ਚੰਡੀਗੜ੍ਹ, 9 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ‘ਚ ਵੀਕਐਂਡ ਲਾਕਡਾਉਨ ਤੇ ਰਾਤ ਦਾ ਕਰਫ਼ਿਊ ਖ਼ਤਮ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਰੀਵਿਊ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ। ਇਸ ਦੇ ਨਾਲ ਹੀ ਸੂਬੇ ‘ਚ ਸਾਰੇ ਬਾਰ, ਰੈਸਟੋਰੈਂਟ, ਸਿਨੇਮਾ ਹਾਲ, ਸਵਿਮਿੰਗ ਪੂਲ, ਮਾਲ, ਸਪੋਰਟਸ ਕੰਪਲੈਕਸ ਆਦਿ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੋਮਵਾਰ ਤੋਂ ਇਨਡੋਰ 100 ਵਿਅਕਤੀਆਂ ਤੇ ਆਊਟਡੋਰ 200 ਵਿਅਕਤੀਆਂ ਦਾ ਇਕੱਠ ਕਰਨ ਦੀ ਇਜਾਜ਼ਤ ਵੀ ਦਿੱਤੀ।
previous post