newslineexpres

Home Information ???? ਪੰਜਾਬ ਸਰਕਾਰ ਬੰਦ ਕਰੇਗੀ ਅਮੀਰ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ !?

???? ਪੰਜਾਬ ਸਰਕਾਰ ਬੰਦ ਕਰੇਗੀ ਅਮੀਰ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ !?

by Newslineexpres@1

???? ਪੰਜਾਬ ਸਰਕਾਰ ਬੰਦ ਕਰੇਗੀ ਅਮੀਰ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ !?

ਚੰਡੀਗੜ੍ਹ,  7 ਜੁਲਾਈ – ਰਾਕੇਸ਼ ਕੌਸ਼ਲ / ਨਿਊਜ਼ ਲਾਈਨ ਐਕਸਪ੍ਰੈਸ –  ਤੁਸੀਂ ਇਸ ਖਬਰ ਦਾ ਹੈਡਿੰਗ ਪੜ੍ਹ ਕੇ ਹੈਰਾਨ ਜ਼ਰੂਰ ਹੋਏ ਹੋਵੋਗੇ, ਪਰ ਇਹ ਸੱਚ ਹੀ ਲੱਗਦਾ ਹੈ ਕਿ ਹੁਣ ਪੰਜਾਬ ਸਰਕਾਰ ਕਮਾਈ ਕਾਰਨ ਵਾਲੇ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ ਬੰਦ ਕਰ ਸਕਦੀ ਹੈ।

  ਪ੍ਰਾਪਤ ਸਮਾਚਾਰ ਮੁਤਾਬਕ ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ ਮਿਲ ਸਕੇ।

  ਇਸ ਸਬੰਧੀ ਪ੍ਰਾਪਤ ਹੋਰ ਜਾਣਕਾਰੀ ਅਨੁਸਾਰ ਪੈਨਸ਼ਨਾਂ ਸਬੰਧੀ ਸ਼ੁਰੂ ਕੀਤੀ ਗਈ ਕਾਰਵਾਈ ਦੌਰਾਨ ਸਾਹਮਣੇ ਆਇਆ ਹੈ ਕਿ “ਜੇ-ਫਾਰਮ”  ਹੋਲਡਰ ਵਾਲੇ 63424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਹਨਾਂ ਦੀ ਸਲਾਨਾ ਆਮਦਨ 60,000/- ਰੁਪਏ ਤੋਂ ਵੱਧ ਹੈ, ਕਿਉਂਕਿ  ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਲਾਨਾ ਆਮਦਨ 60,000/- ਰੁਪਏ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ।

 ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ।

 ਵਿਭਾਗ ਦੇ ਕਈ ਬੁਢਾਪਾ ਪੈਨਸ਼ਨਰ ਕਿਸਾਨ ਵਰਗ ਨਾਲ ਵੀ ਸਬੰਧਤ ਹਨ ਅਤੇ ਪੰਜਾਬ ਰਾਜ ਮੰਡੀ ਬੋਰਡ ਵੱਲੋਂ ਕਿਸਾਨਾਂ ਨੂੰ ਉਹਨਾਂ ਦੀ ਫਸਲ ਵੇਚਣ ਉਪਰੰਤ ਹੋਈ ਆਮਦਨ ਬਾਰੇ “ਜੇ-ਫਾਰਮ” ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਦੀ ਸਲਾਨਾ ਆਮਦਨ ਦਾ ਸਹੀ ਪਤਾ ਲਗਾਉਣ ਦੇ ਮੰਤਵ ਨਾਲ ਵਿਭਾਗ ਵੱਲੋਂ ਪੰਜਾਬ ਰਾਜ ਮੰਡੀ ਬੋਰਡ ਦੇ ਡਾਟੇ ਨਾਲ ਮਿਲਾਣ ਕੀਤੇ ਜਾਣ ਦੀ ਖਬਰ ਹੈ। Newsline Express

*Newsline Express*

Related Articles

Leave a Comment