newslineexpres

Home Information ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

by Newslineexpres@1

ਚੰਡੀਗੜ੍ਹ, 5 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ ‘ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਸਾਰੇ ਸੜਕ ਹਾਦਸਾ ਪੀੜਤਾਂ ਦਾ ਮੁਫਤ ਇਲਾਜ ਕਰਨ ਦਾ ਫੈਸਲਾ ਕੀਤਾ ਹੈ। ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਰੂਪ ਵਿਚ ਜ਼ਖਮੀ ਵਿਅਕਤੀ ਨੂੰ ਲੋੜੀਂਦੀ ਦੇਖਭਾਲ ਦਿੱਤੀ ਜਾਵੇ ਤਾਂ ਉਸ ਦੇ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ।
ਇਹ ਜਾਣਾਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕਿਹਾ, ” ਭਾਵੇਂ ਵਿਅਕਤੀ ਕਿਥੋਂ ਦਾ ਵੀ ਰਹਿਣ ਵਾਲਾ ਹੋਵੇ, ਪੰਜਾਬ ਸਰਕਾਰ ਵਲੋਂ ਸੜਕ ਦੁਰਘਟਨਾ ਦੇ ਸਾਰੇ ਪੀੜਤਾਂ ਨਾਲ ਇੱਕੋ ਸਮਾਨ ਸਲੂਕ ਕੀਤਾ ਜਾਵੇਗਾ ਅਤੇ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿੱਚ ਮੁਫਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲੇ 48 ਘੰਟਿਆਂ ਵਿੱਚ ਕਰਵਾਏ ਇਲਾਜ ਦਾ ਸਾਰਾ ਖਰਚਾ ਸਰਕਾਰ ਦੁਆਰਾ ਅਦਾ ਕੀਤਾ ਜਾਵੇਗਾ।ਡਾ: ਬਲਬੀਰ ਸਿੰਘ ਇੱਥੇ ਮਗਸੀਪਾ ਵਿਖੇ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਕਰਵਾਈ ਸੜਕ ਸੁਰੱਖਿਆ ਬਾਰੇ ਦੋ ਰੋਜ਼ਾ ਵਰਕਸ਼ਾਪ ਅਤੇ ਟਰੇਨਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਲੀਡ ਏਜੰਸੀ ਆਨ ਰੋਡ ਸੇਫਟੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟ. ਰਤਨਮ, ਏਡੀਜੀਪੀ ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਮ”ੌਨੀਸ਼ ਕੁਮਾਰ ਵੀ ਮੌਜੂਦ ਸਨ।
ਅਗਾਮੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜੋ ਕਿ ਅੰਤਿਮ ਪੜਾਅ ‘ਤੇ ਹੈ, ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਹਸਪਤਾਲ ਅਧਿਕਾਰੀ ਜਾਂ ਪੁਲਿਸ ਵੱਲੋਂ, ਉਦੋਂ ਤੱਕ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਆਪਣੀ ਮਰਜ਼ੀ ਨਾਲ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

Related Articles

Leave a Comment