newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Chandigarh ????ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ

????ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ

by Newslineexpres@1

– ਅਗਲੇ ਸਾਲ ‘ਚ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦਾ ਟੀਚਾ

ਚੰਡੀਗੜ੍ਹ, 7 ਅਗਸਤ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਰਹੱਦੀ ਜ਼ਿਲ੍ਹਿਆਂ ਦੇ ਨਾਲ-ਨਾਲ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਵੀ ਪਾਣੀ ਦੀ ਕੁਆਲਿਟੀ ‘ਚ ਸੁਧਾਰ ਆਵੇਗਾ ਅਤੇ ਜਿੱਥੇ-ਜਿੱਥੇ ਪਾਣੀ ਦੀ ਥੁੜ ਜਾਂ ਘਾਟ ਹੈ ਉੱਥੇ ਭਰਪੂਰ ਮਾਤਰਾ ਵਿਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੀਮਾਂ ਅਧੀਨ ਅਜਿਹੇ 4 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਨ੍ਹਾਂ ਰਾਹੀਂ ਸਾਫ ਪੀਣਯੋਗ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 55.83 ਕਰੋੜ ਰੁਪਏ ਦੀ ਲਾਗਤ ਨਾਲ 16 ਜ਼ਿਲ੍ਹਿਆਂ ਵਿੱਚ 63 ਸਕੀਮਾਂ ਨੂੰ 2023-24 ਵਿੱਚ ਮੁਕੰਮਲ ਕਰਨ ਦੀ ਤਜਵੀਜ਼ ਹੈ। ਇਨ੍ਹਾਂ 16 ਜ਼ਿਲ੍ਹਿਆਂ ਵਿਚੋਂ 6 ਸਰਹੱਦੀ ਜ਼ਿਲ੍ਹੇ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।  

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 55.61 ਕਰੋੜ ਰੁਪਏ ਦੀ ਲਾਗਤ ਨਾਲ 21 ਜ਼ਿਲ੍ਹਿਆਂ ਦੀਆ 181 ਨਵੀਆਂ ਸਕੀਮਾਂ  ਉਸਾਰੀ/ਨਵੀਨੀਕਰਣ ਅਧੀਨ ਹਨ। ਇਹ ਕੰਮ ਮਾਰਚ 2024 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ 40.35 ਕਰੋੜ ਰੁਪਏ ਦੇ ਲਾਗਤ 7 ਜ਼ਿਲ੍ਹਿਆਂ ਵਿੱਚ ਕੰਮ ਚੱਲ ਰਹੇ ਹਨ ਜੋ 2023-24 ਵਿੱਚ ਮੁਕੰਮਲ ਕਰ ਲਏ ਜਾਣਗੇ। ਜਿੰਪਾ ਨੇ ਦੱਸਿਆ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ 103 ਨਵੇਂ ਟਿਊਬਵੈੱਲ 16 ਜ਼ਿਲ੍ਹਿਆਂ ਵਿੱਚ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਵਿਚੋਂ 3 ਜ਼ਿਲ੍ਹੇ ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਰਹੱਦੀ ਹਨ। ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਮਾਰਚ 2024 ਤੋ ਪਹਿਲਾਂ ਪੂਰਾ ਕਰ ਲਏ ਜਾਣ ਦਾ ਟੀਚਾ ਹੈ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਕਹਿ ਚੁੱਕੇ ਹਨ ਕਿ ਪਿੰਡਾਂ ਦਾ ਵਿਕਾਸ ਕਰਨਾ ਅਤੇ ਹਰ ਪ੍ਰਕਾਰ ਦੀ ਸਹੂਲਤ ਨਾਲ ਪਿੰਡਾਂ ਨੂੰ ਲੈਸ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਪਣਾ ਭਰਪੂਰ ਯੋਗਦਾਨ ਪਾ ਰਿਹਾ ਹੈ।

Related Articles

Leave a Comment