ਨਵੀਂ ਦਿੱਲੀ, 11 ਅਗਸਤ – ਨਿਊਜ਼ਲਾਈਨ ਐਕਸਪ੍ਰੈਸ ਬਿਓਰੋ – ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪਰੋਟ ਆਉਣ ਤੱਕ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜਸਭਾ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ’ਤੇ ਸਾਂਸਦਾ ਦੀ ਸਹਿਮਤੀ ਤੋਂ ਬਗੈਰ ਮੋਸ਼ਨ ਮੂਵ ਕਰਨ ਦਾ ਇਲਜ਼ਾਮ ਲੱਗਾ ਹੈ। ਇਸ ਤੋਂ ਇਲਾਵਾ ਰਾਘਵ ਚੱਢਾ ’ਤੇ ਭਾਜਪਾ ਵਲੋਂ ਫ਼ਰਜ਼ੀ ਦਸਤਖ਼ਤ ਕਰਨ ਦਾ ਵੀ ਇਲਜ਼ਾਮ ਲਗਾਇਆ ਗਿਆ ਹੈ। ਇਹ ਕਾਰਵਾਈ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਵਲੋਂ ਕੀਤੀ ਗਈ ਹੈ।