???? ਨਹੀਂ ਰੁੱਕ ਰਿਹਾ ਨਾਜਾਇਜ਼ ਕਾਲੋਨੀਆਂ ਤੇ ਨਾਜਾਇਜ਼ ਉਸਾਰੀਆਂ ਦਾ ਗੋਰਖਧੰਦਾ !
ਪਟਿਆਲਾ / ਅਸ਼ੋਕ ਵਰਮਾ, ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਕਈ ਸਰਕਾਰਾਂ ਆਈਆਂ ਤੇ ਕਈ ਗਈਆਂ, ਕਈ ਅਧਿਕਾਰੀ ਆਏ ਤੇ ਕਈ ਚਲੇ ਗਏ, ਸੈਂਕੜੇ ਵਾਰ ਅਖ਼ਬਾਰਾਂ ਵਿਚ ਖਬਰਾਂ ਛਪੀਆਂ, ਪ੍ਰੰਤੂ ਨਾਜਾਇਜ਼ ਕਾਲੋਨੀਆਂ ਤੇ ਨਾਜਾਇਜ਼ ਉਸਾਰੀਆਂ ਦਾ ਗੋਰਖਧੰਦਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇੱਕ ਲੰਮੇ ਸਮੇਂ ਤੋਂ ਇਸ ਗੈਰ ਕਾਨੂੰਨੀ ਕਾਰੋਬਾਰ ਦੀਆਂ ਖ਼ਬਰਾਂ ਪ੍ਰਕਾਸ਼ਤ ਕਰਨ ਤੋਂ ਰੋਕਣ ਲਈ ਵੱਖ ਵੱਖ ਸਿਆਸੀ ਆਗੂਆਂ ਤੇ ਸਰਕਾਰੀ ਅਧਿਕਾਰੀਆਂ ਨੇ ਵੀ ਕੋਈ ਕਸਰ ਨਹੀਂ ਛੱਡੀ ਅਤੇ ਸਰਕਾਰ ਨੂੰ ਚੂਨਾ ਲਾਉਣ ਵਾਲਿਆਂ ਦਾ ਰੱਜ ਕੇ ਸਾਥ ਦਿੱਤਾ। ਇੰਨਾ ਹੀ ਨਹੀਂ, ਸਮਾਜ ਸੇਵੀ ਤੇ ਦੇਸ਼ ਭਗਤੀ ਦੀ ਭਾਵਨਾ ਰੱਖਣ ਵਾਲੇ ਇਮਾਨਦਾਰ ਤੇ ਦਲੇਰ ਪੱਤਰਕਾਰਾਂ ਨੂੰ ਵੀ ਵੱਖ ਵੱਖ ਢੰਗ ਤਰੀਕਿਆਂ ਨਾਲ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ। ਪਰ ਕਿਸੇ ਵੀ ਸਰਕਾਰ ਨੇ ਨਾ ਤਾਂ ਪ੍ਰਕਾਸ਼ਿਤ ਖਬਰਾਂ ਦਾ ਕੋਈ ਨੋਟਿਸ ਲਿਆ ਤੇ ਨਾ ਹੀ ਉਨ੍ਹਾਂ ਦੀਆਂ ਸ਼ਿਕਾਇਤਾਂ ਉਤੇ ਹੀ ਕੋਈ ਕਾਰਵਾਈ ਕੀਤੀ। ਜਾਂਬਾਜ਼ ਪੱਤਰਕਾਰਾਂ ਨੇ ਤਾਂ ਆਪਣੀ ਜਾਨ ਜ਼ੋਖਮ ਪਾ ਕੇ ਮਿਹਨਤ ਨਾਲ ਕਾਲੇ ਕਾਰੋਬਾਰ ਕਰਨ ਵਾਲਿਆਂ, ਗੈਰ ਕਾਨੂੰਨੀ ਉਸਾਰੀਆਂ ਕਰਨ ਵਾਲਿਆਂ ਤੇ ਨਾਜਾਇਜ਼ ਕਾਲੋਨੀਆਂ ਕੱਟਣ ਵਾਲਿਆਂ ਦਾ ਖੁਲਾਸਾ ਕੀਤਾ, ਪਰੰਤੂ ਵੱਖ ਵੱਖ ਵਿਭਾਗਾਂ ਦੇ ਨਾਲਾਇਕ ਤੇ ਲਾਲਚੀ ਅਧਿਕਾਰੀਆਂ ਤੇ ਸਿਆਸੀ ਆਗੂਆਂ ਨੇ ਆਪਣੀਆਂ ਜੇਬਾਂ ਭਰਨ ਲਈ ਗੈਰ ਕਾਨੂੰਨੀ ਉਸਾਰੀਆਂ ਤੇ ਨਾਜਾਇਜ਼ ਕਾਲੋਨੀਆਂ ਕੱਟਣ ਵਾਲਿਆਂ ਦਾ ਹੀ ਸਾਥ ਦਿੱਤਾ, ਜਿਸ ਕਾਰਨ ਹਜ਼ਾਰਾਂ ਲੋਕ ਅੱਜ ਤੱਕ ਪਰੇਸ਼ਾਨ ਹਨ ਤੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਪੰਜਾਬ ਵਿੱਚ ਨਵੀਂ ਆਈ ਇਮਾਨਦਾਰ ਕਹਾਉਣ ਵਾਲੀ ਸਰਕਾਰ ਨੇ ਵੀ ਕੁਝ ਨਹੀਂ ਕੀਤਾ। ਕਿਹਾ ਜਾਂਦਾ ਹੈ ਕਿ ਸਿਆਸੀ ਆਗੂ, ਸਰਕਾਰੀ ਅਧਿਕਾਰੀ ਤੇ ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਜਦੋਂ ਤੱਕ ਇੱਕਠੇ ਹਨ ਅਤੇ ਇਨਸਾਫ਼ ਮਿਲਣ ਵਿੱਚ ਦੇਰੀ ਹੁੰਦੀ ਰਹੇਗੀ, ਉਦੋਂ ਤੱਕ ਦੇਸ਼ ਤੇ ਸਮਾਜ ਦਾ ਸੁਧਾਰ ਨਹੀਂ ਹੋ ਸਕਦਾ।
???? ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ ਕਰੇਗੀ ਸ਼ਿਵ ਸੈਨਾ ਹਿੰਦੂਸਤਾਨ: ਪਵਨ ਗੁਪਤਾ
???? ਬਿਨਾਂ ਕਿਸੇ ਰੋਕ-ਟੋਕ ਦੇ ਨਗਰ ਨਿਗਮ ਪਟਿਆਲਾ ਤੇ ਪੁੱਡਾ ਅਧਿਕਾਰੀਆਂ ਦੀ ਨੱਕ ਹੇਠ ਹੋ ਰਿਹਾ ਹੈ ਨਾਜਾਇਜ਼ ਕਾਲੋਨੀਆਂ ਦਾ ਕਾਲਾ ਕਾਰੋਬਾਰ
ਪਟਿਆਲਾ / ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਵਿੱਚ ਪਿਛਲੇ ਕਾਫੀ ਸਮੇਂ ਤੋਂ ਵੱਡੇ ਕਾਲੋਨਾਈਜ਼ਰਾਂ ਵੱਲੋਂ ਬਿਨਾਂ ਕਿਸੇ ਰੋਕ-ਟੋਕ ਦੇ ਨਗਰ ਨਿਗਮ ਪਟਿਆਲਾ ਅਤੇ ਪੁੱਡਾ ਦੀ ਨੱਕ ਹੇਠ ਕਾਲੋਨੀਆਂ ਦੀ ਨਾਜਾਇਜ਼ ਕਟਾਈ ਕੀਤੀ ਜਾ ਰਹੀ ਹੈ, ਪਰ ਨਗਰ ਨਿਗਮ ਪਟਿਆਲਾ ਅਤੇ ਸਬੰਧਤ ਪੁੱਡਾ ਵਿਭਾਗ ਵੀ ਪੂਰੀ ਤਰ੍ਹਾਂ ਚੁੱਪ ਹੈ। ਇਸ ਤੋਂ ਇਲਾਵਾ ਇਨ੍ਹਾਂ ਕਾਲੋਨਾਈਜ਼ਰਾਂ ਦੀਆਂ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੋਈ ਵੀ ਸਖ਼ਤ ਕਾਰਵਾਈ ਨਹੀਂ ਕਰ ਰਿਹਾ। ਅਖੀਰ ਕਿਉਂ ?
ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਪੁੱਡਾ ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਜਾਂਦੀ ਹੈ ਕਿ ਉਹ ਇਸ ਦੀ ਜਾਂਚ ਕਰਕੇ ਪਿਛਲੇ ਸਮੇਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਕੱਟੀਆਂ ਗਈਆਂ ਕਲੋਨੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ, ਨਹੀਂ ਤਾਂ ਸ਼ਿਵ ਸੈਨਾ ਹਿੰਦੁਸਤਾਨ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਤੱਕ ਪਹੁੰਚ ਕੇ ਮੀਟਿੰਗ ਕਰੇਗੀ। ਮੀਟਿੰਗ ਤੋਂ ਬਾਅਦ ਉਹ ਸਾਰੀਆਂ ਗੱਲਾਂ ਦਾ ਖੁਲਾਸਾ ਕਰਨਗੇ ਕਿ ਕਿਹੜੇ-ਕਿਹੜੇ ਅਧਿਕਾਰੀਆਂ ਦੀ ਮਿਲੀਭੁਗਤ ਜਾਂ ਲਾਪਰਵਾਹੀ ਕਾਰਨ ਵੱਡੇ ਕਾਲੋਨਾਈਜ਼ਰ ਕਾਨੂੰਨ ਨੂੰ ਨਜ਼ਰਅੰਦਾਜ਼ ਕਰਕੇ ਇਹ ਸਭ ਕੁਝ ਕਰ ਰਹੇ ਹਨ ਅਤੇ ਕਾਰਵਾਈ ਦੇ ਨਾਂ ‘ਤੇ ਸਿਰਫ ਖਾਨਾ ਪੂਰਤੀ ਕੀਤਾ ਜਾ ਰਿਹਾ ਹੈ।
ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਪੂਰੇ ਮਾਮਲੇ ਦੀ ਖੁਫੀਆ ਜਾਂਚ ਕਰਵਾਈ ਜਾਵੇ ਤਾਂ ਸੱਚਾਈ ਆਪਣੇ ਆਪ ਸਾਹਮਣੇ ਆ ਜਾਵੇਗੀ।
???? ਜੇਕਰ ਸ਼ਿਕਾਇਤ ਮਿਲੀ ਤਾਂ ਕਾਰਵਾਈ ਜ਼ਰੂਰ ਕੀਤੀ ਜਾਵੇਗੀ : ਮੁੱਖ ਪ੍ਰਸ਼ਾਸਕ, ਪੁੱਡਾ
ਇਸ ਸਬੰਧੀ ਪੁੱਡਾ ਵਿਭਾਗ ਪਟਿਆਲਾ ਵਿਚ ਨਵੇਂ ਆਏ ਮੁੱਖ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਉਹ ਕੁਝ ਸਮਾਂ ਪਹਿਲਾਂ ਹੀ ਇਸ ਵਿਭਾਗ ਵਿੱਚ ਆਏ ਹਨ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਕੀ ਕੁੱਝ ਹੋਇਆ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ, ਹਾਂ! ਜੇਕਰ ਕੋਈ ਸੂਚਨਾ ਦਿੰਦਾ ਹੈ ਜਾਂ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਨਾਜਾਇਜ਼ ਉਸਾਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਆਪਣੇ ਪੱਧਰ ਉਤੇ ਵੀ ਜਾਣਕਾਰੀ ਹਾਸਲ ਕਰਨਗੇ।
ਦੂਜੇ ਪਾਸੇ, ਨਗਰ ਨਿਗਮ ਪਟਿਆਲਾ ਦੇ ਕਿਸੇ ਵੀ ਅਧਿਕਾਰੀ ਨਾਲ ਸੰਪਰਕ ਨਹੀਂ ਹੋ ਸਕਿਆ।Newsline Express