???? ਵੀਰ ਹਕੀਕਤ ਰਾਏ ਸਕੂਲ ਦੇ ਵਿਖੇ ਮਨਾਇਆ ਵਿਸ਼ਵ ਓਜ਼ੋਨ ਦਿਵਸ
???? ਪਰਾਲੀ ਦੀ ਸਹੀ ਵਰਤੋਂ ਅਤੇ ਪਰਾਲੀ ਸਾੜਨ ਦੇ ਨੁਕਸਾਨ ਸੰਬੰਧੀ ਕੀਤਾ ਜਾਗਰੂਕ
ਪਟਿਆਲਾ / ਸੁਨੀਤਾ ਵਰਮਾ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਿਸਾਨ ਭਰਾਵਾਂ ਦੇ ਨਾਲ ਨਾਲ ਬੱਚਿਆਂ ਸਮੇਤ ਸਾਰੀ ਦੁਨੀਆ ਨੂੰ ਵੀ ਜਾਗਰੂਕ ਬੇਹੱਦ ਜ਼ਰੂਰੀ ਹੈ, ਜੋਕਿ ਸ਼ੁੱਧ ਵਾਤਾਵਰਨ ਤੇ ਚੰਗੀ ਸਿਹਤ ਲਈ ਬਹੁਤ ਲਾਭਕਾਰੀ ਸਾਬਿਤ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਟਿਆਲਾ ਦੇ ਪ੍ਰਸਿੱਧ “ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ” ਪਟਿਆਲਾ ਦੀ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਨੇ ਇੱਥੇ ਸਕੂਲ ਵਿੱਚ ਆਯੋਜਿਤ ਵਿਸ਼ਵ ਓਜ਼ੋਨ ਦਿਵਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਤੇ ਸਮਾਜ ਸੇਵਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਸਕੂਲ ਵਿਖੇ ਵਿਦਿਆਰਥੀਆਂ ਨੇ ਲੇਖ ਮੁਕਾਬਲੇ ਅਤੇ ਪੋਸਟਰ ਬਣਾਉਣ ਦੇ ਮੁਕਾਬਲਿਆਂ ਵਿੱਚ ਉਤਸਾਹ ਨਾਲ ਹਿੱਸਾ ਲਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਨੇ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਤੋਂ ਹੋ ਰਹੇ ਨੁਕਸਾਨਾਂ ਬਾਰੇ ਅਤੇ ਪਰਾਲੀ ਦੀ ਸਹੀ ਵਰਤੋਂ ਕਰਨ ਸੰਬੰਧੀ ਵੀ ਜਾਣਕਾਰੀ ਦਿੱਤੀ। ਸਕੂਲ ਅਧਿਆਪਕ ਸ਼੍ਰੀਮਤੀ ਨਰੇਸ਼ ਕੁਮਾਰੀ ਅਤੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਰਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਸਮਝਾਇਆ।
ਅੱਜ ਦੇ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਆਏ ਵਿਦਿਆਰਥੀਆਂ ਨੂੰ ਹੌਸਲਾ ਅਫਜਾਈ ਦੇ ਲਈ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Newsline Express