਆ ਗਿਆ ਅਤੇ ਨਾਲ ਹੀ ਬੱਚਿਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦਿਲੀ ਖਵਾਈਸ਼ ਹੈ ਕਿ ਪੰਜਾਬ ਦਾ ਹਰ ਬੱਚਾ ਉੱਚ ਸਿੱਖਿਆ ਲੈ ਕੇ ਇੱਕ ਵਧੀਆ ਨਾਗਰਿਕ ਬਣੇ ਕਿਉਂਕਿ ਇਹ ਬੱਚੇ ਹੀ ਸਾਡਾ ਆਉਣ ਵਾਲਾ ਭਵਿੱਖ ਹਨ।
Newsline Express