newslineexpres

Home International ???? ਸ਼ਿਵ ਸੈਨਾ ਹਿੰਦੂਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਦਾ ਰਾਜਸਥਾਨ ਦੌਰੇ ਦੌਰਾਨ ਧਾਰਮਿਕ, ਸਮਾਜਿਕ ਤੇ ਵਪਾਰਕ ਜਥੇਬੰਦੀਆਂ ਵੱਲੋਂ ਜ਼ੋਰਦਾਰ ਸਵਾਗਤ

???? ਸ਼ਿਵ ਸੈਨਾ ਹਿੰਦੂਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਦਾ ਰਾਜਸਥਾਨ ਦੌਰੇ ਦੌਰਾਨ ਧਾਰਮਿਕ, ਸਮਾਜਿਕ ਤੇ ਵਪਾਰਕ ਜਥੇਬੰਦੀਆਂ ਵੱਲੋਂ ਜ਼ੋਰਦਾਰ ਸਵਾਗਤ

by Newslineexpres@1
ਰਾਜਸਥਾਨ ਦੌਰੇ ਦੌਰਾਨ ਜੈਪੁਰ ਵਿਖੇ ਸ਼ਿਵ ਸੈਨਾ ਹਿੰਦੂਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਵਿਸ਼ੇਸ਼ ਮੀਟਿੰਗ ਕਰਦੇ ਹੋਏ Newsline Express

???? ਸ਼ਿਵ ਸੈਨਾ ਹਿੰਦੂਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਦਾ ਰਾਜਸਥਾਨ ਦੌਰੇ ਦੌਰਾਨ ਧਾਰਮਿਕ, ਸਮਾਜਿਕ ਤੇ ਵਪਾਰਕ ਜਥੇਬੰਦੀਆਂ ਵੱਲੋਂ ਜ਼ੋਰਦਾਰ ਸਵਾਗਤ

???? ਰਾਜਸਥਾਨ ਵਿਧਾਨ ਸਭਾ ਚੋਣਾਂ ਜ਼ੋਰਸ਼ੋਰ ਨਾਲ ਲੱਗੇਗੀ ਸ਼ਿਵ ਸੈਨਾ ਹਿੰਦੂਸਤਾਨ : ਪਵਨ ਗੁਪਤਾ

ਪਟਿਆਲਾ, 9 ਅਗਸਤ – ਨਿਊਜ਼ਲਾਈਨ ਐਕਸਪ੍ਰੈਸ –  ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਰਾਜਸਥਾਨ ਦੇ ਜੈਪੁਰ ਵਿਖੇ ਤਿੰਨ ਦਿਨਾਂ ਦੌਰੇ ਕਰਕੇ ਵਾਪਿਸ ਪਰਤੇ ਹਨ। ਇਸ ਸਿਆਸੀ ਦੌਰੇ ਵਿੱਚ ਪੰਜਾਬ ਤੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਕ੍ਰਿਸ਼ਨ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ, ਜਿੱਥੇ ਉਨ੍ਹਾਂ ਦਾ ਧਾਰਮਿਕ, ਸਮਾਜਿਕ ਤੇ ਵਪਾਰਕ ਜਥੇਬੰਦੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।
ਜੈਪੁਰ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਰਾਜਸਥਾਨ ਪ੍ਰਦੇਸ਼ ਸ਼ਾਖਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਵੀ ਕੀਤੀ ਗਈ।  ਇਸ ਮੀਟਿੰਗ ਵਿੱਚ ਰਾਜਸਥਾਨ ਦੇ ਸੂਬਾ ਪ੍ਰਧਾਨ ਐਡਵੋਕੇਟ ਵਿਮਲ ਸ਼ਰਮਾ, ਸੂਬਾਈ ਸੰਗਠਨ ਮੰਤਰੀ ਰਾਮ ਅਵਤਾਰ, ਮਹਿਲਾ ਇਕਾਈ ਦੀ ਪ੍ਰਧਾਨ ਮਮਤਾ ਗੁਪਤਾ, ਰਾਜਸਥਾਨ ਪ੍ਰਦੇਸ਼ ਵਪਾਰ ਮੰਡਲ ਪ੍ਰਧਾਨ ਗੰਗਾ ਸ਼ਰਨ ਗੁਪਤਾ, ਰਾਜਸਥਾਨ ਦੇ ਸੂਬਾ ਮੀਤ ਪ੍ਰਧਾਨ ਗੋਪਾਲ ਸ਼ਰਮਾ, ਮੈਡੀਕਲ ਵਿੰਗ ਰਾਜਸਥਾਨ ਰਾਜ ਦੇ ਪ੍ਰਧਾਨ ਵਿਜੇ ਪਹਾੜੀ ਵਾਲ, ਮੁੰਨਾ ਚੌਧਰੀ ਰਾਜ ਯੁਵਾ ਸੈਨਾ ਰਾਜਸਥਾਨ, ਰੁੱਦਰ ਪ੍ਰਤਾਪ ਸਾਬਕਾ ਸੂਬਾ ਪ੍ਰਧਾਨ ਯੁਵਾ ਸੈਨਾ ਰਾਜਸਥਾਨ, ਪੁਖਰਾਜ ਸਿੰਘ ਸੀਨੀਅਰ ਆਗੂ ਕਿਸ਼ਨਗੜ੍ਹ ਅਜਮੇਰ, ਨਿਤੇਸ਼ ਖੰਡੇਲਵਾਲ ਸਾਬਕਾ ਸੂਬਾ ਸੀਨੀਅਰ ਆਗੂ ਯੁਵਾ ਸੈਨਾ ਰਾਜਸਥਾਨ, ਮੁਕੇਸ਼ ਸੈਣੀ ਸੀਨੀਅਰ ਵਪਾਰੀ ਅਤੇ ਸਮਾਜਿਕ ਆਗੂ ਅਤੇ ਰਾਜਸਥਾਨ ਰਾਜ ਦੇ ਵੱਖ-ਵੱਖ ਜਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਉਨ੍ਹਾਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੀਟਿੰਗ ਦੀ ਪ੍ਰਧਾਨਗੀ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਸ੍ਰੀ ਪਵਨ ਗੁਪਤਾ ਨੇ ਕੀਤੀ।  ਮੀਟਿੰਗ ਦੀ ਸ਼ੁਰੂਆਤ ਵਿਚ ਪਾਰਟੀ ਦੀ ਰਾਜਸਥਾਨ ਇਕਾਈ ਦੇ ਸੂਬਾ ਪ੍ਰਧਾਨ ਐਡਵੋਕੇਟ ਵਿਮਲ ਸ਼ਰਮਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਦਾ ਸ਼ਿਵ ਸੈਨਾ ਹਿੰਦੁਸਤਾਨ ਦੀ ਰਾਜਸਥਾਨ ਸੂਬਾ ਇਕਾਈ ਦੇ ਵੱਲੋਂ ਰਾਜਸਥਾਨ ਦੀ ਪਰੰਪਰਾ  ਦੇ ਪ੍ਰਤੀਕ ਪਗੜੀ ਪਹਿਨਾ ਕੇ ਨਿੱਘਾ ਸਵਾਗਤ ਕੀਤਾ।
  ਪਵਨ ਕੁਮਾਰ ਗੁਪਤਾ ਨੇ ਆਪਣੇ ਭਾਸ਼ਣ ਵਿੱਚ ਸਪੱਸ਼ਟ ਕੀਤਾ ਕਿ ਸ਼ਿਵ ਸੈਨਾ ਹਿੰਦੁਸਤਾਨ ਰਾਜਸਥਾਨ ਪ੍ਰਦੇਸ਼ ਨੇ ਉਨ੍ਹਾਂ ਦੇ ਆਦੇਸ਼ਾਂ ਅਤੇ ਦਿਸ਼ਾ ਨਿਰਦੇਸ਼ਾਂ ‘ਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਦੀ ਜ਼ੋਰਦਾਰ ਤਿਆਰੀ ਸ਼ੁਰੂ ਕਰ ਦਿੱਤੀ ਹੈ।  ਅੱਜ ਰਾਜਸਥਾਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਅਹੁਦੇਦਾਰਾਂ ਦੇ ਉਤਸ਼ਾਹ ਨੂੰ ਦੇਖਦਿਆਂ ਇਹ ਸਪੱਸ਼ਟ ਹੁੰਦਾ ਹੈ ਕਿ ਇਸ ਵਿਧਾਨ ਸਭਾ ਚੋਣਾਂ ਲਈ ਜਥੇਬੰਦੀ ਦੇ ਵਰਕਰ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਹਨ ਅਤੇ ਵਿਧਾਨ ਸਭਾ ਚੋਣਾਂ ਪੂਰੇ ਜ਼ੋਰ ਸ਼ੋਰ ਨਾਲ ਲੜੀਆਂ ਜਾਣਗੀਆਂ।
  ਸ਼ਿਵ ਸੈਨਾ ਹਿੰਦੂਸਤਾਨ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸਮੂਹ ਅਹੁਦੇਦਾਰਾਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਉਨ੍ਹਾਂ ਤੋਂ ਆਪਣੇ ਆਪਣੇ ਖੇਤਰ ਦੇ ਵਿਧਾਨ ਸਭਾ ਹਲਕਿਆਂ ਦੇ ਸਾਰੇ ਵਿਸ਼ਿਆਂ ਬਾਰੇ ਜਾਣਕਾਰੀ ਲਈ। ਸਮੂਹ ਅਹੁਦੇਦਾਰਾਂ ਦੀ ਸਹਿਮਤੀ ਨਾਲ ਫੈਸਲਾ ਕੀਤਾ ਗਿਆ ਕਿ ਜਥੇਬੰਦੀ ਦੇ ਸਾਰੇ ਜ਼ਿਲ੍ਹਾ ਮੁਖੀ ਇੱਕ ਮਹੀਨੇ ਦੇ ਅੰਤਰਾਲ ਵਿੱਚ ਆਪੋ-ਆਪਣੇ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਸੀਨੀਅਰ ਆਗੂਆਂ ਦੀ ਮੀਟਿੰਗ ਕਰਨਗੇ ਅਤੇ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਇਲਾਕਿਆਂ ਵਿੱਚ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੀ ਸੂਚੀ ਬਣਾਈ ਜਾਵੇਗੀ।
  ਸ਼ਿਵ ਸੈਨਾ ਹਿੰਦੁਸਤਾਨ ਰਾਜਸਥਾਨ ਦੇ ਇੰਚਾਰਜ ਕੌਮੀ ਜਨਰਲ ਸਕੱਤਰ ਕ੍ਰਿਸ਼ਨ ਸ਼ਰਮਾ ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਜਥੇਬੰਦੀ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਦੱਸਿਆ।
  ਪਵਨ ਗੁਪਤਾ ਨੇ ਉਕਤ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਰਾਜਸਥਾਨ ਵਿੱਚ ਲੰਮੇ ਸਮੇਂ ਤੋਂ ਸਰਗਰਮ ਹੈ ਅਤੇ ਇੱਥੋਂ ਦੇ ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਵਿਦਿਆਰਥੀਆਂ ਲਈ ਆਪਣੀ ਆਵਾਜ਼ ਬੁਲੰਦ ਕਰਦੀ ਆ ਰਹੀ ਹੈ, ਇਸੇ ਲਈ ਸ਼ਿਵ ਸੈਨਾ ਹਿੰਦੁਸਤਾਨ ਇਨ੍ਹਾਂ ਸਾਰੇ ਇਲਾਕਿਆਂ ਦਾ ਇੱਕ ਮਹੱਤਵਪੁਰ ਹਿੱਸਾ ਬਣ ਚੁੱਕੀ ਹੈ।  ਉਨ੍ਹਾਂ ਸਮੂਹ ਵਰਕਰਾਂ ਅਤੇ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਆਪੋ-ਆਪਣੇ ਹਲਕਿਆਂ ਵਿੱਚ ਆਮ ਜਨਤਾ ਦੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ। ਅੰਤ ‘ਚ ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਇਸ ਵਾਰ ਰਾਜਸਥਾਨ ਵਿਧਾਨ ਸਭਾ ਚੋਣਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੜੇਗੀ, ਇਸ ਲਈ ਸੱਭ ਨੂੰ ਇਕਜੁੱਟ ਹੋ ਕੇ ਸੰਗਠਨ ਦੇ ਹਿੱਤ ‘ਚ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਤੈਅ ਕੀਤਾ ਜਾਵੇਗਾ ਕਿ ਪਾਰਟੀ ਰਾਜਸਥਾਨ ਤੋਂ ਕਿੰਨੀਆਂ ਸੀਟਾਂ ‘ਤੇ ਚੋਣ ਲੜੀ ਜਾਵੇਗੀ।
  ਇਸ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਵੱਲੋਂ ਰਾਜਸਥਾਨ ਪ੍ਰਦੇਸ਼ ਸ਼ਾਖਾ ਵਿੱਚ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਨ੍ਹਾਂ ਵਿੱਚ ਰੁੱਦਰ ਪ੍ਰਤਾਪ ਨੂੰ ਸ਼ਿਵ ਸੈਨਾ ਹਿੰਦੁਸਤਾਨ ਰਾਜਸਥਾਨ ਪ੍ਰਦੇਸ਼ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਮੁਕੇਸ਼ ਸੈਣੀ ਨੂੰ ਰਾਜਸਥਾਨ ਪ੍ਰਦੇਸ਼ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।  ਨਿਤੀਸ਼ ਖੰਡੇਲਵਾਲ ਨੂੰ ਜਰਨਲ ਸੈਕਟਰੀ ਰਾਜਸਥਾਨ ਯੁਵਾ ਇਕਾਈ ਵਜੋਂ ਨਿਯੁਕਤ ਕੀਤਾ ਗਿਆ।
Newsline Express

Related Articles

Leave a Comment