newslineexpres

Joe Rogan Podcasts You Must Listen
Home Uncategorized ਆਪ ਦੇ ਪ੍ਰਦਰਸ਼ਨ ਤੋਂ ਗੂੜ੍ਹੀ ਨੀਂਦ ਵਿੱਚੋਂ ਜਾਗੇ ਕੈਪਟਨ, ਤੁਰੰਤ ਰੱਦ ਕਰਨ ਬਾਦਲਾਂ ਦੇ ਗ਼ਲਤ ਬਿਜਲੀ ਸਮਝੌਤੇ – ਗਗਨਦੀਪ ਸਿੰਘ ਚੱਢਾ

ਆਪ ਦੇ ਪ੍ਰਦਰਸ਼ਨ ਤੋਂ ਗੂੜ੍ਹੀ ਨੀਂਦ ਵਿੱਚੋਂ ਜਾਗੇ ਕੈਪਟਨ, ਤੁਰੰਤ ਰੱਦ ਕਰਨ ਬਾਦਲਾਂ ਦੇ ਗ਼ਲਤ ਬਿਜਲੀ ਸਮਝੌਤੇ – ਗਗਨਦੀਪ ਸਿੰਘ ਚੱਢਾ

by Newslineexpres@1

ਆਪ ਦੇ ਪ੍ਰਦਰਸ਼ਨ ਤੋਂ ਗੂੜ੍ਹੀ ਨੀਂਦ ਵਿੱਚੋਂ ਜਾਗੇ ਕੈਪਟਨ, ਤੁਰੰਤ ਰੱਦ ਕਰਨ ਬਾਦਲਾਂ ਦੇ ਗ਼ਲਤ ਬਿਜਲੀ ਸਮਝੌਤੇ – ਗਗਨਦੀਪ ਸਿੰਘ ਚੱਢਾ

-ਪਹਿਲੀ ਕੈਬਨਿਟ ਮੀਟਿੰਗ ਵਿੱਚ ਬਿਜਲੀ ਸਮਝੌਤੇ ਰੱਦ ਕਰਨ ਦਾ ਐਲਾਨ ਕਰਨ ਵਾਲੇ ਕੈਪਟਨ ਅਜੇ ਵੀ ਸਮਝੌਤਿਆਂ ਦਾ ਰੀਵਿਊ ਦਾ ਕਿਉਂ ਕਰ ਰਹੇ ਹਨ ਢੌਂਗ?

ਕੈਪਟਨ ਦੇ ਬਿਆਨ ਤੋਂ ਸਿੱਧ ਹੈ ਕਿ ਬਿਜਲੀ ਸਮਝੌਤੇ ਗ਼ਲਤ ਅਤੇ ਉਨ੍ਹਾਂ ਨੇ ਹੁਣ ਤੱਕ ਬਾਦਲਾਂ ਨੂੰ ਬਚਾਇਆ

-ਕਿਸਾਨ ਜਥੇਬੰਦੀਆਂ ਵੱਲੋਂ 6 ਜੁਲਾਈ ਨੂੰ ਕੈਪਟਨ ਦੇ ਘਰ ਦੇ ਘਿਰਾਓ ਦਾ ਆਪ ਨੇ ਕੀਤਾ ਸਮਰਥਨ

*ਪਟਿਆਲਾ, 5 ਜੁਲਾਈ*
– ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –

ਆਮ ਆਦਮੀ ਪਾਰਟੀ ਦੁਆਰਾ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ ਵਿਖੇ ਜ਼ੋਰਦਾਰ ਪ੍ਰਦਰਸ਼ਨ ਕਰਕੇ ਪੰਜਾਬ ਦੇ ਲੋਕਾਂ ਵੱਲੋਂ ਬਿਜਲੀ ਦੀ ਕਿੱਲਤ ਕਾਰਨ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦੱਸਣ ਤੋਂ ਬਾਅਦ ਆਪਣੀ ਗੂੜ੍ਹੀ ਨੀਂਦ ਵਿੱਚੋਂ ਜਾਗੇ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਆਮ ਆਦਮੀ ਪਾਰਟੀ ਨੇ ਇਨ੍ਹਾਂ ਸਮਝੌਤਿਆਂ ਉਤੇ ਹੋਰ ਦੇਰੀ ਕੀਤੇ ਬਿਨਾਂ ਇਨ੍ਹਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਪਟਿਆਲਾ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੂਬਾ ਸੱਕਤਰ ਗਗਨਦੀਪ ਸਿੰਘ ਚੱਢਾ ਨੇ ਕਿਹਾ ਕਿ ਆਪਣੀ ਸਾਢੇ ਚਾਰ ਸਾਲ ਦੀ ਨੀਂਦ ਵਿੱਚੋਂ ਜਾਗਦਿਆਂ ਕੈਪਟਨ ਅਮਰਿੰਦਰ ਸਿੰਘ ਹੁਣ ਇਨ੍ਹਾਂ ਬਿਜਲੀ ਸਮਝੌਤਿਆਂ ਨੂੰ ਬਿਜਲੀ ਦੀ ਘਾਟ ਲਈ ਸਭ ਤੋਂ ਵੱਡਾ ਕਾਰਨ ਦੱਸ ਰਹੇ ਹਨ ਜਦਕਿ ਸਰਕਾਰ ਬਣਨ ਤੋਂ ਬਾਅਦ ਹੁਣ ਤਕ ਉਹ ਇਸ ਉੱਤੇ ਚੁੱਪੀ ਵੱਟ ਕੇ ਬਾਦਲਾਂ ਨੂੰ ਬਚਾਉਣ ਦਾ ਯਤਨ ਕਰ ਰਹੇ ਸਨ। ਚੱਢਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਹੱਥ ਵਿਚ ਸ੍ਰੀ ਗੁਟਕਾ ਸਾਹਿਬ ਪਕੜ ਕੇ ਇਨ੍ਹਾਂ ਬਿਜਲੀ ਸਮਝੌਤਿਆਂ ਨੂੰ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਵਿਚ ਰੱਦ ਕਰਨ ਦਾ ਦਾਅਵਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਕੈਬਨਿਟ ਦੀ ਆਖ਼ਰੀ ਮੀਟਿੰਗ ਵਿੱਚ ਵੀ ਇਸ ਉੱਤੇ ਵਿਚਾਰ ਕਰਨ ਦਾ ਢੌਂਗ ਕਰ ਰਹੇ ਹਨ।

ਚੱਢਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਇਸ ਗੱਲ ਨੂੰ ਸਪਸ਼ਟ ਕਰਨ ਕਿ ਜੇਕਰ ਹੁਣ ਉਹ ਮੰਨਦੇ ਹਨ ਕਿ ਇਹ ਬਿਜਲੀ ਸਮਝੌਤੇ ਸੰਪੂਰਨ ਤੌਰ ਤੇ ਗਲਤ ਸਨ ਅਤੇ ਬਾਦਲਾਂ ਵੱਲੋਂ ਗਲਤ ਨੀਅਤ ਨਾਲ ਕੀਤੇ ਗਏ ਸਨ ਤਾਂ ਉਹ ਹੁਣ ਤੱਕ ਬਾਦਲਾਂ ਨੂੰ ਕਿਉਂ ਬਚਾ ਰਹੇ ਸਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬਾਦਲ ਕੈਪਟਨ ਪਰਿਵਾਰ ਮਿਲੇ ਹੋਏ ਹਨ ਅਤੇ ਮਿਲ ਕੇ ਪੰਜਾਬ ਦੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਹਨ। ਉਨ੍ਹਾਂ ਪੁਛਿਆ ਕਿ ਇਨ੍ਹਾਂ ਗ਼ਲਤ ਸਮਝੌਤਿਆਂ ਦੀ ਵਜ੍ਹਾ ਨਾਲ ਪੰਜਾਬ ਦੇ ਹੋਏ 20000 ਕਰੋੜ ਰੁਪਏ ਦੀ ਭਰਪਾਈ ਕੌਣ ਕਰੇਗਾ? ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਪੁੱਛਦਿਆਂ ਚੱਢਾ ਨੇ ਕਿਹਾ ਕਿ ਇਨ੍ਹਾਂ ਗ਼ਲਤ ਸਮਝੌਤਿਆਂ ਦੀ ਵਜ੍ਹਾ ਨਾਲ ਬਿਜਲੀ ਦੀ ਕਿੱਲਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ, ਬੰਦ ਹੋਏ ਉਦਯੋਗਾਂ ਅਤੇ ਆਮ ਲੋਕਾਂ ਨੂੰ ਆਈ ਦਿੱਕਤ ਲਈ ਕੌਣ ਜ਼ਿੰਮੇਵਾਰ ਹੋਵੇਗਾ? ਚੱਢਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਕੀਤਾ ਗਿਆ ਐਲਾਨ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੀ ਸਾਖ ਬਚਾਉਣ ਦਾ ਇੱਕ ਯਤਨ ਮਾਤਰ ਹੈ ਜਿਸ ਨੂੰ ਪੰਜਾਬ ਦੇ ਲੋਕ ਭਲੀਭਾਂਤੀ ਜਾਣਦੇ ਹਨ। ਬਿਜਲੀ ਦੇ ਮੁੱਦੇ ਤੇ ਕਿਸਾਨ ਯੂਨੀਅਨ ਵੱਲੋਂ 6 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਘਿਰਾਓ ਦੇ ਦਿੱਤੇ ਪ੍ਰੋਗਰਾਮ ਦਾ ਸਮਰਥਨ ਕਰਦਿਆਂ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਕਿਸਾਨਾਂ ਮਜ਼ਦੂਰਾਂ ਦਲਿਤਾਂ ਅਤੇ ਵਪਾਰੀਆਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਬਿਨਾਂ ਪਾਰਟੀ ਦੇ ਝੰਡੇ ਤੋਂ ਸੰਘਰਸ਼ ਵਿੱਚ ਸ਼ਾਮਿਲ ਹੋਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਤੱਕ ਆਮ ਜਨਤਾ ਦੀ ਆਵਾਜ਼ ਬੁਲੰਦ ਕਰਨਗੇ।

*Newsline Express

Related Articles

Leave a Comment