• ਪਟਿਆਲਾ ਵਿਖੇ ਹੀ ਹੋਵੇਗਾ ਸੂਬਾ ਪੱਧਰੀ ਸਮਾਗਮ
ਪਟਿਆਲਾ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਸ਼ਿਆਰਪੁਰ ਵਿਖੇ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ ਵਿਖੇ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਐਸ.ਏ.ਐਸ. ਨਗਰ ਵਿਖੇ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਠਿੰਡਾ, ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਵਿਖੇ, ਪਰਵਾਸੀ ਭਾਰਤੀ ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ ਵਿਖੇ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਬਰਨਾਲਾ ਵਿਖੇ, ਮਾਲ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਫਿਰੋਜ਼ਪੁਰ ਵਿਖੇ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਵਣ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਰੂਪਨਗਰ ਵਿਖੇ, ਟਰਾਂਸਪੋਰਟ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ ਵਿਖੇ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲੁਧਿਆਣਾ ਵਿਖੇ, ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਪਠਾਨਕੋਟ ਵਿਖੇ, ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੈਨਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤਰਨਤਾਰਨ ਵਿਖੇ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਮਾਨਸਾ ਵਿਖੇ, ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬਲਕਾਰ ਸਿੰਘ ਫਾਜ਼ਿਲਕਾ ਵਿਖੇ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਫਰੀਦਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ।