newslineexpres

Joe Rogan Podcasts You Must Listen
Home ਪੰਜਾਬ ਪਟਿਆਲਾ ਜ਼ਿਲ੍ਹੇ ਵਿੱਚ 26 ਕੋਵਿਡ ਕੇਸਾਂ ਦੀ ਪੁਸ਼ਟੀ

ਪਟਿਆਲਾ ਜ਼ਿਲ੍ਹੇ ਵਿੱਚ 26 ਕੋਵਿਡ ਕੇਸਾਂ ਦੀ ਪੁਸ਼ਟੀ

by Newslineexpres@1

ਪਟਿਆਲਾ, 8 ਜੁਲਾਈ – ਸੁਨੀਤਾ ਵਰਮਾ/ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਅੱਜ ਜ਼ਿਲ੍ਹੇ ਵਿੱਚ ਪ੍ਰਾਪਤ 2983 ਰਿਪੋਰਟਾਂ ਵਿਚੋਂ 26 ਕੋਵਿਡ ਪੋਜ਼ੀਟਿਵ ਕੇਸ ਪਾਏ ਗਏ ਹਨ, ਜਿਸ ਨਾਲ ਪੋਜ਼ੀਟਿਵ ਕੇਸਾਂ ਦੀ ਗਿਣਤੀ 48610 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 11 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਅਤੇ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 122 ਹੈ। ਜ਼ਿਲ੍ਹੇ ਵਿੱਚ ਅੱਜ ਕਿਸੇ ਵੀ ਕੋਵਿਡ ਪੋਜ਼ੀਟਿਵ ਮਰੀਜ਼ ਦੀ ਮੌਤ ਨਹੀਂ ਹੋਈ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਹੁਣ ਤੱਕ 97 ਪ੍ਰਤੀਸ਼ਤ ਕੋਵਿਡ ਪੋਜ਼ੀਟਿਵ ਮਰੀਜ ਕੋਵਿਡ ਤੋਂ ਠੀਕ ਹੋ ਚੁੱਕੇ ਹਨ। ਪੋਜ਼ੀਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਤੋਂ 10, ਨਾਭਾ ਤੋਂ 11, ਰਾਜਪੁਰਾ ਤੋਂ 1, ਬਲਾਕ ਭਾਦਸੋਂ ਤੋਂ 1, ਬਲਾਕ ਕਾਲੋਮਾਜਰਾ ਤੋਂ 1 ਅਤੇ ਬਲਾਕ ਦੁਧਨਸਾਧਾਂ ਤੋਂ 2 ਕੇਸ ਰਿਪੋਰਟ ਹੋਏ ਹਨ।

Related Articles

Leave a Comment