newslineexpres

Joe Rogan Podcasts You Must Listen
Home International ???? ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ

???? ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ

by Newslineexpres@1

???? ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ

???? ਪੰਜਾਬ ਦੀ ਖਿਡਾਰਨ ਪ੍ਰਨੀਤ ਕੌਰ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ

???? ਤੀਰਅੰਦਾਜ਼ੀ ਦੇ ਪਟਿਆਲਾ ਤੋਂ ਭਾਰਤੀ ਟੀਮ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਵੀ ਵਧਾਈ ਦੇ ਪਾਤਰ : ਰਵਿੰਦਰ ਬਾਲੀ

ਚੰਡੀਗੜ੍ਹ, 19 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਲੜਕੀਆਂ ਦੀ ਟੀਮ ਨੂੰ ਵਧਾਈ ਦਿੱਤੀ। ਇੱਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਲੜਕੀਆਂ ਨੇ ਇਸ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਲੱਖਣ ਪ੍ਰਾਪਤੀ ਹਾਸਲ ਕਰਦਿਆਂ ਭਾਰਤੀ ਲੜਕੀਆਂ ਦੀ ਟੀਮ ਨੇ ਮੈਕਸੀਕੋ ਨੂੰ ਮਹਿਲਾ ਟੀਮ ਦੇ ਫ਼ਾਈਨਲ ਵਿੱਚ ਹਰਾ ਕੇ ਸੋਨ ਤਗਮਾ ਜਿੱਤਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਮਹਿਲਾ ਟੀਮ ਨੇ ਵਿਸ਼ਵ ਕੱਪ ਵਿੱਚ ਪਹਿਲੀ ਵਾਰ ਸੋਨ ਤਮਗ਼ਾ ਜਿੱਤ ਕੇ ਇਤਿਹਾਸ ਸਿਰਜਿਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਲੜਕੀ ਪ੍ਰਨੀਤ ਕੌਰ ਤਿੰਨ ਮੈਂਬਰੀ ਭਾਰਤੀ ਟੀਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਹੋਰ ਵੀ ਗੌਰਵ ਗੱਲ ਹੈ ਕਿ ਇਸ ਲੜਕੀ ਨੇ ਕੋਚ ਸੁਰਿੰਦਰ ਸਿੰਘ ਰੰਧਾਵਾ ਪਾਸੋਂ ਸਿਖਲਾਈ ਲੈ ਕੇ ਟੀਮ ਨੂੰ ਜਿੱਤ ਹਾਸਲ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਪਟਿਆਲਾ ਦੇ ਸੁਰਿੰਦਰ ਸਿੰਘ ਰੰਧਾਵਾ ਭਾਰਤੀ ਟੀਮ ਦੇ ਵੀ ਕੋਚ ਹਨ। ਭਗਵੰਤ ਸਿੰਘ ਮਾਨ ਨੇ ਦੇਸ਼ ਦਾ ਮਾਣ ਵਧਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਤੋਂ ਅਲਾਵਾ ਪੰਜਾਬ ਆਰਚਰੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਕੁਮਾਰ ਬਾਲੀ ਨੇ ਵੀ ਭਾਰਤ ਦੀ ਇਸ ਜਿੱਤ ਉਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮਹਿਲਾ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਤੀਰਅੰਦਾਜ਼ੀ ਦੇ ਪਟਿਆਲਾ ਤੋਂ ਭਾਰਤੀ ਟੀਮ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਵੀ ਵਧਾਈ ਦੇ ਪਾਤਰ ਹਨ।
Newsline Express

Related Articles

Leave a Comment