newslineexpres

Joe Rogan Podcasts You Must Listen
Home Latest News ???? ਸ਼ਿਵ ਸੈਨਾ ਹਿੰਦੁਸਤਾਨ ਦੇ ਪਟਿਆਲਾ ਜ਼ਿਲ੍ਹਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ
???? ਨਗਰ ਨਿਗਮ ਚੋਣਾਂ ਦੀ ਕੀਤੀ ਤਿਆਰੀ
???? ਪੰਜਾਬ ਪੁਲਿਸ ਖਾਲਿਸਤਾਨੀ ਅੱਤਵਾਦੀਆਂ ਨੂੰ ਤੁਰੰਤ ਨੱਥ ਪਾਵੇ: ਪਵਨ ਗੁਪਤਾ

???? ਸ਼ਿਵ ਸੈਨਾ ਹਿੰਦੁਸਤਾਨ ਦੇ ਪਟਿਆਲਾ ਜ਼ਿਲ੍ਹਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ
???? ਨਗਰ ਨਿਗਮ ਚੋਣਾਂ ਦੀ ਕੀਤੀ ਤਿਆਰੀ
???? ਪੰਜਾਬ ਪੁਲਿਸ ਖਾਲਿਸਤਾਨੀ ਅੱਤਵਾਦੀਆਂ ਨੂੰ ਤੁਰੰਤ ਨੱਥ ਪਾਵੇ: ਪਵਨ ਗੁਪਤਾ

by Newslineexpres@1

???? ਸ਼ਿਵ ਸੈਨਾ ਹਿੰਦੁਸਤਾਨ ਦੇ ਪਟਿਆਲਾ ਜ਼ਿਲ੍ਹਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ

???? ਨਗਰ ਨਿਗਮ ਚੋਣਾਂ ਦੀ ਕੀਤੀ ਤਿਆਰੀ

???? ਪੰਜਾਬ ਪੁਲਿਸ ਖਾਲਿਸਤਾਨੀ ਅੱਤਵਾਦੀਆਂ ਨੂੰ ਤੁਰੰਤ ਨੱਥ ਪਾਵੇ: ਪਵਨ ਗੁਪਤਾ 

ਪਟਿਆਲਾ, 7 ਜੁਲਾਈ – ਰਜਨੀਸ਼ , ਰਾਕੇਸ਼ / ਨਿਊਜ਼ਲਾਈਨ ਐਕਸਪ੍ਰੈਸ –  ਸ਼ਿਵ ਸੈਨਾ ਹਿੰਦੁਸਤਾਨ ਜਿਲ੍ਹਾ ਪਟਿਆਲਾ ਦੇ ਸਮੂਹ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਸ੍ਰੀ ਪਵਨ ਗੁਪਤਾ ਨੇ ਕੀਤੀ।

ਇਸ ਮੀਟਿੰਗ ਵਿਚ ਪਾਰਟੀ ਦੇ ਜ਼ਿਲ੍ਹਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਮੂਹ ਸੀਨੀਅਰ ਅਹੁਦੇਦਾਰਾਂ ਦੀ ਵਿਸ਼ੇਸ਼ ਡਿਊਟੀ ਲਗਾਈ ਗਈ ਅਤੇ ਉਨ੍ਹਾਂ ਨੂੰ ਪਟਿਆਲਾ ਦੇ ਸਾਰੇ ਵਾਰਡਾਂ ਅਤੇ ਹੋਰ ਸ਼ਹਿਰਾਂ ਅਤੇ ਕਸਬਿਆਂ ਜਿਵੇਂ ਸਮਾਣਾ, ਪਾਤੜਾਂ, ਨਾਭਾ, ਦੇਵੀਗੜ੍ਹ, ਭਾਦਸੋਂ, ਬਲਬੇੜਾ, ਬਹਾਦਰਗੜ੍ਹ, ਘਨੌਰ, ਸਨੌਰ, ਘੱਗਾ ਆਦਿ ਦੇ ਇੰਚਾਰਜ ਲਗਾਏ ਗਏ।   

 ਪਵਨ ਗੁਪਤਾ ਦੀ ਅਗਵਾਈ ਹੇਠ ਹੋਈ ਅੱਜ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸ਼ਹਿਰੀ ਇਕਾਈਆਂ ਦੇ ਨਾਲ-ਨਾਲ ਦਿਹਾਤੀ ਖੇਤਰਾਂ ਵਿੱਚ ਵੀ ਪਾਰਟੀ ਦਾ ਜਨ ਆਧਾਰ ਵਧਾਉਣ ਲਈ ਰਣਨੀਤੀ ਉਲੀਕੀ ਗਈ। ਫੈਸਲਾ ਕੀਤਾ ਗਿਆ ਕਿ ਸੀਨੀਅਰ ਆਗੂਆਂ ਵਲੋਂ ਆਉਣ ਵਾਲੇ ਸਮੇਂ ਵਿੱਚ ਕਾਰਜ ਯੋਜਨਾ ਤਹਿਤ ਕੰਮ ਕੀਤਾ ਜਾਵੇਗਾ ਤਾਂ ਜੋ ਜਥੇਬੰਦੀ ਦਾ ਦਿਹਾਤੀ ਖੇਤਰ ਵਿੱਚ ਵੀ ਵਿਸਥਾਰ ਕੀਤਾ ਜਾ ਸਕੇ।

  ਮੀਟਿੰਗ ਦੌਰਾਨ ਹਾਲ ਹੀ ਦੇ ਦਿਨਾਂ ਵਿਚ ਪੰਜਾਬ ਅਤੇ ਦੇਸ਼ ਭਰ ਵਿਚ ਰਿਲੀਜ਼ ਹੋਈ ਫਿਲਮ “ਆਦਿ ਪੁਰਸ਼” ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਕੇਂਦਰ ਵਿਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹਿੰਦੂ ਸਮਾਜ ਦੀ ਨੁਮਾਇੰਦਗੀ ਕਰਨ ਦੀ ਗੱਲ ਕਰਦੀ ਹੈ ਅਤੇ ਉਨ੍ਹਾਂ ਦੀ ਸਰਕਾਰ ਦਾ ਸੈਂਸਰ ਬੋਰਡ ਅਜਿਹੀ ਇਤਰਾਜ਼ਯੋਗ ਫਿਲਮ ਨੂੰ ਪਾਸ ਕਰਨ ਦਾ ਸਰਟੀਫਿਕੇਟ ਦੇ ਦਿੰਦਾ ਹੈ, ਜਿਸ ਵਿੱਚ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਖੁੱਲ੍ਹੇਆਮ ਮਜ਼ਾਕ ਉਡਾਇਆ ਗਿਆ ਹੈ। ਉਨ੍ਹਾਂ ਕਿਹਾ ਕਿ  ਇਹ ਕਿਹੋ ਜਿਹੀ ਹਿੰਦੂਤਵ ਸਰਕਾਰ ਹੈ, ਜਿਸਦੀ ਸਰਕਾਰ ਵਿੱਚ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਅਪਮਾਨ ਹੁੰਦਾ ਹੈ, ਪਰ ਉਹ ਸਰਕਾਰ ਚੁੱਪ ਰਹਿੰਦੀ ਹੈ? ਜਦਕਿ ਇਲਾਹਾਬਾਦ ਹਾਈਕੋਰਟ ਨੇ ਇਸ ਮਾਮਲੇ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਇਸ ਮਾਮਲੇ ‘ਤੇ ਕੇਂਦਰ ਸਰਕਾਰ ਦੀ ਭੂਮਿਕਾ ਦੀ ਸਖ਼ਤ ਨਿਖੇਧੀ ਕੀਤੀ।

  ਸ਼ਿਵ ਸੈਨਾ ਹਿੰਦੁਸਤਾਨ ਦੇ ਪਟਿਆਲਾ ਜ਼ਿਲ੍ਹਾ ਦੇ ਸੀਨੀਅਰ ਆਗੂਆਂ ਨੇ ਇਸ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਕੈਰੀ ਆਨ ਜੱਟਾ-3 ਵਿੱਚ ਦਿਖਾਏ ਗਏ ਕਈ ਹਿੰਦੂ ਵਿਰੋਧੀ ਦ੍ਰਿਸ਼ਾਂ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਵੀ ਕੀਤੀ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਦੂਜੇ ਭਾਈਚਾਰੇ ਦੀ ਧਾਰਮਿਕ ਮਾਮਲੇ ਦੀ ਬੇਅਦਬੀ ਦਾ ਮਾਮਲਾ ਹੁੰਦਾ ਹੈ ਤਾਂ ਪੰਜਾਬ ਸਰਕਾਰ ਪੰਜਾਬ ਦੇ ਮੁੱਦੇ ‘ਤੇ ਸੰਵੇਦਨਸ਼ੀਲਤਾ ਨਾਲ ਪ੍ਰਤੀਕਿਰਿਆ ਕਰਦੀ ਹੈ ਤਾਂ ਕੈਰੀ ਆਨ ਜੱਟਾ ਫਿਲਮ ਦੇ ਉਨ੍ਹਾਂ ਸੀਨਾਂ ‘ਤੇ ਤੁਰੰਤ ਪਾਬੰਦੀ ਕਿਉਂ ਨਹੀਂ ਲਗਾਉਂਦੀ, ਜੋ ਕਿ ਪੰਜਾਬ ਦੇ ਘੱਟ ਗਿਣਤੀ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਇਨ੍ਹਾਂ ਕਾਰਨਾਂ ਕਰਕੇ ਹਿੰਦੂ ਸਮਾਜ ਕਾਫੀ ਨਰਾਜ਼ ਅਤੇ ਗੁੱਸੇ ਵਿਚ ਹੈ।

 ਅੱਜ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਪੁਰਜ਼ੋਰ ਮੰਗ ਕੀਤੀ ਕਿ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੌਮੀ ਇਨਸਾਫ਼ ਮੋਰਚਾ ਮੁਹਾਲੀ ਅਤੇ ਚੰਡੀਗੜ੍ਹ ਦੇ ਵਾਰਡਰ ਦੇ ਉੱਤੇ ਖਾਲਿਸਤਾਨੀ ਅੱਤਵਾਦੀਆਂ ਦੇ ਹੱਕ ਵਿੱਚ  ਦਿੱਤਾ ਗਿਆ ਧਰਨਾ ਆਮ ਜਨਤਾ ਦੇ ਹਿੱਤ ਵਿੱਚ ਤੁਰੰਤ ਹਟਾਇਆ ਜਾਵੇ। ਪੰਜਾਬ ਸਰਕਾਰ ਦੇ ਕਮਜ਼ੋਰ ਸਿਆਸੀ ਰਵੱਈਏ ਕਾਰਨ ਪੰਜਾਬ ਪੁਲਿਸ ਵੀ ਇਸ ਮਾਮਲੇ ਵਿੱਚ ਸੁਸਤ ਹੋ ਗਈ ਹੈ, ਜਿਸ ਕਾਰਨ ਮਾਨਯੋਗ ਪੰਜਾਬ ਹਰਿਆਣਾ ਹਾਈ ਕੋਰਟ ਨੂੰ ਇਸ ਮਾਮਲੇ ‘ਤੇ ਅਜਿਹੀਆਂ ਟਿੱਪਣੀਆਂ ਕਰਨੀਆਂ ਪਈਆਂ ਹਨ ਕਿਉਂਕਿ ਵੱਖਵਾਦੀ ਤਾਕਤਾਂ ਨੂੰ ਇਸ ਤਰ੍ਹਾਂ ਦੇ ਅੰਦੋਲਨ ਤੋਂ ਤਾਕਤ ਅਤੇ ਬੇਲੋੜੀ ਹਮਾਇਤ ਮਿਲ ਰਿਹਾ ਹੈ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਇਸ ਮਾਮਲੇ ’ਤੇ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਿਵ ਸੈਨਾ ਹਿੰਦੁਸਤਾਨ ਪਟਿਆਲਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਵਿੱਚ ਪਟਿਆਲਾ ਵਿੱਚ ਤਿੰਨ ਰੈਲੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿੱਚ ਪਟਿਆਲਾ, ਸਮਾਣਾ ਤੇ ਨਾਭਾ, ਤਿੰਨਾਂ ਥਾਂਵਾਂ ’ਤੇ ਵਰਕਰ ਰੈਲੀ ਕਰਨ ਦੀ ਤਰੀਕ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਨਗਰ ਨਿਗਮ ਪਟਿਆਲਾ ਦੀ ਚੋਣ ਗੰਭੀਰਤਾ ਨਾਲ ਲੜੇਗੀ ਅਤੇ ਆਪਣੀ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਗਠਜੋੜ ਵੀ ਕਰ ਸਕਦੀ ਹੈ।

ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਵਨ ਗੁਪਤਾ ਨੇ ਕਿਹਾ ਕਿ ਸ਼ਿਵ ਹਿੰਦੁਸਤਾਨ ਖਾਲਿਸਤਾਨੀ ਅੱਤਵਾਦੀਆਂ ਦੀਆਂ ਗੋਲੀਆਂ ਤੋਂ ਡਰਨ ਵਾਲਾ ਨਹੀਂ ਹੈ, ਇਹ ਲੜਾਈ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ  ਅਸੀਂ ਦੇਸ਼ ਦੇ ਤਿਰੰਗੇ ਝੰਡੇ ਲਈ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੁਰਬਾਨੀਆਂ ਦਿੰਦੇ ਆ ਰਹੇ ਹਾਂ ਅਤੇ ਹਮੇਸ਼ਾ ਹੀ ਦੇਸ਼ ਵਿਰੋਧੀ ਤਾਕਤਾਂ ਨਾਲ ਲੜਦੇ ਆ ਰਹੇ ਹਾਂ, ਇਹ ਲੜਾਈ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦੂਸਤਾਨ ਭਾਰਤ ਸਰਕਾਰ ਦੀ ਨਵੀਂ ਰਣਨੀਤੀ ਦਾ ਜ਼ੋਰਦਾਰ ਸਵਾਗਤ ਕਰਦੀ ਹੈ।

  ਪਵਨ ਗੁਪਤਾ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਨੇ ਜਿਲ੍ਹਾ ਪਟਿਆਲਾ ਦੇ ਸਾਰੇ ਸੀਨੀਅਰ ਆਗੂਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹਨਾਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਸ਼ਲਾਘਾਯੋਗ ਕੰਮ ਕੀਤਾ ਹੈ, ਸਾਨੂੰ ਹਿੰਦੂਤਵ ਲਈ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਹੋਵੇਗਾ। ਉਨ੍ਹਾਂ ਸ੍ਰੀ ਰਾਜਿੰਦਰ ਪਾਲ ਆਨੰਦ (ਸੇਵਾਮੁਕਤ ਡੀ.ਐਸ.ਪੀ. ਪੰਜਾਬ ਪੁਲਿਸ) ਸੀਨੀਅਰ ਮੀਤ ਪ੍ਰਧਾਨ ਪੰਜਾਬ ਨੂੰ ਨਵਾਂ ਜ਼ਿਲ੍ਹਾ ਇੰਚਾਰਜ ਪਟਿਆਲਾ ਨਿਯੁਕਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਜ਼ਿਲ੍ਹਾ ਪਟਿਆਲਾ ਨੂੰ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਨਾਲ ਤਾਲਮੇਲ ਕਰਨ ਦੀ ਜ਼ਿੰਮੇਵਾਰੀ ਦਿੱਤੀ।

   ਜ਼ਿਲ੍ਹਾ ਸ਼ਿਵ ਸੈਨਾ ਹਿੰਦੁਸਤਾਨ ਪਟਿਆਲਾ ਦੀ ਇਸ ਮੀਟਿੰਗ ਵਿੱਚ ਸ਼੍ਰੀਮਤੀ ਸਵਰਾਜ ਘੁੰਮਣ ਭਾਟੀਆ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ ਸ਼੍ਰੀਮਤੀ ਪੰਜਾਬ, ਹਿਤੇਸ਼ ਰਿੰਕੂ ਪੰਜਾਬ ਹੈੱਡ ਆਈ.ਟੀ.ਸੈਨਾ, ਕੇ.ਕੇ ਗਾਬਾ ਪੰਜਾਬ ਪ੍ਰਧਾਨ ਹਿੰਦੁਸਤਾਨ ਵਪਾਰ ਸੈਨਾ, ਐਡਵੋਕੇਟ ਪੰਕਜ ਗੌੜ ਪੰਜਾਬ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਸੈਨਾ, ਰਵਿੰਦਰ ਸਿੰਗਲਾ ਉਪ ਪ੍ਰਧਾਨ ਪੰਜਾਬ, ਐਡਵੋਕੇਟ ਅਮਨਦੀਪ ਸੂਬਾ ਜਨਰਲ ਸਕੱਤਰ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ, ਰਾਹੁਲ ਬਡੂੰਗਰ ਜ਼ਿਲ੍ਹਾ ਪ੍ਰਧਾਨ ਹਿੰਦੁਸਤਾਨ ਯੁਵਾ ਸੈਨਾ ਪਟਿਆਲਾ, ਰਾਕੇਸ਼ ਕੁਮਾਰ ਜ਼ਿਲ੍ਹਾ ਮੀਤ ਪ੍ਰਧਾਨ ਪਟਿਆਲਾ,  ਸਰਵਣ ਕੁਮਾਰ ਜ਼ਿਲ੍ਹਾ ਮੀਤ ਪ੍ਰਧਾਨ ਪਟਿਆਲਾ, ਹਰਪ੍ਰੀਤ ਸ਼ਰਮਾ, ਰਿੰਕੂ ਸ਼ਰਮਾ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਦੀਪਕ ਵਸ਼ਿਸ਼ਟ ਸੀਨੀਅਰ ਆਗੂ (ਸਮਾਣਾ ਤੋਂ), ਨੰਦਲਾਲ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਭੋਲਾ ਸ਼ਰਮਾ ਪ੍ਰਧਾਨ ਪਟਿਆਲਾ ਸ਼ਹਿਰੀ ਦਿਹਾਤੀ, ਉਮਾ ਦੇਵੀ ਆਗੂ ਇਸਤਰੀ ਮਹਿਲਾ ਸੈਨਾ ਨਾਭਾ, ਐਡਵੋਕੇਟ ਪਵਨ ਕੁਮਾਰ ਜ਼ਿਲ੍ਹਾ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਸੈਨਾ ਪਟਿਆਲਾ, ਐਡਵੋਕੇਟ ਰੌਣੀ ਜ਼ਿਲ੍ਹਾ ਜਨਰਲ ਸਕੱਤਰ ਪਟਿਆਲਾ, ਵਿਸ਼ਾਲ ਕੁਮਾਰ ਅਤੇ ਹੋਰ ਆਗੂ ਹਾਜ਼ਰ ਸਨ।                   Newsline Express

Related Articles

Leave a Comment