newslineexpres

Home International ???? ਸ਼ਿਵ ਸੈਨਾ ਹਿੰਦੂਸਤਾਨ ਨੇ ਧੂਮਧਾਮ ਨਾਲ ਮਨਾਇਆ ਅਜ਼ਾਦੀ ਦਿਹਾੜਾ

???? ਸ਼ਿਵ ਸੈਨਾ ਹਿੰਦੂਸਤਾਨ ਨੇ ਧੂਮਧਾਮ ਨਾਲ ਮਨਾਇਆ ਅਜ਼ਾਦੀ ਦਿਹਾੜਾ

by Newslineexpres@1

???? ਸ਼ਿਵ ਸੈਨਾ ਹਿੰਦੂਸਤਾਨ ਨੇ ਧੂਮਧਾਮ ਨਾਲ ਮਨਾਇਆ ਅਜ਼ਾਦੀ ਦਿਹਾੜਾ

???? ਦੇਸ਼ ਦੀ ਅਜ਼ਾਦੀ ਨੂੰ ਦੁਸ਼ਮਣਾਂ, ਅੱਤਵਾਦੀਆਂ ਤੇ ਸਮਾਜ ਵਿਰੋਧੀ ਤਾਕਤਾਂ ਤੋਂ ਬਚਾਉਣਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ : ਪਵਨ ਗੁਪਤਾ

ਪਟਿਆਲਾ, 15 ਅਗਸਤ – ਨਿਊਜ਼ਲਾਈਨ ਐਕਸਪ੍ਰੈਸ –  ਸ਼ਿਵ ਸੈਨਾ ਹਿੰਦੁਸਤਾਨ ਨੇ 15 ਅਗਸਤ ਨੂੰ ਪਟਿਆਲਾ ਵਿਖੇ ਪਾਰਟੀ ਦੇ ਮੁੱਖ ਦਫਤਰ ਪਟਿਆਲਾ ਵਿਖੇ 77ਵਾਂ ਸੁਤੰਤਰਤਾ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ।
ਪਿਛਲੇ ਕੁਝ ਸਮੇਂ ਤੋਂ ਦੇਸ਼ ਵਿਰੋਧੀ ਖਾਲਿਸਤਾਨੀ ਅੱਤਵਾਦੀ ਜਥੇਬੰਦੀਆਂ ਖਾਸ ਕਰਕੇ ਸਿੱਖ ਫਾਰ ਜਸਟਿਸ ਦੇ ਅਖੌਤੀ ਆਗੂ ਗੁਰਵੰਤ ਸਿੰਘ ਪੰਨੂ ਨੂੰ ਦੇਸ਼ ਦੇ ਕੌਮੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਸਬੰਧੀ ਕਈ ਤਰ੍ਹਾਂ ਦੀਆਂ ਧਮਕੀਆਂ ਦੇ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਦੀ ਚੁਣੌਤੀ ਨੂੰ ਕਬੂਲਦਿਆਂ ਇਸ ਵਾਰ ਪਟਿਆਲਾ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਬੜੀ ਹੀ ਧੂਮ-ਧਾਮ ਨਾਲ ਦੇਸ਼ ਦਾ ਰਾਸ਼ਟਰੀ ਝੰਡਾ ਬਹੁਤ ਮਾਣ ਤੇ ਸਤਿਕਾਰ ਨਾਲ ਲਹਿਰਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਟਿਆਲਾ ਦੇ ਸ਼ਿਵ ਸੈਨਾ ਵਰਕਰ ਆਗੂ ਅਤੇ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਪੰਜਾਬ ਪੁਲਿਸ ਦੇ ਸੇਵਾਮੁਕਤ ਸਬ-ਇੰਸਪੈਕਟਰ ਹਰਬੰਸ ਸਿੰਘ ਅਤੇ ਭਾਰਤੀ ਸੈਨਾ ਦੇ ਸੇਵਾਮੁਕਤ ਮੇਜਰ ਅਜੀਤ ਸਿੰਘ ਮਾਹਲ ਨੇ ਵੀ ਰਾਸ਼ਟਰੀ ਝੰਡਾ ਲਹਿਰਾਉਣ ਵਿੱਚ ਤਕਨੀਕੀ ਤੌਰ ‘ਤੇ ਸਹਿਯੋਗ ਦਿੱਤਾ। ਪਾਰਟੀ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ।
ਅੱਜ ਮਨਾਏ ਅਜ਼ਾਦੀ ਦਿਵਸ ਮੌਕੇ ਦੇਸ਼ ਦਾ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਵੱਲੋਂ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਨਿਭਾਈ ਗਈ। ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਵਨ ਗੁਪਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਆਜ਼ਾਦੀ ਲਈ ਸਾਡੇ ਦੇਸ਼ਵਾਸੀਆਂ ਅਤੇ ਖਾਸ ਕਰਕੇ ਆਜ਼ਾਦੀ ਘੁਲਾਟੀਆਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਫਾਂਸੀ ਦੇ ਫੰਦੇ ਚੁੰਮੇ, ਜਿਨ੍ਹਾਂ ਦੇ ਨਾਂ ਇਤਿਹਾਸ ਵਿੱਚ ਅਮਰ ਹੋ ਗਏ ਹਨ। ਅਜਿਹੇ ਅਨੇਕਾਂ ਸ਼ਹੀਦਾਂ ਦੀਆਂ ਲਾਮਿਸਾਲ ਅਤੇ ਬੇਮਿਸਾਲ ਕੁਰਬਾਨੀਆਂ ਸਦਕਾ ਸਾਨੂੰ ਇਹ ਆਜ਼ਾਦੀ ਮਿਲੀ ਹੈ। ਇਸ ਲਈ ਅੱਜ ਦੇ ਦਿਨ ਅਸੀਂ ਸਾਰੇ ਉਨ੍ਹਾਂ ਸ਼ਹੀਦਾਂ ਦੇ ਚਰਨਾਂ ਵਿੱਚ ਸਿਰ ਝੁਕਾਉਂਦੇ ਹਾਂ। ਪਵਨ ਗੁਪਤਾ ਨੇ ਕਿਹਾ ਕਿ ਇਸ ਅਨਮੋਲ ਅਜ਼ਾਦੀ ਨੂੰ ਦੇਸ਼ ਦੇ ਦੁਸ਼ਮਣਾਂ, ਅੱਤਵਾਦੀਆਂ, ਸਮਾਜ ਵਿਰੋਧੀ ਤਾਕਤਾਂ ਤੋਂ ਬਚਾਉਣਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ।
ਉਨ੍ਹਾਂ ਕਿਹਾ ਕਿ ਅੱਜ ਦੇਸ਼ ਹਰ ਪੱਖੋਂ ਤਰੱਕੀ ਕਰ ਰਿਹਾ ਹੈ ਪਰ ਲੋੜ ਹੈ ਕਿ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਜਾਵੇ ਅਤੇ ਨੌਜਵਾਨਾਂ ਨੂੰ ਦਹਿਸ਼ਤਗਰਦਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਦ੍ਰਿੜ ਇੱਛਾ ਸ਼ਕਤੀ ਸਦਕਾ ਅੱਜ ਸ੍ਰੀਨਗਰ ਦੇ ਲਾਲ ਚੌਕ ਅਤੇ ਖਾਸ ਕਰਕੇ ਕਸ਼ਮੀਰ ਵਾਦੀ ਵਿੱਚ, ਜਿੱਥੇ ਮੌਤ ਨੂੰ ਗਲੇ ਲਗਾਉਣ ਵਰਗਾ ਸੀ, ਉੱਥੇ ਹੀ ਆਮ ਲੋਕਾਂ ਨੇ ਵੱਖਵਾਦੀਆਂ ਨੂੰ ਪਛਾੜਦਿਆਂ ਮਾਣ ਨਾਲ ਦੇਸ਼ ਦਾ ਕੌਮੀ ਝੰਡਾ ਲਹਿਰਾਇਆ।
  ਪਵਨ ਗੁਪਤਾ ਨੇ ਕਿਹਾ ਕਿ ਮੈਂ ਕਾਮਨਾ ਕਰਦਾ ਹਾਂ ਕਿ ਪੰਜਾਬ ਸਰਕਾਰ ਵੀ ਦੇਸ਼ ਵਿਰੋਧੀ ਅੱਤਵਾਦੀਆਂ ਨੂੰ ਨਸ਼ਟ ਕਰਨ ਲਈ ਮਜ਼ਬੂਤ ਇੱਛਾ ਸ਼ਕਤੀ ਨਾਲ ਕੰਮ ਕਰਦੇ ਹੋਏ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰੇਗੀ।  ਪਿਛਲੇ ਸਮੇਂ ਵਿੱਚ ਪੰਜਾਬ ਦੀ ਮੌਜੂਦਾ ਸਰਕਾਰ ਨੇ ਅੱਤਵਾਦ ਦੇ ਖਿਲਾਫ ਜਿਸ ਮਜ਼ਬੂਤੀ ਨਾਲ ਕੰਮ ਕੀਤਾ ਹੈ, ਸ਼ਿਵ ਸੈਨਾ ਹਿੰਦੁਸਤਾਨ ਉਸ ਦੀ ਨੀਤੀ ਦੀ ਤਾਰੀਫ਼ ਕਰਦੀ ਹੈ।
ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਹੋਰ ਵੱਖ-ਵੱਖ ਪ੍ਰੋਗਰਾਮ ਪੇਸ਼ ਕਰਕੇ ਬਹੁਤ ਹੀ ਖ਼ੂਬਸੂਰਤ ਮਾਹੌਲ ਸਿਰਜਿਆ।
ਪ੍ਰਸਿੱਧ ਭਜਨ ਗਾਇਕ ਐਡਵੋਕੇਟ ਅਦਿੱਤਿਆ ਨੇ ਆਪਣੀ ਸੁਰੀਲੀ ਆਵਾਜ਼ ਵਿੱਚ ਦੇਸ਼ ਭਗਤੀ ਦੇ ਗੀਤ ਗਾ ਕੇ ਮਾਹੌਲ ਭਗਤੀ ਦੇ ਰੰਗ ਵਿੱਚ ਰੰਗਿਆ। ਇਸ ਮੌਕੇ ਸਟੇਜ ਦਾ ਸੁਚੱਜਾ ਸੰਚਾਲਨ ਸੇਵਾ ਮੁਕਤ ਡੀ.ਐਸ.ਪੀ ਰਜਿੰਦਰ ਪਾਲ ਆਨੰਦ ਸੀਨੀਅਰ ਮੀਤ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਨੇ ਕੀਤਾ।  ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਸਕੂਲੀ ਬੱਚਿਆਂ ਨੂੰ ਭਾਰਤ ਮਾਤਾ ਦੀ ਤਸਵੀਰ ਅਤੇ ਹਰੇਕ ਵਿਦਿਆਰਥੀ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ।
77ਵੇਂ ਸੁਤੰਤਰਤਾ ਦਿਵਸ ਦੇ ਇਸ ਜਸ਼ਨ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਪਾਰਟੀ ਦੀ ਮਹਿਲਾ ਵਿੰਗ ਉੱਤਰੀ ਭਾਰਤ ਦੀ ਪ੍ਰਧਾਨ ਸਵਰਾਜ ਘੁੰਮਣ ਭਾਟੀਆ, ਉੱਤਰ ਭਾਰਤ ਦੀ ਮੀਤ ਪ੍ਰਧਾਨ ਕਾਂਤਾ ਬਾਂਸਲ, ਹੇਮਰਾਜ ਗੋਇਲ ਕੌਮੀ ਸਲਾਹਕਾਰ, ਸ਼ਮਾ ਕਾਂਤ ਪਾਂਡੇ  ਪੰਜਾਬ ਦੇ ਮੀਤ ਪ੍ਰਧਾਨ, ਰਵਿੰਦਰ ਸਿੰਗਲਾ ਮੀਤ ਪ੍ਰਧਾਨ ਪੰਜਾਬ, ਕੇ.ਕੇ ਗਾਬਾ ਪੰਜਾਬ ਪ੍ਰਧਾਨ ਹਿੰਦੁਸਤਾਨ ਵਪਾਰ ਸੈਨਾ, ਐਡਵੋਕੇਟ ਪੰਕਜ ਗੌੜ ਪੰਜਾਬ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਸੈਨਾ, ਐਡਵੋਕੇਟ ਕਮਲ ਨਾਗਪਾਲ ਜਿਲ੍ਹਾ ਚੇਅਰਮੈਨ ਪਟਿਆਲਾ, ਅਮਰਜੀਤ ਬੰਟੀ ਪੰਜਾਬ ਚੇਅਰਮੈਨ ਹਿੰਦੁਸਤਾਨ ਯੁਵਾ ਸੈਨਾ, ਭੋਲਾ ਸ਼ਰਮਾ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਰਾਹੁਲ ਬਡੂੰਗਰ ਜਿਲ੍ਹਾ ਪ੍ਰਧਾਨ ਯੁਵਾ ਸੈਨਾ ਪਟਿਆਲਾ, ਜਗਦੀਸ਼ ਰਾਏਕਾ ਪੰਜਾਬ ਚੇਅਰਮੈਨ ਸ਼੍ਰੀ ਰਾਮ ਹਨੂੰਮਾਨ ਸੇਵਾ ਦਲ, ਮਨੋਜ ਕੁਮਾਰ ਬਹਾਵਲਪੁਰ ਸਮਾਜ ਤ੍ਰਿਪੜੀ, ਸਾਹਿਲ ਗੋਇਲ, ਪੰਡਿਤ ਸ਼ਿਵ ਭਾਰਦਵਾਜ ਪੰਜਾਬ ਪ੍ਰਧਾਨ ਸ਼੍ਰੀ ਰਾਮ ਹਨੂੰਮਾਨ ਸੇਵਾ ਦਲ, ਰਾਕੇਸ਼ ਕੁਮਾਰ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਸਚਦੇਵਾ ਜੀ ਜਿਲ੍ਹਾ ਜਨਰਲ ਸਕੱਤਰ ਪਟਿਆਲਾ, ਪਵਨਜੀਤ ਸ਼ਰਮਾ, ਹਰਪ੍ਰੀਤ ਸ਼ਰਮਾ, ਰਿੰਕੂ ਸ਼ਰਮਾ, ਦੀਪਕ ਵਸ਼ਿਸ਼ਟ ਆਦਿ ਆਗੂ ਸਮਾਣਾ ਤੋਂ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ। Newsline Express

Related Articles

Leave a Comment