newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Chandigarh ????ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ NOC ਜਾਰੀ ਕਰਨ ਦੇ ਦੋਸ਼ ਵਿੱਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ

????ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ NOC ਜਾਰੀ ਕਰਨ ਦੇ ਦੋਸ਼ ਵਿੱਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ

by Newslineexpres@1

ਚੰਡੀਗੜ੍ਹ, 14 ਅਗਸਤ: ਨਿਊਜ਼ਲਾਈਨ ਐਕਸਪ੍ਰੈਸ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ (ਖਣਨ) ਵਿਭਾਗ ਦੇ ਐਸ.ਡੀ.ਓ. ਕਾਬਲ ਸਿੰਘ ਨੂੰ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਪਿੰਡ ਸ਼ਕਾਲਾ ਨੇ 08-06-2023 ਨੂੰ ਐਂਟੀ ਕੁਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਦੋਸਤ ਜਸਵੰਤ ਸਿੰਘ ਵਾਸੀ ਪਿੰਡ ਮਾੜੀ ਬੁਚੀਆਂ ਨੇ ਆਪਣੀ ਚਾਰ ਕਨਾਲ ਜ਼ਮੀਨ ਵਿੱਚੋਂ ਮਿੱਟੀ ਚੁਕਵਾਉਣ ਦੀ ਮਨਜ਼ੂਰੀ ਲੈਣ ਵਾਸਤੇ ਐਸ.ਡੀ.ਓ. ਕਾਬਲ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਮੁਲਜ਼ਮ ਐਸ.ਡੀ.ਓ. ਨੇ ਜਸਵੰਤ ਸਿੰਘ ਤੋਂ 1 ਲੱਖ ਰੁਪਏ ਰਿਸ਼ਵਤ ਲੈ ਕੇ ਮਿੱਟੀ ਚੁੱਕਣ ਸਬੰਧੀ ਖਣਨ ਵਿਭਾਗ ਦੀ ਜਾਅਲੀ ਐਨ.ਓ.ਸੀ. ਜਾਰੀ ਕਰ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 14-08-2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ  ਐਫ.ਆਈ.ਆਰ. ਨੰਬਰ 28 ਦਰਜ ਕਰਕੇ ਐਸ.ਡੀ.ਓ. ਕਾਬਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Related Articles

Leave a Comment