ਚੰਡੀਗੜ੍ਹ, 6 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਵਿਰੋਧ ਦੇ ਬਾਵਜੂਦ ਪੇਅ ਰਿਵੀਜ਼ਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਕੀਤੀਆਂ ਗਈਆਂ ਸਿਫਾਰਸ਼ਾਂ ਮੁਤਾਬਕ ਪੇਅ ਕਮਿਸ਼ਨ ’ਚ ਕਈ ਤਰ੍ਹਾਂ ਦੇ ਭੱਤੇ ਖਤਮ ਕਰ ਦਿੱਤੇ ਗਏ ਹਨ ਜਿਨ੍ਹਾਂ ਕਰਕੇ ਪੰਜਾਬ ਭਰ ਦੀਆਂ ਮੁਲਾਜ਼ਮ ਜਥੇਬੰਦੀਆਂ ਲਗਾਤਾਰ ਰੋਸ ਪ੍ਰਦਰਸ਼ਨ ਅਤੇ ਧਰਨੇ ਦੇ ਰਹੀਆਂ ਸਨ।
*Newsline Express*