???? ਪੰਜ ਦਿਨ ਦਾ ਹਫ਼ਤਾ ਕਰਨ ਦੀ ਮੰਗ ਨੂੰ ਲੈਕੇ ਵਕੀਲਾਂ ਨੇ ਕੀਤੀ ਹੜਤਾਲ
ਸਮਾਣਾ, 2 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਬਾਰ ਐਸੋਸੀਏਸ਼ਨ ਸਮਾਣਾ ਦੀ ਐਗਜੈਕਟਿਵ ਬਾਡੀ ਦੀ ਇੱਕ ਵਿਸ਼ੇਸ਼ ਮੀਟਿੰਗ ਬਾਰ ਦੇ ਪ੍ਰਧਾਨ ਹਰਸਿਮਰਨ ਪਾਲ ਸਿੰਘ ਤੱਤਲਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਬਾਰ ਐਸੋਸੀਏਸ਼ਨ ਸਮਾਣਾ ਦੇ ਮੀਤ ਪ੍ਰਧਾਨ ਐਡਵੋਕੇਟ ਹਰਤੇਜ ਸਿੰਘ ਸੰਧੂ, ਸੈਕਟਰੀ ਐਡਵੋਕੇਟ ਗੁਰਜੋਤ ਸਿੰਘ ਵਿਰਕ, ਜੁਆਇੰਟ ਸੈਕਟਰੀ ਐਡਵੋਕੇਟ ਨਵਜੋਤ ਗਰਗ , ਕੈਸ਼ੀਅਰ ਐਡਵੋਕੇਟ ਪ੍ਰਿਥਪਾਲ ਸਿੰਘ ਰਵੇਲ, ਲਾਇਬ੍ਰੇਰੀਅਨ ਐਡਵੋਕੇਟ ਜਗਮੀਤ ਕੌਰ, ਕਾਰਜਕਾਰੀ ਮੈਂਬਰ ਐਡਵੋਕੇਟ ਸਿਵ ਚਰਨ, ਐਡਵੋਕੇਟ ਯੁਵਰਾਜ ਸਿੰਘ ਵੜੈਚ, ਐਡਵੋਕੇਟ ਖ਼ਵਾਬ ਸੋਨੀ ਤੋਂ ਇਲਾਵਾ ਬਾਰ ਮੈਂਬਰ ਐਡਵੋਕੇਟ ਅਸੀਨ ਖਾਨ, ਐਡਵੋਕੇਟ ਹਰਮਨਦੀਪ ਸਿੰਘ ਸਿੱਧੂ, ਐਡਵੋਕੇਟ ਵਿਕਾਸ ਸ਼ਰਮਾ, ਐਡਵੋਕੇਟ ਗੁਰਵਿੰਦਰ ਸਿੰਘ ਗੋਲਣ ਤੇ ਹੋਰ ਮੈਂਬਰ ਹਾਜ਼ਰ ਸਨ।
ਮੀਟਿੰਗ ਵਿੱਚ ਪੰਜਾਬ ਦੀਆਂ ਅਦਾਲਤਾਂ ਵਿੱਚ ਕੰਮ ਕਰਨ ਲਈ ਪੰਜ ਦਿਨ ਦਾ ਹਫ਼ਤਾ ਕਰਨ ਦੀ ਲਟਕਦੀ ਆ ਰਹੀ ਮੰਗ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਜਦੋਂ ਤੱਕ ਪੰਜਾਬ ਦੀਆਂ ਅਦਾਲਤਾਂ ਵਿਚ ਕੰਮ ਕਰਨ ਦਾ ਹਫਤਾ ਪੰਜ ਦਿਨ ਦਾ ਨਹੀਂ ਹੋ ਜਾਂਦਾ, ਉਸ ਵਕਤ ਤੱਕ ਹਰ ਸ਼ਨਿਚਰਵਾਰ ਹੜਤਾਲ ਕਰਕੇ ਅਦਾਲਤਾਂ ਦਾ ਕੰਮ ਬੰਦ ਰੱਖਿਆ ਜਾਵੇਗਾ। ਇਸ ਮੌਕੇ ਬਾਰ ਐਸੋਸੀਏਸ਼ਨ ਸਮਾਣਾ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਪੰਜਾਬ ਦੀਆਂ ਅਦਾਲਤਾਂ ਵਿੱਚ ਕੰਮ ਕਰਨ ਲਈ ਪੰਜ ਦਿਨ ਦਾ ਹਫਤਾ ਕਰ ਦਿੱਤਾ ਜਾਵੇ ਤਾਂ ਜੋ ਲੋਕਾਂ ਦੇ ਹੜਤਾਲ ਕਾਰਨ ਹੁੰਦੇ ਨੁਕਸਾਨ ਨੂੰ ਬਚਾਇਆ ਜਾ ਸਕੇ। Newsline Express