???? ਖਾਲਿਸਤਾਨੀ ਧਮਕੀਆਂ ਦੇ ਬਾਵਜੂਦ ਸ਼ਿਵ ਸੈਨਾ ਹਿੰਦੂਸਤਾਨ ਧੁਸ਼ਮ ਨਾਲ ਲਹਿਰਾਏਗੀ ਤਿਰੰਗਾ : ਪਵਨ ਗੁਪਤਾ
ਪਟਿਆਲਾ, 13 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਸ਼ਿਵ ਸੈਨਾ ਹਿੰਦੂਸਤਾਨ ਵੱਲੋਂ 15 ਅਗਸਤ ਨੂੰ ਪਟਿਆਲਾ ਵਿੱਚ ਵਿਸ਼ਾਲ ਸਮਾਗਮ ਕਰਕੇ ਭਾਰਤ ਦੀ ਆਜ਼ਾਦੀ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਕੱਲ੍ਹ ਇੱਕ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦੇ ਹੋਏ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਕਿਹਾ ਕਿ ਕਈ ਖਾਲਿਸਤਾਨੀ ਅੱਤਵਾਦੀ ਸੰਗਠਨਾਂ, ਖਾਸਕਰ ਸਿੱਖ ਫਾਰ ਜਸਟਿਸ ਦੇ ਅਖੌਤੀ ਮੁਖੀ ਗੁਰਵੰਤ ਸਿੰਘ ਪੰਨੂ ਜੋ ਵਿਦੇਸ਼ਾਂ ਵਿੱਚ ਬੈਠ ਕੇ ਕਾਇਰਾਂ ਵਾਂਗ ਵਾਰ-ਵਾਰ ਧਮਕੀ ਦਿੰਦਾ ਹੈ ਕਿ ਉਹ ਭਾਰਤ ਵਿੱਚ ਤਿਰੰਗਾ ਝੰਡਾ ਨਹੀਂ ਲਹਿਰਾਉਣ ਦਿੱਤਾ ਜਾਵੇਗਾ, ਉਸਦੀ ਇਸ ਦੀ ਚੁਣੌਤੀ ਨੂੰ ਚੁਣੌਤੀ ਦਿੰਦੇ ਹੋਏ ਸ਼ਿਵ ਸੈਨਾ ਹਿੰਦੂਸਤਾਨ ਬਿਨਾਂ ਕਿਸੇ ਡਰ ਦੇ ਪਟਿਆਲਾ ਵਿਖੇ ਸ਼ਰੇਆਮ ਪੂਰੇ ਮਾਣ ਸਨਮਾਨ ਤੇ ਧੂਮਧਾਮ ਨਾਲ ਦੇਸ਼ ਦਾ ਤਿਰੰਗਾ ਝੰਡਾ ਲਹਿਰਾਏਗੀ। ਗੁਪਤਾ ਨੇ ਕਿਹਾ ਕਿ ਸਾਡੇ ਦੇਸ਼ ਦੇ ਕਈ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਸ ਦੇ ਨਤੀਜੇ ਵਜੋਂ ਸਾਨੂੰ ਇਹ ਆਜ਼ਾਦੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਹਰੇਕ ਅੱਤਵਾਦੀ ਖਤਰੇ ਦਾ ਡੱਟ ਕੇ ਟਾਕਰਾ ਕਰ ਰਹੀ ਹੈ ਅਤੇ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਸਥਿਤ ਸ਼ਿਵ ਸੈਨਾ ਹਿੰਦੁਸਤਾਨ ਦੇ ਮੁੱਖ ਦਫ਼ਤਰ ਵਿਖੇ ਦੇਸ਼ ਦਾ ਰਾਸ਼ਟਰੀ ਝੰਡਾ ਬੜੀ ਧੂਮ-ਧਾਮ ਨਾਲ ਲਹਿਰਾ ਕੇ ਦੇਸ਼ ਦੀ ਅਜ਼ਾਦੀ ਲਈ ਦੇਸ਼ ਦੇ ਸ਼ਹੀਦਾਂ ਵੱਲੋਂ ਕੀਤੇ ਗਏ ਸੰਘਰਸ਼ ਨੂੰ ਯਾਦ ਕਰੇਗੀ।
ਇਸ ਸਬੰਧੀ 15 ਅਗਸਤ ਨੂੰ ਸ਼ਿਵ ਸੈਨਾ ਹਿੰਦੁਸਤਾਨ ਦੇ ਮੁੱਖ ਦਫ਼ਤਰ ਦੇ ਵਿਹੜੇ ਵਿੱਚ ਸਵੇਰੇ 10 ਵਜੇ ਇੱਕ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪਟਿਆਲਾ ਨਾਲ ਸਬੰਧਤ ਸ਼ਿਵ ਸੈਨਾ ਹਿੰਦੁਸਤਾਨ ਦੇ ਸੀਨੀਅਰ ਆਗੂ ਤੇ ਵਰਕਰ ਸ਼ਿਰਕਤ ਕਰਨਗੇ। ਇਸ ਸਮਾਗਮ ਵਿੱਚ ਦੇਸ਼ ਦਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਪਾਰਟੀ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਖੁਦ ਕਰਨਗੇ।
ਸਮਾਗਮ ਵਿੱਚ ਦੇਸ਼ ਭਗਤੀ ਦੇ ਗੀਤ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।
ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਦੇ ਨਾਲ ਪਾਰਟੀ ਦੀ ਮਹਿਲਾ ਇਕਾਈ ਦੀ ਉੱਤਰੀ ਭਾਰਤ ਪ੍ਰਧਾਨ ਸ੍ਰੀਮਤੀ ਸਵਰਾਜ ਘੁੰਮਣ ਭਾਟੀਆ, ਮਹਿਲਾ ਇਕਾਈ ਉੱਤਰੀ ਭਾਰਤ ਦੀ ਮੀਤ ਪ੍ਰਧਾਨ ਕਾਂਤਾ ਬਾਂਸਲ, ਰਾਸ਼ਟਰੀ ਸਲਾਹਕਾਰ ਹੇਮਰਾਜ ਗੋਇਲ, ਸ਼ਮਾ ਕਾਂਤ ਪਾਂਡੇ ਉਪ ਪ੍ਰਧਾਨ ਪੰਜਾਬ, ਰਵਿੰਦਰ ਸਿੰਗਲਾ ਉਪ ਪ੍ਰਧਾਨ ਪੰਜਾਬ, ਪੰਕਜ ਗੌੜ ਪੰਜਾਬ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਸੈਨਾ, ਕੇ.ਕੇ ਗਾਬਾ ਪੰਜਾਬ ਪ੍ਰਧਾਨ ਹਿੰਦੁਸਤਾਨ ਵਪਾਰ ਸੈਨਾ, ਰਾਹੁਲ ਬਡੂੰਗਰ ਜਿਲ੍ਹਾ ਪ੍ਰਧਾਨ ਯੁਵਾ ਸੈਨਾ ਪਟਿਆਲਾ, ਭੋਲਾ ਸ਼ਰਮਾ ਮੀਤ ਪ੍ਰਧਾਨ ਪਟਿਆਲਾ, ਰਾਕੇਸ਼ ਕੁਮਾਰ ਮੀਤ ਪ੍ਰਧਾਨ ਪਟਿਆਲਾ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ। Newsline Express