ਸ਼ਿਮਲਾ ਦੇ ਸ਼ਿਵ ਮੰਦਰ ‘ਚ ਢਿੱਗਾਂ ਡਿੱਗਣ ਕਾਰਨ 30 ਲੋਕਾਂ ਦੇ ਦੱਬੇ ਜਾਣ ਦਾ ਖਦਸ਼ਾ
ਸ਼ਿਮਲਾ, 14 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪਿਛਲੇ 2 ਦਿਨਾਂ ਤੋਂ ਹੋ ਰਹੀ ਬਾਰਸ਼ ਤੋਂ ਬਾਅਦ ਸੂਬੇ ‘ਚ ਵੱਖ-ਵੱਖ ਥਾਵਾਂ ਤੋਂ ਜ਼ਮੀਨ ਖਿਸਕਣ ਅਤੇ ਭਾਰੀ ਨੁਕਸਾਨ ਦੀਆਂ ਖਬਰਾਂ ਆ ਰਹੀਆਂ ਹਨ। ਰਾਜਧਾਨੀ ਸ਼ਿਮਲਾ ‘ਚ ਵੀ ਵੱਡਾ ਢਿੱਗਾਂ ਡਿੱਗਿਆ ਹੈ, ਜਿਸ ਦੀ ਲਪੇਟ ‘ਚ ਇੱਕ ਸ਼ਿਵ ਮੰਦਰ ਵੀ ਆ ਗਿਆ ਹੈ। ਇਹ ਮੰਦਿਰ ਬਾਲੂਗੰਜ ਇਲਾਕੇ ਦੇ ਸਮਰਹਿੱਲ ਵਿਖੇ ਹੈ। ਇਸ ਵਿੱਚ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗਾ ਹੋਇਆ ਹੈ, ਹੁਣ ਤੱਕ 3 ਲਾਸ਼ਾਂ ਨੂੰ ਕੱਢ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੰਦਰ ਦੇ ਮਲਬੇ ਹੇਠਾਂ ਕਰੀਬ 30 ਲੋਕ ਦੱਬੇ ਹੋਏ ਹਨ। ਸੋਮਵਾਰ ਹੋਣ ਕਾਰਨ ਮੰਦਰ ‘ਚ ਸ਼ਰਧਾਲੂਆਂ ਦੀ ਭੀੜ ਰਹੀ।
ਰਾਹਤ ਅਤੇ ਬਚਾਅ ਕਾਰਜ ਜਾਰੀ: ਜ਼ਮੀਨ ਖਿਸਕਣ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਬਚਾਅ ਕਾਰਜਾਂ ਵਿੱਚ ਜੁੱਟ ਗਿਆ ਹੈ। ਏਐਸਪੀ ਸੁਨੀਲ ਨੇਗੀ ਨੇ ਦੱਸਿਆ ਕਿ ਰਾਹਤ ਅਤੇ ਬਚਾਅ ਕੰਮ ਜਾਰੀ ਹੈ ਅਤੇ ਹੁਣ ਤੱਕ 15 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਸਾਰਿਆਂ ਨੂੰ ਇਲਾਜ ਲਈ ਆਈਜੀਐਮਸੀ ਹਸਪਤਾਲ ਭੇਜਿਆ ਗਿਆ ਹੈ।