newslineexpres

Home Information ???? ਦੇਸ਼ ਭਰ ਵਿੱਚ ਬੜੀ ਸ਼ਰਧਾ ਤੇਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

???? ਦੇਸ਼ ਭਰ ਵਿੱਚ ਬੜੀ ਸ਼ਰਧਾ ਤੇਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

by Newslineexpres@1

???? ਦੇਸ਼ ਭਰ ਵਿੱਚ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

???? ਪਟਿਆਲਾ ਸ਼ਹਿਰ ਵਿੱਚ ਵੀ ਤਿਆਰੀਆਂ ਮੁਕੰਮਲ; ਖੂਬਸੂਰਤ ਰੌਸ਼ਨੀਆਂ ਤੇ ਫੁੱਲਾਂ ਨਾਲ ਸਜਾਏ ਮੰਦਰ

???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ‘ਚ ਮਨਮੋਹਕ ਝਾਂਕੀਆਂ ਅਤੇ ਧਾਰਮਿਕ ਭਜਨਾਂ ‘ਤੇ ਬੱਚੇ ਕਰਨਗੇ ਖੂਬਸੂਰਤ ਨ੍ਰਿਤ

ਪਟਿਆਲਾ, 7 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਭਾਰਤ ਭਰ ਵਿੱਚ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਸਾਰੇ ਮੰਦਰਾਂ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਇਆ ਜਾਂਦਾ ਹੈ, ਬੜੀ ਸ਼ਰਧਾ ਦੇ ਨਾਲ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਪੁੱਜਾ ਕੀਤੀ ਜਾਂਦੀ ਹੈ। ਮੰਦਰਾਂ ਵਿੱਚ ਝਾਂਕੀਆਂ ਤੇ ਹੰਡੋਲੇ ਸਜਾਏ ਜਾਂਦੇ ਹਨ, ਕਈ ਥਾਂਵਾਂ ਤੇ ਧਾਰਮਿਕ ਭਜਨ, ਸੰਕੀਰਤਨ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਸ਼ਰਧਾਲੂ ਪ੍ਰਭੂ ਭਗਤੀ ਵਿੱਚ ਮਸਤ ਹੋ ਕੇ ਖੂਬ ਨੱਚਦੇ ਦੇਖੇ ਜਾਂਦੇ ਹਨ। ਕਈ ਲੋਕ ਆਪਣੇ ਘਰਾਂ ਵਿੱਚ ਵੀ ਹੰਡੋਲੇ ਸਜ਼ਾ ਕੇ ਭਗਤੀ ਕਰਦੇ ਹਨ।
ਇਸ ਦਿਨ ਮੰਦਰਾਂ ਤੋਂ ਇਲਾਵਾ ਕਈ ਸਕੂਲਾਂ ਵਿੱਚ ਵੀ ਇਹ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਪਟਿਆਲਾ ਦੇ ਪ੍ਰਸਿੱਧ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਕਾਲੋਨੀ ਪਟਿਆਲਾ ਵਿਖੇ ਵੀ ਹਰ ਸਾਲ ਇਹ ਤਿਉਹਾਰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਂਦਾ ਰਿਹਾ ਹੈ, ਜਿੱਥੇ ਇਹ ਤਿਉਹਾਰ ਇੱਕ ਮੇਲੇ ਦਾ ਰੂਪ ਧਾਰਨ ਕਰ ਲੈਂਦਾ ਹੈ। ਅੱਜ ਸ਼ਾਮ ਨੂੰ ਵੀ ਇਥੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ। ਝਾਂਕੀਆਂ ਤੋਂ ਅਲਾਵਾ ਖੂਬਸੂਰਤ ਸਟੇਜ ਪ੍ਰੋਗਰਾਮ ਵੀ ਚੱਲਦਾ ਰਹੇਗਾ ਜਿਸ ਦੌਰਾਨ ਸਕੂਲ ਦੇ ਬੱਚਿਆਂ ਵੱਲੋਂ ਵੱਖ ਵੱਖ ਧਾਰਮਿਕ ਗੀਤਾਂ ਉਤੇ ਡਾਂਸ ਕੀਤਾ ਜਾਵੇਗਾ। ਇਸ ਸੰਬੰਧੀ ਨਿਊਜ਼ਲਾਈਨ ਐਕਸਪ੍ਰੈਸ ਬਿਊਰੋ ਨੂੰ ਜਾਣਕਾਰੀ ਦਿੰਦਿਆਂ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰੀ ਵਿਪਿਨ ਸ਼ਰਮਾ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਨੇ ਦੱਸਿਆ ਕਿ ਸਕੂਲ ਵਿੱਚ ਅੱਜ ਦਾ ਪ੍ਰੋਗਰਾਮ ਸ਼ਾਮ 7 ਵਜੇ ਤੋਂ ਸ਼ੁਰੂ ਹੋ ਕੇ ਰਾਤ 11 ਵਜੇ ਤੱਕ ਚੱਲੇਗਾ। ਇਸ ਸੰਬੰਧੀ ਸਕੂਲ ਮੈਨੇਜਮੈਂਟ, ਅਧਿਆਪਕਾਂ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਬੜੀ ਮਿਹਨਤ ਨਾਲ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ਉੱਤੇ ਸੱਦਾ ਦਿੱਤਾ ਗਿਆ ਹੈ ਜਦਕਿ ਇਸ ਖੂਬਸੂਰਤ ਪ੍ਰੋਗਰਾਮ ਦਾ ਸਮੂਹ ਸ਼ਹਿਰ ਨਿਵਾਸੀ ਤੇ ਸ਼ਰਧਾਲੂ ਵੀ ਆਨੰਦ ਮਾਨਣਗੇ। ਅੱਜ ਦੇ ਵਿਸ਼ੇਸ਼ ਦਿਹਾੜੇ ਲਈ ਸਕੂਲ ਨੂੰ ਸੁੰਦਰਤਾ ਨਾਲ ਸਜਾਇਆ ਗਿਆ ਹੈ।
Newsline Express

Related Articles

Leave a Comment