ਚੰਡੀਗੜ੍ਹ, 5 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਇੱਕ ਹੋਰ ਵੱਡੀ ਰਾਹਤ ਦੇਣ ਜਾ ਰਹੇ ਹਨ। ਮਾਨ ਸਰਕਾਰ ਅੱਜ ਬੁੱਧਵਾਰ ਨੂੰ ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਕਰੇਗੀ। ਇਹ 10ਵਾਂ ਟੋਲ ਪਲਾਜ਼ਾ ਹੋਵੇਗਾ, ਜਿਸ ਨੂੰ ਪੰਜਾਬ ਸਰਕਾਰ ਬੰਦ ਕਰਨ ਜਾ ਰਹੀ ਹੈ।
ਮੁੱਖ ਮੰਤਰੀ ਨੇ ਬੀਤੇ ਦਿਨ ਟਵੀਟ ਕਰਕੇ ਇਸ ਦਾ ਐਲਾਨ ਕੀਤਾ ਸੀ। ਉਨ੍ਹਾਂ ਲਿਖਿਆ ਕਿ ਸੂਬੇ ਦੀਆਂ ਕਈ ਵੱਡੀਆਂ ਸੜਕਾਂ ‘ਤੇ ਟੋਲ ਪਲਾਜ਼ੇ ਬਣਾਏ ਗਏ ਹਨ, ਜਿਸ ਕਾਰਨ ਲੋਕਾਂ ਨੂੰ ਨਿੱਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਥਾਵਾਂ ‘ਤੇ ਇਸ ਦੇ ਖਿਲਾਫ ਪ੍ਰਦਰਸ਼ਨ ਵੀ ਹੋਏ ਹਨ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਟੋਲ ਪਲਾਜ਼ਾ ਹਟਾਉਣ ਦਾ ਕੰਮ ਸ਼ੁਰੂ ਕੀਤਾ।