newslineexpres

Home ਪੰਜਾਬ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰਾਂ ਦੀਆਂ 866 ਆਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰਾਂ ਦੀਆਂ 866 ਆਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

by Newslineexpres@1

ਚੰਡੀਗੜ, 8 ਜੁਲਾਈ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਵੈਟਰਨਰੀ ਇੰਸਪੈਕਟਰਾਂ ਦੀਆਂ 866 ਖਾਲੀ ਆਸਾਮੀਆਂ ਨੂੰ ਸਿੱਧੀ ਭਰਤੀ ਅਧੀਨ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰ: 14 ਆਫ 2021 ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਬੋਰਡ ਨੇ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰ ਦੀਆਂ 866 ਅਸਾਮੀਆਂ ਦੀ ਸਿੱਧੀ ਭਰਤੀ ਲਈ ਬੋਰਡ ਦੀ ਵੈੱਬਸਾਈਟ ਤੇ ਅਪਲਾਈ ਕਰਨ ਦੀ ਸਮੁੱਚੀ ਵਿਧੀ ਮੁਹੱਈਆ ਕਰਵਾ ਦਿੱਤੀ ਗਈ ਹੈ, ਜਿਸ ਅਨੁਸਾਰ ਯੋਗ ਉਮੀਦਵਾਰ ਮਿਤੀ 08/07/2021 ਤੋਂ 30/07/2021 ਸ਼ਾਮ 5:00 ਵਜੇ ਤੱਕ ਕੇਵਲ ਆਨਲਾਈਨ ਮੋਡ ਰਾਹੀਂ ਅਪਲਾਈ ਕਰ ਸਕਦੇ ਹਨ ਅਤੇ ਫੀਸ ਭਰਨ ਦੀ ਆਖਰੀ ਮਿਤੀ 03-08-2021 ਰੱਖੀ ਗਈ ਹੈ।  ਸ੍ਰੀ ਬਹਿਲ ਨੇ ਅੱਗੇ ਦੱਸਿਆ ਕਿ ਸਫਲਤਾਪੂਰਵਕ ਅਪਲਾਈ ਕਰਨ ਵਾਲੇ ਯੋਗ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ। ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਕੀਤੀ ਜਾਵੇਗੀ।

Related Articles

Leave a Comment