ਨਵੀਂ ਦਿੱਲੀ, 4 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ -‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਦੀ ਜਾਂਚ ਦੌਰਾਨ ਜਾਂਚ ਏਜੰਸੀ ਵੱਲੋਂ ਉਨ੍ਹਾਂ ਦੇ ਘਰ ਛਾਪੇਮਾਰੀ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕਰ ਲਿਆ। ਸੰਜੇ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਸ਼ਾਮ ਨੂੰ ਉਨ੍ਹਾਂ ਦੇ ਘਰ ‘ਤੇ ਛਾਪੇਮਾਰੀ ਅਤੇ ਪੁੱਛਗਿੱਛ ਦੇ ਦੌਰ ਤੋਂ ਬਾਅਦ ਗ੍ਰਿਫਤਾਰ ਕੀਤਾ। ਗ੍ਰਿਫਤਾਰੀ ਤੋਂ ਪਹਿਲਾਂ ਜਾਂਚ ਏਜੰਸੀ ਨੇ ਉਸ ਤੋਂ 10 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਇਨਫੋਰਸਮੈਂਟ ਡਾਇਰੈਕਟੋਰੇਟ ਦੀ ਚਾਰਜਸ਼ੀਟ ਵਿੱਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦਾ ਨਾਮ ਸੀ। ਈਡੀ ਬੁੱਧਵਾਰ ਸਵੇਰੇ 6.30 ਵਜੇ ‘ਆਪ’ ਸੰਸਦ ਮੈਂਬਰ ਦੇ ਘਰ ਪਹੁੰਚੀ ਸੀ। ਸਥਾਨਕ ਪੁਲਿਸ ਥਾਣੇ ਨਾਲ ਵੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਸ਼ਰਾਬ ਕਾਰੋਬਾਰੀ ਦਿਨੇਸ਼ ਅਰੋੜਾ ਨੂੰ ਸਰਕਾਰੀ ਗਵਾਹ ਬਣਾਉਣ ਤੋਂ ਅਗਲੇ ਦਿਨ ਈਡੀ ਨੇ ਸੰਜੇ ਸਿੰਘ ਦੇ 125 ਨਾਰਥ ਐਵੇਨਿਊ ਸਥਿਤ ਸਰਕਾਰੀ ਰਿਹਾਇਸ਼ ‘ਤੇ ਛਾਪਾ ਮਾਰਿਆ ਸੀ।
previous post