newslineexpres

Home ਮੁੱਖ ਪੰਨਾ ਸੰਜੇ ਸਿੰਘ ਦੀ ਗ੍ਰਿਫਤਾਰੀ ਦਾ ਵਿਰੋਧ ਕਰਦੇ ਆਪ ਵਰਕਰਾਂ ਨੂੰ ਪੁਲਸ ਨੇ ਰੋਕਿਆ, ਅੱਥਰੂ ਗੈਸ ਅਤੇ ਵਾਟਰ ਕੈਨਨ ਦਾ ਇਸਤੇਮਾਲ

ਸੰਜੇ ਸਿੰਘ ਦੀ ਗ੍ਰਿਫਤਾਰੀ ਦਾ ਵਿਰੋਧ ਕਰਦੇ ਆਪ ਵਰਕਰਾਂ ਨੂੰ ਪੁਲਸ ਨੇ ਰੋਕਿਆ, ਅੱਥਰੂ ਗੈਸ ਅਤੇ ਵਾਟਰ ਕੈਨਨ ਦਾ ਇਸਤੇਮਾਲ

by Newslineexpres@1

ਚੰਡੀਗੜ੍ਹ, 5 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਬੀਤੇ ਦਿਨੀਂ ਦਿੱਲੀ ‘ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਈਡੀ ਵਲੋਂ ਛਾਪੇਮਾਰੀ ਕਰਕੇ ਦੇਰ ਸ਼ਾਮ ਗ੍ਰਿਫ਼ਤਾਰੀ ਕੀਤੀ ਗਈ ਸੀ, ਜਿਸ ਦਾ ਕਿ ਆਪ ਵਰਕਰਾਂ ਵਲੋਂ ਮੌਕੇ ‘ਤੇ ਵਿਰੋਧ ਵੀ ਕੀਤਾ ਗਿਆ ਸੀ ਤੇ ਨਾਲ ਹੀ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਇਸ ਕਾਰਵਾਈ ਨੂੰ ਧੱਕੇਸ਼ਾਹੀ ਕਰਾਰ ਦਿੱਤਾ ਸੀ। ਇਸ ਗ੍ਰਿਫ਼ਤਾਰੀ ਦਾ ਸੇਕ ਪੰਜਾਬ ‘ਚ ਵੀ ਪੁੱਜਿਆ, ਜਿਥੇ ਸੂਬੇ ਭਰ ਤੋਂ ਇਕੱਠੇ ਹੋਏ ਆਪ ਵਰਕਰਾਂ ਵਲੋਂ ਚੰਡੀਗੜ੍ਹ ਦੇ ਸੈਕਟਰ 37 ‘ਚ ਪ੍ਰਦਰਸ਼ਨ ਕਰਦਿਆਂ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿੰਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਬੈਰੀਗੇਡ ਕਰਕੇ ਰੋਕਿਆ ਗਿਆ। ਇਸ ਦੌਰਾਨ ਪੁਲਿਸ ਵਲੋਂ ਕਈ ਆਪ ਵਰਕਰਾਂ ਨੂੰ ਹਿਰਾਸਤ ‘ਚ ਵੀ ਲਿਆ ਗਿਆ ਅਤੇ ਨਾਲ ਹੀ ਕਈ ਪੁਲਿਸ ਮੁਲਾਜ਼ਮ ਵੀ ਇਸ ‘ਚ ਜ਼ਖ਼ਮੀ ਹੋਏ ਹਨ।

ਇਸ ਦੌਰਾਨ ਜਦੋਂ ਵਰਕਰਾਂ ਵਲੋਂ ਬੈਰੀਗੇਡ ਤੋੜ ਕੇ ਅੱਗੇ ਲੰਘਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਮਾਰ ਕੇ ‘ਆਪ’ ਵਰਕਰਾਂ ਨੂੰ ਪਿੱਛੇ ਧੱਕਿਆ ਗਿਆ ਤੇ ਨਾਲ ਹੀ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ। ਇਸ ਧਰਨੇ ਪ੍ਰਦਰਸ਼ਨ ਦੌਰਾਨ ਆਪ ਵਰਕਰਾਂ ਵਲੋਂ ਕੇਂਦਰ ਸਰਕਾਰ ਅਤੇ ਈਡੀ ਦਾ ਪੁਤਲਾ ਵੀ ਸਾੜਿਆ ਗਿਆ ਤੇ ਨਾਲ ਹੀ ਆਪ ਸਾਂਸਦ ਸੰਜੇ ਸਿੰਘ ਦੀ ਰਿਹਾਈ ਦੀ ਮੰਗ ਵੀ ਕੀਤੀ ਗਈ।

Related Articles

Leave a Comment